ਗਾਇਕ ਹਾਰਡੀ ਸੰਧੂ ਨੇ ਪਹਿਲੀ ਵਾਰ ਵਿਖਾਇਆ ਪੁੱਤ ਦਾ ਚਿਹਰਾ, ਪਲਾਂ 'ਚ ਵਾਇਰਲ ਹੋਈਆਂ ਤਸਵੀਰਾਂ

Friday, Feb 09, 2024 - 08:14 PM (IST)

ਗਾਇਕ ਹਾਰਡੀ ਸੰਧੂ ਨੇ ਪਹਿਲੀ ਵਾਰ ਵਿਖਾਇਆ ਪੁੱਤ ਦਾ ਚਿਹਰਾ, ਪਲਾਂ 'ਚ ਵਾਇਰਲ ਹੋਈਆਂ ਤਸਵੀਰਾਂ

ਐਂਟਰਟੇਨਮੈਂਟ ਡੈਸਕ - ਹਾਲ ਹੀ 'ਚ ਪੰਜਾਬੀ ਗਾਇਕ ਤੇ ਅਦਾਕਾਰ ਹਾਰਡੀ ਸੰਧੂ ਨੇ ਆਪਣੇ ਪੁੱਤਰ ਨਾਲ ਪਹਿਲੀ ਵਾਰ ਆਪਣੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ ਨੂੰ ਫੈਨਜ਼ ਵਲੋਂ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ। ਇਨ੍ਹਾਂ ਤਸਵੀਰਾਂ 'ਚ ਪਿਉ-ਪੁੱਤ ਦੀ ਜੋੜੀ ਬਹੁਤ ਹੀ ਖੁਸ਼ ਨਜ਼ਰ ਆ ਰਹੀ ਹੈ। ਤਸਵੀਰ ਨੂੰ ਸਾਂਝਾ ਕਰਦੇ ਹੋਏ ਹਾਰਡੀ ਸੰਧੂ ਨੇ ਲਿਖਿਆ ‘ਮੇਰਾ ਸ਼ੇਰ’। ਇਨ੍ਹਾਂ ਤਸਵੀਰਾਂ ‘ਤੇ ਫੈਨਜ਼ ਵੱਲੋਂ ਵੀ ਖੂਬ ਰਿਐਕਸ਼ਨ ਦਿੱਤੇ ਜਾ ਰਹੇ ਹਨ। ਇਸ ਦੇ ਨਾਲ ਹੀ ਕਈ ਸੈਲੀਬ੍ਰੇਟੀਜ਼ ਨੇ ਵੀ ਰਿਐਕਟ ਕੀਤਾ ਹੈ।

PunjabKesari

ਦੱਸ ਦਈਏ ਕਿ ਹਾਰਡੀ ਸੰਧੂ ਆਪਣੀ ਪਤਨੀ ਨਾਲ ਤਾਂ ਅਕਸਰ ਹੀ ਤਸਵੀਰਾਂ ਸ਼ੇਅਰ ਕਰਦੇ ਰਹਿੰਦੇ ਹਨ ਪਰ ਇਹ ਪਹਿਲਾ ਮੌਕਾ ਹੈ ਜਦੋਂ ਉਨ੍ਹਾਂ ਨੇ ਆਪਣੇ ਪੁੱਤ ਨਾਲ ਤਸਵੀਰਾਂ ਸ਼ੇਅਰ ਕੀਤੀਆਂ ਹਨ। ਗਾਇਕ ਹਾਰਡੀ ਸੰਧੂ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕਾਂ 'ਚੋਂ ਇੱਕ ਹਨ। ਉਨ੍ਹਾਂ ਨੇ ਆਪਣੇ ਦਮ ‘ਤੇ ਪਾਲੀਵੁੱਡ ਇੰਡਸਟਰੀ ‘ਚ ਆਪਣੀ ਜਗ੍ਹਾ ਬਣਾਈ ਹੈ।

PunjabKesari

ਦੱਸਣਯੋਗ ਹੈ ਕਿ ਹਾਰਡੀ ਸੰਧੂ ਪਟਿਆਲਾ ਦੇ ਰਹਿਣ ਵਾਲੇ ਹਨ ਅਤੇ ਇੱਥੇ ਹੀ ਉਨ੍ਹਾਂ ਦਾ ਜਨਮ ਹੋਇਆ ਹੈ। ਹਾਰਡੀ ਸੰਧੂ ਨੇ ਕ੍ਰਿਕੇਟ ਨੂੰ ਬਤੌਰ ਪ੍ਰੋਫੈਸ਼ਨ ਬਨਾਉਣ ਦਾ ਫੈਸਲਾ ਕੀਤਾ ਸੀ ਅਤੇ ਕਈ ਮੈਚ ਵੀ ਖੇਡੇ ਸਨ ਪਰ ਕਿਸਮਤ ਨੂੰ ਸ਼ਾਇਦ ਕੁਝ ਹੋਰ ਹੀ ਮਨਜ਼ੂਰ ਸੀ। ਕ੍ਰਿਕੇਟ ਦੇ ਮੈਚ ‘ਚ ਉਨ੍ਹਾਂ ਨਾਲ ਇੱਕ ਹਾਦਸਾ ਵਾਪਰ ਗਿਆ, ਜਿਸ ਤੋਂ ਬਾਅਦ ਉਨ੍ਹਾਂ ਦੇ ਮਾਪਿਆਂ ਨੇ ਪ੍ਰੋਫੈਸ਼ਨ ਦੇ ਤੌਰ ‘ਤੇ ਕੋਈ ਹੋਰ ਕਿੱਤਾ ਅਪਨਾਉਣ ਲਈ ਜ਼ੋਰ ਪਾਇਆ। ਇਸ ਤੋਂ ਬਾਅਦ ਉਨ੍ਹਾਂ ਨੇ ਗਾਇਕੀ ਨੂੰ ਪੇਸ਼ੇ ਤੌਰ ‘ਤੇ ਅਪਨਾਉਣ ਦਾ ਫੈਸਲਾ ਕੀਤਾ ਅਤੇ ਇਸੇ ‘ਚ ਕਿਸਮਤ ਅਜ਼ਮਾਈ। ਗਾਇਕੀ ਦੇ ਖੇਤਰ 'ਚ ਉਨ੍ਹਾਂ ਨੂੰ ਬਹੁਤ ਕਾਮਯਾਬੀ ਵੀ ਮਿਲੀ। ਹਾਰਡੀ ਸੰਧੂ ਗੀਤਾਂ ਦੇ ਨਾਲ-ਨਾਲ ਕਈ ਫ਼ਿਲਮਾਂ 'ਚ ਵੀ ਨਜ਼ਰ ਆ ਚੁੱਕੇ ਹਨ । ਉਹ ਰਣਵੀਰ ਸਿੰਘ ਨਾਲ ਫ਼ਿਲਮ ‘83’ ‘ਚ ਅਦਾਕਾਰੀ ਕਰ ਚੁੱਕੇ ਹਨ।

PunjabKesari


author

sunita

Content Editor

Related News