ਗਾਇਕ ਕਰਨ ਔਜਲਾ ਦੀ ਜ਼ਿੰਦਗੀ 'ਤੇ ਬਣੇਗੀ ਡਾਕਿਊਮੈਂਟਰੀ, ਫੈਨਜ਼ ਨੂੰ ਵੀ ਮਿਲ ਰਿਹੈ ਮੌਕਾ, ਬਸ ਕਰਨਾ ਪਵੇਗਾ ਇਹ ਕੰਮ

Thursday, Aug 10, 2023 - 11:25 AM (IST)

ਜਲੰਧਰ (ਬਿਊਰੋ) : ਆਪਣੀ ਦਮਦਾਰ ਆਵਾਜ਼ ਦੇ ਸਦਕਾ ਕਰਨ ਔਜਲਾ ਪੰਜਾਬੀ ਇੰਡਸਟਰੀ ਦੇ ਰੌਕਸਟਾਰ ਬਣੇ ਹਨ। ਇਹ ਅਕਸਰ ਆਪਣੀ ਪ੍ਰੋਫ਼ੈਸ਼ਨਲ ਤੇ ਨਿੱਜੀ ਜ਼ਿੰਦਗੀ ਨੂੰ ਲੈ ਕੇ ਸੁਰਖੀਆਂ ਵਿਚ ਰਹਿੰਦੇ ਹਨ। ਇਨ੍ਹਾਂ ਦਾ ਗਾਇਆ ਹਰ ਗੀਤ ਸੁਪਰਹਿੱਟ ਸਾਬਿਤ ਹੁੰਦਾ ਹੈ। ਕਰਨ ਔਜਲਾ ਅੱਜ ਜਿਸ ਮੁਕਾਮ 'ਤੇ ਹਨ, ਉਨ੍ਹਾਂ ਨੇ ਇੱਥੇ ਤੱਕ ਪਹੁੰਚਣ ਲਈ ਸਖ਼ਤ ਮਿਹਨਤ ਕੀਤੀ ਹੈ। 

ਕਰਨ ਔਜਲਾ ਦੀ ਡਾਕਿਊਮੈਂਟਰੀ ਦਾ ਐਲਾਨ
ਹਾਲ ਹੀ 'ਚ ਕਰਨ ਔਜਲਾ ਦਾ ਨਵਾਂ ਗੀਤ 'ਐਡਮਾਇਰਿੰਗ ਯੂ' ਰਿਲੀਜ਼ ਹੋਇਆ ਹੈ, ਜਿਸ ਨੂੰ ਲੋਕਾਂ ਵਲੋਂ ਖੂਬ ਪਿਆਰ ਮਿਲ ਰਿਹਾ ਹੈ। ਹਾਲ ਹੀ 'ਚ ਕਰਨ ਔਜਲਾ ਨੂੰ ਲੈ ਕੇ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿਸ ਨੂੰ ਜਾਣ ਕੇ ਉਨ੍ਹਾਂ ਨੂੰ ਚਾਹੁਣ ਵਾਲਿਆਂ ਦੇ ਚਿਹਰੇ 'ਤੇ ਨੂਰ ਆ ਜਾਵੇਗਾ। ਦਰਅਸਲ, ਕਰਨ ਔਜਲਾ ਦੀ ਡਾਕਿਊਮੈਂਟਰੀ ਬਣਾਉਣ ਦਾ ਐਲਾਨ ਕੀਤਾ ਗਿਆ ਹੈ। ਖ਼ਾਸ ਗੱਲ ਇਹ ਹੈ ਕਿ ਇਸ ਡਾਕਿਊਮੈਂਟਰੀ 'ਚ ਕਰਨ ਔਜਲਾ ਦੇ ਫੈਨਜ਼ ਵੀ ਨਜ਼ਰ ਆਉਣਗੇ ਪਰ ਇਹ ਮੌਕਾ ਸਿਰਫ਼ ਉਨ੍ਹਾਂ ਦੇ ਖ਼ਾਸ ਫੈਨਜ਼ ਨੂੰ ਹੀ ਮਿਲ ਰਿਹਾ ਹੈ। 

PunjabKesari

ਫੈਨਜ਼ ਨੂੰ ਵੀ ਮਿਲੇਗਾ ਫੀਚਰ ਕਰਨ ਦਾ ਮੌਕਾ
ਖ਼ਬਰਾਂ ਹਨ ਕਿ ਜਿਹੜੇ ਲੋਕਾਂ ਨੇ ਕਰਨ ਔਜਲਾ ਦੇ ਟੈਟੂ ਆਪਣੇ ਸਰੀਰਾਂ 'ਤੇ ਬਣਵਾਏ ਹਨ, ਉਨ੍ਹਾਂ ਫੈਨਜ਼ ਨੂੰ ਡਾਕਿਊਮੈਂਟਰੀ 'ਚ ਫੀਚਰ ਕਰਨ ਦਾ ਮੌਕਾ ਮਿਲੇਗਾ। ਇਸ ਗੱਲ ਦੀ ਜਾਣਕਾਰੀ ਕਰਨ ਔਜਲਾ ਦੇ ਮੈਨੇਜਰ ਦੀਪ ਰੇਹਾਨ ਨੇ ਦਿੱਤੀ ਹੈ। ਉਸ ਨੇ ਆਪਣੇ ਸੋਸ਼ਲ ਮੀਡੀਆ ਇੰਸਟਾਗ੍ਰਾਮ ਅਕਾਊਂਟ 'ਤੇ ਇੱਕ ਪੋਸਟ ਸ਼ੇਅਰ ਕਰਦਿਆਂ ਫੈਨਜ਼ ਨੂੰ ਕਰਨ ਔਜਲਾ ਦੇ ਟੈਟੂਆਂ ਦੀਆਂ ਤਸਵੀਰਾਂ ਖਿੱਚ ਕੇ ਭੇਜਣ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਨਾਲ ਇੱਕ ਮੇਲ ਆਈਡੀ ਵੀ ਸਾਂਝੀ ਕੀਤੀ ਗਈ ਹੈ। 

PunjabKesari

ਜਸਕਰਨ ਸਿੰਘ ਔਜਲਾ ਤੋਂ ਬਣੇ ਕਰਨ ਔਜਲਾ
ਕਰਨ ਔਜਲਾ ਦਾ ਅਸਲੀ ਨਾਂ ਜਸਕਰਨ ਸਿੰਘ ਔਜਲਾ ਹੈ। ਉਨ੍ਹਾਂ ਨੇ ਇੰਡਸਟਰੀ 'ਚ ਆਉਣ ਤੋਂ ਪਹਿਲਾਂ ਆਪਣਾ ਨਾਂ ਕਰਨ ਔਜਲਾ ਰੱਖਿਆ। ਔਜਲਾ ਦਾ ਜਨਮ 18 ਜਨਵਰੀ 1997 ਨੂੰ ਲੁਧਿਆਣਾ ਦੇ ਪਿੰਡ ਘੁਰਾਲਾ 'ਚ ਹੋਇਆ ਸੀ। ਕਰਨ ਔਜਲਾ ਦੇ ਮਾਪਿਆਂ ਦੀ ਮੌਤ ਉਦੋਂ ਹੋਈ, ਜਦੋਂ ਉਹ ਮਹਿਜ਼ 9 ਸਾਲ ਦੇ ਸੀ। ਇਹ ਕਰਨ ਔਜਲਾ ਲਈ ਬਹੁਤ ਵੱਡਾ ਝਟਕਾ ਸੀ। ਮਾਪਿਆਂ ਦੀ ਮੌਤ ਤੋਂ ਬਾਅਦ ਕਰਨ ਔਜਲਾ ਨੂੰ ਉਨ੍ਹਾਂ ਦੇ ਚਾਚਾ ਅਤੇ ਭੈਣਾਂ ਨੇ ਪਾਲਿਆ। 

