ਜੈਨੀ ਜੌਹਲ ਹੋਈ ਸਿੱਧੂ ਦੀਆਂ ਤਸਵੀਰਾਂ ਨਾਲ ਸਨਮਾਨਿਤ, ਭਾਵੁਕ ਹੋ ਗਈ ਗਾਇਕਾ ਨੇ ਬਿਆਨ ਕੀਤੇ ਦਿਲ ਦੇ ਜਜ਼ਬਾਤ

Friday, Jan 06, 2023 - 10:47 AM (IST)

ਜੈਨੀ ਜੌਹਲ ਹੋਈ ਸਿੱਧੂ ਦੀਆਂ ਤਸਵੀਰਾਂ ਨਾਲ ਸਨਮਾਨਿਤ, ਭਾਵੁਕ ਹੋ ਗਈ ਗਾਇਕਾ ਨੇ ਬਿਆਨ ਕੀਤੇ ਦਿਲ ਦੇ ਜਜ਼ਬਾਤ

ਜਲੰਧਰ (ਬਿਊਰੋ) : ਪੰਜਾਬੀ ਗਾਇਕਾ ਜੈਨੀ ਜੌਹਲ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੀ ਹੈ ਅਤੇ ਉਹ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰਦੀ ਰਹਿੰਦੀ ਹੈ। ਬੀਤੇ ਦਿਨੀਂ ਜੈਨੀ ਜੌਹਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਸਨ, ਜਿਨ੍ਹਾਂ ‘ਚ ਉਸ ਨੂੰ ਸਿੱਧੂ ਮੂਸੇਵਾਲਾ ਦੀਆਂ ਤਸਵੀਰਾਂ ਨਾਲ ਸਨਮਾਨਿਤ ਕੀਤਾ ਜਾ ਰਿਹਾ ਹੈ। ਇਨ੍ਹਾਂ ਤਸਵੀਰਾਂ ਨੂੰ ਲੈਂਦੇ ਹੋਏ ਗਾਇਕਾ ਭਾਵੁਕ ਨਜ਼ਰ ਆਈ। ਦਰਅਸਲ ਇਨ੍ਹਾਂ ਤਸਵੀਰਾਂ ‘ਚ ਸਿੱਧੂ ਮੂਸੇਵਾਲਾ ਦੀਆਂ ਫਰੇਮ ‘ਚ ਜੜੀਆਂ ਤਸਵੀਰਾਂ ਹਨ, ਜਿਨ੍ਹਾਂ ਨੂੰ ਲੈਂਦੇ ਹੋਏ ਗਾਇਕਾ ਭਾਵੁਕ ਹੋ ਗਈ। ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਗਾਇਕਾ ਨੇ ਇੱਕ ਬੇਹੱਦ ਹੀ ਭਾਵੁਕ ਕੈਪਸ਼ਨ ਵੀ ਲਿਖਿਆ ਹੈ।

PunjabKesari

ਦੱਸ ਦਈਏ ਕਿ ਜੈਨੀ ਜੌਹਲ ਨੇ ਕੈਪਸ਼ਨ 'ਚ ਲਿਖਿਆ- 'ਧੰਨਵਾਦ ਸ਼ੁਭ ਮੈਨੂੰ ਏਨਾਂ ਮਾਣ ਦਿਵਾਉਣ ਦੇ ਲਈ, ਥੈਂਕ ਯੂ ਕਮਲ ਭਰਾ ਅਤੇ ਪਰਿਵਾਰ ਮੈਨੂੰ ਏਨਾਂ ਵਧੀਆ ਅਤੇ ਬੇਸ਼ਕੀਮਤੀ ਤੋਹਫ਼ਾ ਦੇਣ ਦੇ ਲਈ।' ਜੈਨੀ ਜੌਹਲ ਦੀ ਇਸ ਪੋਸਟ ‘ਤੇ ਪ੍ਰਸ਼ੰਸਕਾਂ ਦੇ ਵੱਲੋਂ ਵੀ ਪ੍ਰਤੀਕਰਮ ਦਿੱਤਾ ਜਾ ਰਿਹਾ ਹੈ ਅਤੇ ਹਰ ਕੋਈ ਸਿੱਧੂ ਦੀਆਂ ਇਨ੍ਹਾਂ ਤਸਵੀਰਾਂ ਨੂੰ ਵੇਖ ਕੇ ਭਾਵੁਕ ਹੋ ਰਿਹਾ ਹੈ।

PunjabKesari

ਜੈਨੀ ਜੌਹਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ। ਹਾਲ ਹੀ ‘ਚ ਉਨ੍ਹਾਂ ਨੇ ਸਿੱਧੂ ਮੂਸੇਵਾਲਾ ਨੂੰ ਇਨਸਾਫ਼ ਨਾ ਮਿਲਣ ਦੀ ਸੂਰਤ ‘ਚ ਸੂਬਾ ਸਰਕਾਰ ਦੀ ਕਾਰਜ ਸ਼ੈਲੀ ‘ਤੇ ਸਵਾਲ ਚੁੱਕਦਿਆਂ ਗੀਤ ‘ਲੈਟਰ ਟੂ ਸੀਐੱਮ’ ਵੀ ਕੱਢਿਆ ਸੀ, ਜਿਸ ਨੂੰ ਕਿ ਯੂਟਿਊਬ ਤੋਂ ਡਿਲੀਟ ਕਰਵਾ ਦਿੱਤਾ ਗਿਆ ਸੀ।


ਨੋਟ - ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਰਾਹੀਂ ਜ਼ਰੂਰ ਸਾਂਝੀ ਕਰੋ।


author

Simran Bhutto

Content Editor

Related News