ਗਾਇਕ ਜਸਬੀਰ ਜੱਸੀ ਨੇ ਸ੍ਰੀ ਦਰਬਾਰ ਸਾਹਿਬ ਟੇਕਿਆ ਮੱਥਾ, ਸਾਂਝੀਆਂ ਕੀਤੀਆਂ ਤਸਵੀਰਾਂ

Friday, Jun 21, 2024 - 11:49 AM (IST)

ਜਲੰਧਰ (ਬਿਊਰੋ) : ਪੰਜਾਬੀ ਮਸ਼ਹੂਰ ਗਾਇਕ ਜਸਬੀਰ ਜੱਸੀ ਬੀਤੇ ਦਿਨੀਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਨੇ ਗੁਰੂ ਘਰ ਮੱਥਾ ਟੇਕਿਆ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਗੁਰਬਾਣੀ ਸਰਵਨ ਵੀ ਕੀਤੀ।

PunjabKesari

ਹਾਲ ਹੀ 'ਚ ਜਸਬੀਰ ਜੱਸੀ ਨੇ ਆਪਣੇ ਸੋਸ਼ਲ ਮੀਡੀਆ 'ਤੇ ਸ੍ਰੀ ਹਰਿਮੰਦਰ ਸਾਹਿਬ ਦੀਆਂ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਜਸਬੀਰ ਜੱਸੀ ਗੁਰੂ ਘਰ ਮੱਥਾ ਟੇਕਦੇ ਨਜ਼ਰ ਆ ਰਹੇ ਹਨ। 

PunjabKesari

ਦੱਸ ਦਈਏ ਕਿ ਇਸੇ ਹਫ਼ਤੇ ਈਦ ਉਲ ਅਜ਼ਹਾ ਦਾ ਤਿਉਹਾਰ ਮੁਸਲਿਮ ਭਾਈਚਾਰੇ 'ਚ ਬਹੁਤ ਧੂਮਧਾਮ ਨਾਲ ਮਨਾਇਆ ਗਿਆ ਸੀ। ਇਸ ਖ਼ਾਸ ਮੌਕੇ ਜਸਬੀਰ ਜੱਸੀ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਸਨ ਅਤੇ ਫੈਨਜ਼ ਨੂੰ ਈਦ ਉਲ ਅਜ਼ਹਾ ਦੀਆਂ ਵਧਾਈਆਂ ਦਿੱਤੀਆਂ ਸਨ।

PunjabKesari

ਦੱਸਣਯੋਗ ਹੈ ਕਿ ਜਸਬੀਰ ਜੱਸੀ ਸੋਸ਼ਲ ਮੀਡੀਆ 'ਤੇ ਕਾਫ਼ੀ ਸਰਗਰਮ ਰਹਿੰਦੇ ਹਨ। ਉਹ ਆਏ ਦਿਨ ਸੋਸ਼ਲ ਮੀਡੀਆ 'ਤੇ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕਰਦੇ ਰਹਿੰਦੇ ਹਨ।

PunjabKesari

 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


sunita

Content Editor

Related News