PunjabKesari

ਬਚਪਨ ਤੋਂ ਲਿਖਣ ਦਾ ਸ਼ੌਕ
ਕਰਨ ਔਜਲਾ ਨੂੰ ਬਚਪਨ ਤੋਂ ਹੀ ਲਿਖਣ ਦਾ ਸ਼ੌਕ ਸੀ। ਉੇਹ ਹਮੇਸ਼ਾ ਕੁੱਝ ਨਾ ਕੁੱਝ ਲਿਖਦੇ ਰਹਿੰਦੇ ਸਨ। ਇਸ ਤੋਂ ਬਾਅਦ ਛੋਟੀ ਜਿਹੀ ਉਮਰ ਤੋਂ ਹੀ ਕਰਨ ਔਜਲਾ ਗੀਤ ਲਿਖਣ ਲੱਗ ਪਏ। ਇਸ ਦੌਰਾਨ ਉਨ੍ਹਾਂ ਦੀ ਮੁਲਾਕਾਤ ਇੱਕ ਵਿਆਹ ਦੇ ਫ਼ੰਕਸ਼ਨ 'ਚ ਗਾਇਕ ਜੱਸੀ ਗਿੱਲ ਨਾਲ ਹੋਈ। ਹਾਲਾਂਕਿ ਇਹ ਮੁਲਾਕਾਤ ਪ੍ਰੋਫ਼ੈਸ਼ਨਲ ਨਹੀਂ ਸੀ। ਇਸ ਤੋਂ ਬਾਅਦ ਔਜਲਾ ਆਪਣੀ ਪੜ੍ਹਾਈ ਪੂਰੀ ਕਰਨ ਲਈ ਕੈਨੇਡਾ ਚਲੇ ਗਏ।

PunjabKesari

ਇਸ ਗੀਤ ਨਾਲ ਰਾਤੋਂ-ਰਾਤ ਬਣਿਆ ਸਟਾਰ
ਸਾਲ 2016 ਵਿਚ ਕਰਨ ਔਜਲਾ ਨੇ ਮੁੜ ਗੀਤ ਗਾਇਆ, ਜਿਸ ਦਾ ਨਾਂ 'ਪ੍ਰਾਪਰਟੀ ਆਫ਼ ਪੰਜਾਬ' ਸੀ। ਇਸ ਗੀਤ ਨੂੰ ਵੀ ਸਫ਼ਲਤਾ ਨਹੀਂ ਮਿਲ ਸਕੀ। ਇਸ ਤੋਂ ਬਾਅਦ ਔਜਲਾ ਨੇ ਰੈਪਰ ਬਣਨ ਦਾ ਫ਼ੈਸਲਾ  ਲਿਆ ਅਤੇ ਉਹ ਗਾਣਿਆਂ ਵਿਚ ਰੈਪ ਕਰਨ ਲੱਗੇ। ਉਨ੍ਹਾਂ ਦੀ ਰੈਪ ਗਾਇਕੀ ਨੂੰ ਕਾਫ਼ੀ ਪਸੰਦ ਕੀਤਾ ਜਾਣ ਲੱਗ ਪਿਆ। ਇਸ ਤੋਂ ਬਾਅਦ ਸਾਲ 2018 ਵਿਚ ਕਰਨ ਔਜਲਾ ਨੇ 'ਡੋਂਟ ਵਰੀ' ਗਾਣਾ ਗਾਇਆ। ਇਸ ਗੀਤ ਨੇ ਰਾਤੋਂ-ਰਾਤ ਕਰਨ ਔਜਲਾ ਨੂੰ ਪੰਜਾਬੀ ਇੰਡਸਟਰੀ ਦਾ ਸਟਾਰ ਬਣਾ ਦਿੱਤਾ। ਇਸ ਤੋਂ ਬਾਅਦ ਕਰਨ ਔਜਲਾ ਨੇ ਪਿੱਛੇ ਮੁੜ ਕੇ ਨਹੀਂ ਦੇਖਿਆ। ਇਸ ਤੋਂ ਬਾਅਦ ਇੱਕ-ਇੱਕ ਕਰਕੇ ਔਜਲਾ ਦੇ ਸੁਪਰਹਿੱਟ ਗੀਤ ਆਉਂਦੇ ਰਹੇ। 'ਡੋਂਟ ਲੁੱਕ', 'ਡੋਂਟ ਵਰੀ', 'ਚਿੱਟਾ ਕੁੜਤਾ', 'ਨੋ ਨੀਡ', 'ਝਾਂਜਰ', 'ਅਲਕੋਹਲ' ਵਰਗੇ ਗੀਤ ਯਾਦਗਾਰੀ ਬਣ ਗਏ।

