ਜਿੱਤ ਤੋਂ ਬਾਅਦ ਕਿਸਾਨਾਂ ''ਚ ਖੁਸ਼ੀ ਦੀ ਲਹਿਰ, ਹਰਫ ਚੀਮਾ ਤੇ ਕੰਵਰ ਗਰੇਵਾਲ ਦੀਆਂ ਇਹ ਗੱਲਾਂ ਕਰ ਰਹੀਆਂ ਸਭ ਨੂੰ ਭਾਵੁਕ

12/11/2021 12:38:08 PM

ਚੰਡੀਗੜ੍ਹ (ਬਿਊਰੋ) - ਕਿਸਾਨਾਂ ਨੇ ਦਿੱਲੀ ਦੀਆਂ ਸਰਹੱਦਾਂ ਤੋਂ ਆਪਣਾ ਧਰਨਾ ਪ੍ਰਦਰਸ਼ਨ ਮੁਲਤਵੀ ਕਰ ਦਿੱਤਾ ਹੈ। ਕਿਸਾਨਾਂ ਦੀਆਂ ਸਾਰੀਆਂ ਮੰਗਾਂ ਸਰਕਾਰ ਵੱਲੋਂ ਮੰਨ ਲਈਆਂ ਗਈਆਂ ਹਨ, ਜਿਸ ਤੋਂ ਬਾਅਦ ਕਿਸਾਨਾਂ 'ਚ ਖੁਸ਼ੀ ਦੀ ਲਹਿਰ ਹੈ। ਇਸ ਦੇ ਨਾਲ ਹੀ ਦਿੱਲੀ ਦੀਆਂ ਸਰਹੱਦਾਂ 'ਤੇ ਖੁਸ਼ੀ ਦਾ ਮਾਹੌਲ ਹੈ। ਸਿੰਘੂ ਬਾਰਡਰ ਤੋਂ ਕਿਸਾਨਾਂ ਵੱਲੋਂ ਬਣਾਈਆਂ ਗਈਆਂ ਝੋਪੜੀਆਂ ਅਤੇ ਟੈਂਟਾਂ ਨੂੰ ਉਖਾੜਨ ਦਾ ਸਿਲਸਿਲਾ ਸ਼ੁਰੂ ਹੋ ਚੁੱਕਿਆ ਹੈ। ਕਿਸਾਨਾਂ ਦੀ ਜਿੱਤ ਦੀ ਖੁਸ਼ੀ 'ਚ ਗਾਇਕਾਂ ਵੱਲੋਂ ਲਗਾਤਾਰ ਗੀਤ ਵੀ ਕੱਢੇ ਜਾ ਰਹੇ ਹਨ। ਗਾਇਕ ਹਰਫ ਚੀਮਾ ਅਤੇ ਕੰਵਰ ਗਰੇਵਾਲ ਜੋ ਕਿ ਇਸ ਅੰਦੋਲਨ ਦੇ ਨਾਲ ਪਹਿਲੇ ਦਿਨ ਤੋਂ ਹੀ ਜੁੜੇ ਹੋਏ ਸਨ। ਦੋਵਾਂ ਨੇ ਰਲ ਕੇ ਇੱਕ ਗੀਤ ਕੱਢਿਆ ਹੈ, ਜੋ ਸਭ ਨੂੰ ਖੁਸ਼ੀ ਦੇ ਨਾਲ-ਨਾਲ ਭਾਵੁਕ ਵੀ ਕਰ ਰਿਹਾ ਹੈ। ਇਸ ਗੀਤ 'ਚ ਦੋਵਾਂ ਗਾਇਕਾਂ ਨੇ ਦੱਸਿਆ ਹੈ ਕਿ ਬੇਸ਼ੱਕ ਅੱਜ ਕਿਸਾਨਾਂ ਨੇ ਮੋਰਚਾ ਫਤਿਹ ਕਰ ਲਿਆ ਹੈ ਪਰ ਇਸ ਦੇ ਨਾਲ ਹੀ ਇਸ ਮੋਰਚੇ ਦੌਰਾਨ ਜੋ ਸ਼ਹਾਦਤਾਂ ਹੋਈਆਂ, ਜੋ ਕੁਝ ਉਨ੍ਹਾਂ ਨਾਲ ਬੀਤਿਆ ਹੈ, ਉਸ ਨੂੰ ਹਮੇਸ਼ਾ ਯਾਦ ਰੱਖਿਓ ਅਤੇ ਇੱਕਲੀ ਇੱਕਲੀ ਗੱਲ ਆਪਣੇ ਪੱਲੇ ਬੰਨ੍ਹ ਲੈਣਾ। ਹਰਫ ਚੀਮਾ ਅਤੇ ਕੰਵਰ ਗਰੇਵਾਲ ਦੇ ਵੱਲੋਂ ਗਾਇਆ ਇਹ ਗੀਤ ਹਰ ਕਿਸੇ ਨੂੰ ਪਸੰਦ ਆ ਰਿਹਾ ਹੈ।

ਇਥੇ ਵੇਖੋ ਗੀਤ ਦਾ ਵੀਡੀਓ-

ਦੱਸ ਦਈਏ ਕਿ ਗੀਤ 'ਪੰਜਾਬ' ਦੇ ਬੋਲ ਹਰਫ ਚੀਮਾ ਨੇ ਖੁਦ ਆਪਣੀ ਕਲਮ ਨਾਲ ਸ਼ਿੰਗਾਰੇ ਹਨ, ਜਿਸ ਦਾ ਸੰਗੀਤ ਭਾਈ ਮੰਨਾ ਸਿੰਘ ਵਲੋਂ ਤਿਆਰ ਕੀਤਾ ਗਿਆ ਹੈ। ਸਰੋਤਿਆਂ ਨੂੰ ਇਹ ਗੀਤ ਕਾਫੀ ਪਸੰਦ ਆ ਰਿਹਾ ਹੈ। ਹਰਫ ਚੀਮਾ ਅਤੇ ਕੰਵਰ ਗਰੇਵਾਲ ਪਹਿਲੇ ਦਿਨ ਤੋਂ ਹੀ ਕਿਸਾਨਾਂ ਦੇ ਪ੍ਰਦਰਸ਼ਨ ਨਾਲ ਜੁੜੇ ਹੋਏ ਸਨ ਅਤੇ ਲਗਾਤਾਰ ਕਿਸਾਨਾਂ ਦੇ ਹੱਕ 'ਚ ਆਪਣੀ ਆਵਾਜ਼ ਬੁਲੰਦ ਕਰਦੇ ਆ ਰਹੇ ਸਨ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਜ਼ਰੂਰ ਦੱਸੋ।
 


sunita

Content Editor

Related News