ਸ੍ਰੀ ਦਰਬਾਰ ਸਾਹਿਬ ਪਹੁੰਚ ਜਸਬੀਰ ਜੱਸੀ ਨੇ ਕੀਤੀ ਲੰਗਰ ਦੀ ਸੇਵਾ

Tuesday, Sep 24, 2024 - 03:51 PM (IST)

ਸ੍ਰੀ ਦਰਬਾਰ ਸਾਹਿਬ ਪਹੁੰਚ ਜਸਬੀਰ ਜੱਸੀ ਨੇ ਕੀਤੀ ਲੰਗਰ ਦੀ ਸੇਵਾ

ਐਂਟਰਟੇਨਮੈਂਟ ਡੈਸਕ : ਮਸ਼ਹੂਰ ਪੰਜਾਬੀ ਗਾਇਕ ਜਸਬੀਰ ਜੱਸੀ ਅਕਸਰ ਆਪਣੇ ਗੀਤਾਂ ਰਾਹੀਂ ਦਰਸ਼ਕਾਂ ਦੇ ਦਿਲ ਜਿੱਤਦੇ ਹੋਏ ਨਜ਼ਰ ਆ ਰਹੇ ਹਨ। ਹਾਲ ਹੀ 'ਚ ਜਸਬੀਰ ਜੱਸੀ ਦੀ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ, ਜਿਸ 'ਚ ਉਹ ਲੰਗਰ ਦੀ ਸੇਵਾ ਕਰਦੇ ਹੋਏ ਨਜ਼ਰ ਆ ਰਹੇ ਹਨ। 

ਹਾਲ ਹੀ 'ਚ ਗਾਇਕ ਜਸਬੀਰ ਜੱਸੀ ਅੰਮ੍ਰਿਤਸਰ ਵਿਖੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ ਸਨ।

PunjabKesari

ਇੱਥੇ ਉਨ੍ਹਾਂ ਨੇ ਗੁਰੂਘਰ 'ਚ ਮੱਥਾ ਟੇਕਿਆ ਅਤੇ ਗੁਰੂ ਕੀ ਇਲਾਹੀ ਬਾਣੀ ਦਾ ਆਨੰਦ ਮਾਣਿਆ। ਇਸ ਦੌਰਾਨ ਉਹ ਸ੍ਰੀ ਦਰਬਾਰ ਸਾਹਿਬ ਦੇ ਲੰਗਰ ਹਾਲ 'ਚ ਲੰਗਰ ਦੀ ਸੇਵਾ ਕਰਦੇ ਵੀ ਨਜ਼ਰ ਆਏ।

PunjabKesari

ਉਨ੍ਹਾਂ ਨੇ ਸੰਗਤਾਂ ਨੂੰ ਲੰਗਰ ਛਕਾ ਕੇ ਆਪਣੀ ਸੇਵਾ ਨਿਭਾਈ। 

PunjabKesari

ਫੈਨਜ਼ ਗਾਇਕ ਦੀ ਇਸ ਵੀਡੀਓ ਨੂੰ ਕਾਫੀ ਪਸੰਦ ਕਰ ਰਹੇ ਹਨ। ਵੱਡੀ ਗਿਣਤੀ 'ਚ ਫੈਨਜ਼ ਕੁਮੈਂਟ ਕਰਕੇ ਗਾਇਕ ਦੀ ਇਸ ਵੀਡੀਓ 'ਤੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ।

PunjabKesari

ਇੱਕ ਯੂਜ਼ਰ ਨੇ ਲਿਖਿਆ, 'ਜੱਸੀ ਭਾਜੀ ਵਾਹਿਗੁਰੂ ਜੀ ਤਾਹੁਡੇ 'ਤੇ ਮਿਹਰ ਭਰਿਆ ਹੱਥ ਰੱਖਣ ਤੇ ਤੁਹਾਨੂੰ ਚੜ੍ਹਦੀ ਕਲਾ ਬਖਸ਼ਣ ਜੀ।'

PunjabKesari

ਦੱਸ ਦਈਏ ਕਿ ਜਸਬੀਰ ਜੱਸੀ ਗਾਇਕੀ ਦੇ ਨਾਲ-ਨਾਲ ਸੋਸ਼ਲ ਮੀਡੀਆ 'ਤੇ ਵੀ ਕਾਫੀ ਐਕਟਿਵ ਰਹਿੰਦੇ ਹਨ। ਜਸਬੀਰ ਜੱਸੀ ਅਕਸਰ ਵੱਖ-ਵੱਖ ਮੁੱਦਿਆਂ 'ਤੇ ਆਪਣੇ ਵਿਚਾਰ ਸਾਂਝੇ ਕਰਦੇ ਰਹਿੰਦੇ ਹਨ।

PunjabKesari

ਉਹ ਅਕਸਰ ਆਪਣੇ ਫੈਨਜ਼ ਨਾਲ ਆਪਣੀ ਪਰਸਨਲ ਤੇ ਪ੍ਰੋਫੈਸ਼ਨਲ ਲਾਈਫ ਨਾਲ ਜੁੜੇ ਅਪਡੇਟਸ ਵੀ ਸ਼ੇਅਰ ਕਰਦੇ ਰਹਿੰਦੇ ਹਨ।  

PunjabKesari

ਜਸਬੀਰ ਜੱਸੀ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਲੰਮੇ ਸਮੇਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਉਨ੍ਹਾਂ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਸੁਪਰਹਿੱਟ ਗੀਤ ਦਿੱਤੇ ਹਨ।  

PunjabKesari

PunjabKesari

PunjabKesari

PunjabKesari


author

sunita

Content Editor

Related News