ਹਿੰਮਤ ਸੰਧੂ ਤੇ ਸੁਖਮਨੀ ਦੇ ਵਿਆਹ ਦੀਆਂ ਇਹ ਤਸਵੀਰਾਂ ਬਣੀਆਂ ਖਿੱਚ ਦਾ ਕੇਂਦਰ
Saturday, Nov 23, 2024 - 03:46 PM (IST)
![ਹਿੰਮਤ ਸੰਧੂ ਤੇ ਸੁਖਮਨੀ ਦੇ ਵਿਆਹ ਦੀਆਂ ਇਹ ਤਸਵੀਰਾਂ ਬਣੀਆਂ ਖਿੱਚ ਦਾ ਕੇਂਦਰ](https://static.jagbani.com/multimedia/2024_11image_12_36_425734089119.jpg)
ਜਲੰਧਰ (ਬਿਊਰੋ) - ਪੰਜਾਬੀ ਸੰਗੀਤ ਜਗਤ 'ਚ ਆਪਣੀ ਗਾਇਕੀ ਨਾਲ ਪ੍ਰਸ਼ੰਸਕਾਂ ਦਾ ਦਿਲ ਜਿੱਤਣ ਵਾਲੇ ਮਸ਼ਹੂਰ ਗਾਇਕ ਹਿੰਮਤ ਸੰਧੂ ਲਾੜਾ ਬਣ ਗਿਆ ਹੈ। ਜੀ ਹਾਂ, ਹਾਲ ਹੀ 'ਚ ਹਿੰਮਤ ਸੰਧੂ ਦੇ ਵਿਆਹ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ, ਜਿਨ੍ਹਾਂ 'ਚ ਉਹ ਗਾਇਕ ਰਵਿੰਦਰ ਗਰੇਵਾਲ ਦੀ ਲਾਡਲੀ ਧੀ ਸੁਖਮਨੀ ਨਾਲ ਨਜ਼ਰ ਆ ਰਹੇ ਹਨ।
ਦੱਸ ਦਈਏ ਹਿੰਮਤ ਸੰਧੂ ਪੰਜਾਬੀ ਗਾਇਕ ਰਵਿੰਦਰ ਗਰੇਵਾਲ ਦਾ ਜਵਾਈ ਬਣ ਗਿਆ ਹੈ।
ਗਰੇਵਾਲ ਦੀ ਧੀ ਸੁਖਮਨੀ ਦਾ ਹਿੰਮਤ ਸੰਧੂ ਨਾਲ ਵਿਆਹ ਹੋਇਆ ਹੈ।
ਹਾਲ ਹੀ 'ਚ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ਨੇ ਦਰਸ਼ਕਾਂ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ।
ਇਨ੍ਹਾਂ ਤਸਵੀਰਾਂ 'ਚ ਸੁਖਮਨੀ ਦੁਲਹਨ ਬਣੀ ਵੱਖ-ਵੱਖ ਪੋਜ਼ ਦਿੰਦੀ ਦਿਖਾਈ ਦੇ ਰਹੀ ਹੈ।
ਕੁਝ ਤਸਵੀਰਾਂ 'ਚ ਦੋਵੇਂ ਗੁਰੂ ਘਰ ਲਾਵਾਂ ਲੈਂਦੇ ਨਜ਼ਰ ਆ ਰਹੇ ਹਨ।
ਇਨ੍ਹਾਂ ਤੋਂ ਇਲਾਵਾ ਇਕ ਵੀਡੀਓ ਵੀ ਸਾਂਝੀ ਕੀਤੀ ਗਈ ਹੈ, ਜਿਸ 'ਚ ਸੁਖਮਨੀ ਆਪਣੇ ਦੁਲਹਨ ਲੁੱਕ ਫਲਾਂਟ ਕਰਦੀ ਦਿਖਾਈ ਦੇ ਰਹੀ ਹੈ।
ਕੰਮ ਦੀ ਗੱਲ ਕਰੀਏ ਤਾਂ ਹਿੰਮਤ ਸੰਧੂ ਨੇ ਪਾਲੀਵੁੱਡ ਇੰਡਸਟਰੀ 'ਚ ਵੱਖਰੀ ਪਛਾਣ ਬਣਾਈ ਹੈ ਅਤੇ ਉਨ੍ਹਾਂ ਨੇ ਬਹੁਤ ਸਾਰੇ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ।