ਕੰਗਨਾ ਰਣੌਤ ’ਤੇ ਤੱਤੇ ਹੋਏ ਗਾਇਕ ਜਸਬੀਰ ਜੱਸੀ, ਕਿਹਾ- ਥੱਪੜ ਅੱਤਵਾਦ ਨਹੀਂ ਹੁੰਦਾ, ਹਾਲੇ ਵੀ ਸੋਚ ਕੇ ਬੋਲ ਬੀਬੀ
Friday, Jun 07, 2024 - 10:12 AM (IST)
ਚੰਡੀਗੜ੍ਹ (ਬਿਊਰੋ) : ਬੀਤੇ ਦਿਨੀਂ ਚੰਡੀਗੜ੍ਹ ਦੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਮੰਡੀ ਤੋਂ ਭਾਜਪਾ ਦੀ ਸੰਸਦ ਮੈਂਬਰ ਕੰਗਨਾ ਰਣੌਤ ਨੂੰ ਸੀ. ਆਈ. ਐੱਸ. ਐੱਫ. ਦੀ ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਨੇ ਚੈਕਿੰਗ ਦੌਰਾਨ ਥੱਪੜ ਮਾਰ ਦਿੱਤਾ ਗਿਆ। ਉਥੇ ਹੀ ਇਸ ਮਾਮਲੇ ਨੂੰ ਲੈ ਕੇ ਪੰਜਾਬੀ ਕਲਾਕਾਰਾਂ ਵਲੋਂ ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਦੀ ਤਾਰੀਫ਼ ਕੀਤੀ ਜਾ ਰਹੀ ਹੈ। ਪੰਜਾਬੀ ਗਾਇਕ ਜਸਬੀਰ ਜੱਸੀ ਵਲੋਂ ਕੰਗਨਾ ਦੇ ਦਿੱਤੇ ਬਿਆਨ 'ਤੇ ਟਿੱਪਣੀ ਕੀਤੀ ਗਈ ਹੈ। ਗਾਇਕ ਨੇ ਆਪਣੇ ਐਕਸ ਟਵਿੱਟਰ 'ਤੇ ਲਿਖਿਆ ਹੈ, 'ਬੀਬੀ ਥੱਪੜ ਅੱਤਵਾਦ ਨਹੀਂ ਹੁੰਦਾ, ਜ਼ਿੰਮੇਦਾਰੀ ਵੱਡੀ ਏ ਅਜੇ ਵੀ ਸੋਚ ਕੇ ਬੋਲ। ਇਸ ਦੇ ਨਾਲ ਹੀ ਜੱਸੀ ਨੇ ਹੱਥ ਜੋੜਨ ਵਾਲਾ ਇਮੋਜ਼ੀ ਬਣਾਇਆ ਹੈ।''
ਇਹ ਖ਼ਬਰ ਵੀ ਪੜ੍ਹੋ - ਕੰਗਨਾ ਨੂੰ ਥੱਪੜ ਮਾਰਨ ਦਾ ਮਾਮਲਾ, ਗਾਇਕ ਰੇਸ਼ਮ ਸਿੰਘ ਅਨਮੋਲ ਨੇ ਕਿਹਾ- ਅੱਜ ਪਤਾ ਲੱਗਾ ਹੋਣਾ ਕਿ ਪੰਜਾਬੀ ਕੌਣ ਹੁੰਦੇ
ਦੱਸ ਦਈਏ ਕਿ ਚੰਡੀਗੜ੍ਹ ਏਅਰਪੋਰਟ 'ਤੇ ਹੋਈ ਬਦਸਲੂਕੀ ਮਗਰੋਂ ਕੰਗਨਾ ਰਣੌਤ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਲਾਈਵ ਹੋ ਕੇ ਪੂਰੀ ਘਟਨਾ ਬਾਰੇ ਦੱਸਿਆ। ਉਨ੍ਹਾਂ ਕਿਹਾ ਕਿ ਮੈਨੂੰ ਮੀਡੀਆ ਅਤੇ ਮੇਰੇ ਪ੍ਰਸ਼ੰਸਕਾਂ ਦੇ ਬਹੁਤ ਸਾਰੇ ਫੋਨ ਕਾਲ ਆ ਰਹੇ ਹਨ, ''ਮੈਂ ਬਿਲਕੁਲ ਠੀਕ ਹਾਂ। ਅੱਜ ਚੰਡੀਗੜ੍ਹ ਏਅਰਪੋਰਟ 'ਤੇ ਜੋ ਘਟਨਾ ਵਾਪਰੀ ਉਹ ਸਕਿਓਰਿਟੀ ਚੈੱਕ ਦੇ ਨਾਲ ਹੋਈ। ਮੈਂ ਸਕਿਓਰਿਟੀ ਚੈੱਕ ਤੋਂ ਬਾਅਦ ਅੱਗੇ ਨਿਕਲੀ ਤਾਂ ਦੂਜੇ ਕੈਬਿਨ 'ਚ ਜੋ CISF ਦੀ ਮਹਿਲਾ ਕਰਮਚਾਰੀ ਸੀ, ਉਸ ਨੇ ਮੇਰੇ ਅੱਗੇ ਆਉਣ ਅਤੇ ਕ੍ਰਾਸ ਕਰਨ ਦਾ ਇੰਤਜ਼ਾਰ ਕੀਤਾ, ਫਿਰ ਸਾਈਡ ਤੋਂ ਆ ਕੇ ਮੇਰੇ ਚਿਹਰੇ 'ਤੇ ਹਿੱਟ ਕੀਤਾ ਅਤੇ ਗਾਲ੍ਹਾਂ ਵੀ ਕੱਢੀਆਂ। ਮੈਂ ਉਸ ਨੂੰ ਪੁੱਛਿਆ ਕਿ ਉਸ ਨੇ ਅਜਿਹਾ ਕਿਉਂ ਕੀਤਾ ਤਾਂ ਉਸ ਨੇ ਕਿਹਾ ਕਿ ਉਹ ਕਿਸਾਨ ਅੰਦੋਲਨ ਨੂੰ ਸਪੋਰਟ ਕਰਦੀ ਹੈ। ਮੇਰੀ ਚਿੰਤਾ ਇਹ ਹੈ ਕਿ ਪੰਜਾਬ ਵਿੱਚ ਵੱਧ ਰਹੇ ਅੱਤਵਾਦ ਅਤੇ ਕੱਟੜਵਾਦ ਨੂੰ ਕਿਵੇਂ ਨਜਿੱਠਿਆ ਜਾ ਰਿਹਾ ਹੈ।''
ਦੱਸਣਯੋਗ ਹੈ ਕਿ ਵੀਰਵਾਰ ਦੁਪਹਿਰ 3.30 ਵਜੇ ਕੰਗਨਾ ਜਦੋਂ ਦਿੱਲੀ ਜਾਣ ਲਈ ਚੰਡੀਗੜ੍ਹ ਏਅਰਪੋਰਟ 'ਤੇ ਪੁਜੀ ਸੀ ਤਾਂ ਸਕਿਓਰਿਟੀ ਚੈੱਕ ਇਨ ਤੋਂ ਬਾਅਦ ਬੋਰਡਿੰਗ ਲਈ ਜਾਂਦੇ ਸਮੇਂ ਐੱਲ.ਸੀ.ਟੀ. ਕੁਲਵਿੰਦਰ ਕੌਰ (ਸੀ. ਆਈ. ਐੱਸ. ਐੱਫ. ਯੂਨਿਟ ਚੰਡੀਗੜ੍ਹ ਏਅਰਪੋਰਟ) ਨੇ ਉਸ ਨੂੰ ਥੱਪੜ ਮਾਰ ਦਿੱਤਾ ਸੀ। ਇਸ ਤੋਂ ਬਾਅਦ ਕੰਗਨਾ ਰਣੌਤ ਦੇ ਨਾਲ ਸਫ਼ਰ ਕਰ ਰਹੇ ਸ਼ਖ਼ਸ ਮਯੰਕ ਮਧੁਰ ਨੇ ਕੁਲਵਿੰਦਰ ਕੌਰ ਨੂੰ ਥੱਪੜ ਮਾਰਨ ਦੀ ਕੋਸ਼ਿਸ਼ ਕੀਤੀ। ਮੁਲਜ਼ਮ (ਸੀ. ਆਈ. ਐੱਸ. ਐੱਫ. ਦੇ) ਜਵਾਨਾਂ ਨੂੰ ਹਿਰਾਸਤ 'ਚ ਲੈ ਲਿਆ ਗਿਆ ਹੈ। ਚੰਡੀਗੜ੍ਹ ਹਵਾਈ ਅੱਡੇ 'ਤੇ ਸੀ. ਆਈ. ਐੱਸ. ਐੱਫ. ਵੱਲੋਂ ਸੀ. ਸੀ. ਟੀ. ਵੀ. ਦੀ ਜਾਂਚ ਕੀਤੀ ਜਾ ਰਹੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।