ਜਸਬੀਰ ਜੱਸੀ ਨੇ ਬਜ਼ੁਰਗ ਬੇਬੇ ਨਾਲ ਸਾਂਝੀ ਕੀਤੀ ਵੀਡੀਓ, ਨਾਨਕੇ ਪਿੰਡ ਇੰਝ ਕਰ ਰਿਹੈ ਮਸਤੀ (ਵੀਡੀਓ)
Saturday, Dec 04, 2021 - 11:40 AM (IST)

ਚੰਡੀਗੜ੍ਹ (ਬਿਊਰੋ) - ਪੰਜਾਬੀ ਗਾਇਕ ਜਸਬੀਰ ਜੱਸੀ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਅਕਸਰ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰਦੇ ਰਹਿੰਦੇ ਹਨ। ਹਾਲ ਹੀ 'ਚ ਜਸਬੀਰ ਜੱਸੀ ਨੇ ਆਪਣੇ ਨਾਨਕੇ ਪਿੰਡ ਦੀ ਵੀਡੀਓ ਸਾਂਝੀ ਕੀਤੀ ਹੈ। ਇਸ ਵੀਡੀਓ 'ਚ ਉਹ ਆਪਣੇ ਨਾਨਕੇ ਪਿੰਡ 'ਚ ਨਜ਼ਰ ਆ ਰਹੇ ਹਨ। ਇਸ ਦੀਆਂ ਕਈ ਵੀਡੀਓਜ਼ ਉਨ੍ਹਾਂ ਨੇ ਆਪਣੀ ਇੰਸਟਾਗ੍ਰਾਮ ਸਟੋਰੀ 'ਚ ਵੀ ਸਾਂਝੀਆਂ ਕੀਤੀਆਂ ਹਨ।
ਇਸ ਤੋਂ ਇਲਾਵਾ ਜਸਬੀਰ ਜੱਸੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇੱਕ ਹੋਰ ਵੀਡੀਓ ਸ਼ੇਅਰ ਕੀਤੀ ਹੈ, ਜਿਸ 'ਚ ਉਹ ਇੱਕ ਬਜ਼ੁਰਗ ਬੇਬੇ ਨੂੰ ਮਿਲਦੇ ਹੋਏ ਨਜ਼ਰ ਆ ਰਹੇ ਹਨ। ਇਸ ਵੀਡੀਓ ਦੇ ਬੈਕਗਰਾਊਂਡ 'ਚ ਕਾਲੀਆਂ ਦੇ ਬਾਦਸ਼ਾਹ ਕੁਲਦੀਪ ਮਾਣਕ ਦਾ ਗੀਤ 'ਮਾਂ ਹੁੰਦੀ ਏ ਮਾਂ' ਚੱਲ ਰਿਹਾ ਹੈ। ਇਸ ਵੀਡੀਓ ਨੂੰ ਪ੍ਰਸ਼ੰਸਕਾਂ ਵੱਲੋਂ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ। ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਬੀਤੇ ਦਿਨ ਵੀ ਜਸਬੀਰ ਜੱਸੀ ਨੇ ਕੁਝ ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕੀਤੀਆਂ ਸਨ। ਇਨ੍ਹਾਂ ਵੀਡੀਓਜ਼ ਨੂੰ ਵੀ ਦਰਸ਼ਕਾਂ ਦੇ ਵੱਲੋਂ ਪਸੰਦ ਕੀਤਾ ਗਿਆ ਸੀ।
ਜਸਬੀਰ ਜੱਸੀ ਦੇ ਕੰਮ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਅਣਗਿਣਤ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ ਅਤੇ ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ। ਜਸਬੀਰ ਜੱਸੀ ਇੰਨੀਂ ਦਿਨੀਂ ਆਪਣੇ ਪਿੰਡ 'ਚ ਹਨ ਤੇ ਆਪਣੇ ਪਿੰਡ ਦੀਆਂ ਤਸਵੀਰਾਂ ਅਤੇ ਵੀਡੀਓਜ਼ ਖੂਬ ਸਾਂਝੇ ਕਰ ਰਹੇ ਹਨ। ਸੋਸ਼ਲ ਮੀਡੀਆ 'ਤੇ ਉਨ੍ਹਾਂ ਦੀ ਲੰਮੀ ਚੌੜੀ ਫੈਨ ਫਾਲੋਵਿੰਗ ਹੈ।
ਨੋਟ - ਇਸ ਖ਼ਬਰ ਸਬੰਧੀ ਆਪਣੀ ਪ੍ਰਤੀਕਿਰਿਆ ਕੁਮੈਂਟ ਰਾਹੀਂ ਜ਼ਰੂਰ ਸਾਂਝੀ ਕਰੋ।