ਗਾਇਕ ਜੈਜ਼ੀ ਬੀ ਪਹੁੰਚੇ ਆਪਣੇ ਜੱਦੀ ਪਿੰਡ ਦੁਰਗਾਪੁਰ, ਦਿਖਾਇਆ ਪਿੰਡ ਦਾ ਨਜ਼ਾਰਾ (ਵੀਡੀਓ)

Friday, Feb 03, 2023 - 03:16 PM (IST)

ਗਾਇਕ ਜੈਜ਼ੀ ਬੀ ਪਹੁੰਚੇ ਆਪਣੇ ਜੱਦੀ ਪਿੰਡ ਦੁਰਗਾਪੁਰ, ਦਿਖਾਇਆ ਪਿੰਡ ਦਾ ਨਜ਼ਾਰਾ (ਵੀਡੀਓ)

ਜਲੰਧਰ (ਬਿਊਰੋ) : ਪੰਜਾਬੀ ਗਾਇਕ ਜੈਜ਼ੀ ਬੀ ਇੰਨੀਂ ਦਿਨੀਂ ਪੰਜਾਬ 'ਚ ਹੈ। ਜੈਜ਼ੀ ਬੀ ਨੇ ਜਨਵਰੀ 2023 'ਚ ਪੰਜਾਬੀ ਇੰਡਸਟਰੀ 'ਚ ਆਪਣੇ ਕਰੀਅਰ ਦੇ 30 ਸਾਲ ਪੂਰੇ ਕੀਤੇ ਹਨ। ਇਸ ਮੌਕੇ ਉਨ੍ਹਾਂ ਨੇ ਇੱਕ ਇਮੋਸ਼ਨਲ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤਾ ਸੀ, ਜਿਸ ਨੂੰ ਉਨ੍ਹਾਂ ਦੇ ਫੈਨਜ਼ ਨੇ ਕਾਫ਼ੀ ਪਿਆਰ ਦਿੱਤਾ ਸੀ। ਹੁਣ ਜੈਜ਼ੀ ਬੀ ਆਪਣੇ ਜੱਦੀ ਪਿੰਡ ਦੁਰਗਾਪੁਰ ਪਹੁੰਚੇ ਹਨ।


ਦੱਸ ਦਈਏ ਕਿ ਜੈਜ਼ੀ ਬੀ ਦਾ ਪਿੰਡ ਨਵਾਂ ਸ਼ਹਿਰ 'ਚ ਹੈ। ਇੱਥੇ ਹੀ ਗਾਇਕ ਦਾ ਜਨਮ ਹੋਇਆ ਸੀ ਪਰ ਉਨ੍ਹਾਂ ਦੀ ਪਰਵਰਿਸ਼ ਕੈਨੇਡਾ 'ਚ ਹੋਈ ਸੀ। ਵਿਦੇਸ਼ 'ਚ ਰਹਿਣ ਦੇ ਬਾਵਜੂਦ ਜੈਜ਼ੀ ਬੀ ਆਪਣੀਆਂ ਜੜਾਂ ਨਾਲ ਜੁੜੇ ਹੋਏ ਹਨ। ਉਹ ਅਕਸਰ ਪੰਜਾਬ ਆਉਂਦੇ ਰਹਿੰਦੇ ਹਨ। ਜਦੋਂ ਵੀ ਉਹ ਪੰਜਾਬ ਆਉਂਦੇ ਹਨ ਤਾਂ ਆਪਣੇ ਪਿੰਡ ਜ਼ਰੂਰ ਜਾਂਦੇ ਹਨ। ਜੈਜ਼ੀ ਬੀ ਨੇ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਸ਼ੇਅਰ ਕੀਤੀ ਹੈ, ਜਿਸ 'ਚ ਉਨ੍ਹਾਂ ਨੇ ਫੈਨਜ਼ ਨੂੰ ਆਪਣੇ ਪਿੰਡ ਦਾ ਨਜ਼ਾਰਾ ਦਿਖਾਇਆ ਹੈ। ਜੈਜ਼ੀ ਬੀ ਨੇ ਵੀਡੀਓ ਸ਼ੇਅਰ ਕਰਦਿਆਂ ਕੈਪਸ਼ਨ 'ਚ ਲਿਖਿਆ, 'ਮੇਰਾ ਪਿੰਡ'। ਇਸ ਦੇ ਨਾਲ ਹੀ ਗਾਇਕ ਨੇ ਦਿਲ ਵਾਲਾ ਇਮੋਜੀ ਵੀ ਬਣਾਇਆ ਸੀ।


ਦੱਸਣਯੋਗ ਹੈ ਕਿ ਜੈਜ਼ੀ ਬੀ ਪੰਜਾਬੀ ਇੰਡਸਟਰੀ ਦੇ ਟੌਪ ਗਾਇਕਾਂ 'ਚੋਂ ਇੱਕ ਹਨ। ਹਾਲ ਹੀ 'ਚ ਜੈਜ਼ੀ ਬੀ ਨੇ ਇੰਡਸਟਰੀ 'ਚ ਆਪਣੇ ਕਰੀਅਰ ਦੇ 30 ਸਾਲ ਪੂਰੇ ਕੀਤੇ ਹਨ। ਇੰਡਸਟਰੀ 'ਚ 30 ਸਾਲ ਪੂਰੇ ਹੋਣ ਦੀ ਖੁਸ਼ੀ 'ਚ ਗਾਇਕ ਨੇ ਆਪਣੇ ਫੈਨਜ਼ ਦੀ ਡਿਮਾਂਡ 'ਤੇ ਆਪਣੀ ਨਵੀਂ ਐਲਬਮ 'ਬੋਰਨ ਰੈੱਡੀ' ਵੀ ਕੱਢੀ ਹੈ, ਜਿਸ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।
 


author

sunita

Content Editor

Related News