PunjabKesari

30 ਕਰੋੜ ਦੀ ਜਾਇਦਾਦ ਦਾ ਮਾਲਕ ਕਰਨ ਔਜਲਾ
ਕਰਨ ਔਜਲਾ ਦੀ ਨੈੱਟ ਵਰਥ ਯਾਨੀਕਿ ਜਾਇਦਾਦ ਦਾ ਗ੍ਰਾਫ਼ ਪਿਛਲੇ ਕੁੱਝ ਸਾਲਾਂ ਤੋਂ ਕਾਫ਼ੀ ਉੱਪਰ ਚੜ੍ਹਿਆ ਹੈ। ਉਹ ਛੋਟੀ ਉਮਰ ਵਿਚ ਹੀ ਸਫ਼ਲ ਗਾਇਕ ਬਣੇ ਪਰ ਇਹ ਸਫ਼ਲਤਾ ਲਈ ਉਨ੍ਹਾਂ ਨੂੰ ਲੰਬਾ ਸੰਘਰਸ਼ ਕਰਨਾ ਪਿਆ। ਇੱਕ ਰਿਪੋਰਟ ਮੁਤਾਬਕ, ਸਾਲ  2022 ਵਿਚ ਕਰਨ ਔਜਲਾ 4 ਮਿਲੀਅਨ ਅਮਰੀਕੀ ਡਾਲਰ ਯਾਨੀਕਿ 30 ਕਰੋੜ ਜਾਇਦਾਦ ਦੇ ਮਾਲਕ ਹਨ। ਕਰਨ ਔਜਲਾ ਇੱਕ ਗੀਤ ਲਈ 7-8 ਲੱਖ ਰੁਪਏ ਫ਼ੀਸ ਲੈਂਦੇ ਹਨ। ਉਨ੍ਹਾਂ ਦੀ ਮਹੀਨੇ ਦੀ ਆਮਦਨ 15 ਲੱਖ ਤੋਂ ਵੱਧ ਦੱਸੀ ਜਾਂਦੀ ਹੈ। ਉਨ੍ਹਾਂ ਦੀ ਸਲਾਨਾ ਕਮਾਈ 3 ਕਰੋੜ ਹੈ।

PunjabKesari

ਕਾਰ ਕਲੈਕਸ਼ਨ
ਕਰਨ ਔਜਲਾ ਦਾ ਕਾਰ ਕਲੈਕਸ਼ਨ ਸ਼ਾਨਦਾਰ ਹੈ। ਉਨ੍ਹਾਂ ਕੋਲ ਲਗਭਗ 4 ਕਰੋੜ ਦੀਆਂ ਕਾਰਾਂ ਹਨ, ਜਿਨ੍ਹਾਂ ਵਿਚ 3.53 ਕਰੋੜ ਦੀ ਲੈਂਬੋਰਗਿਨੀ ਗੈਲਾਰਡੋ ਤੇ 70 ਲੱਖ ਦੀ ਵਿਨਟੇਜ ਕਾਰ ਸ਼ਾਮਲ ਹੈ। ਇਸ ਦੇ ਨਾਲ-ਨਾਲ ਔਜਲਾ ਦੀ ਸੋਸ਼ਲ ਮੀਡੀਆ 'ਤੇ ਵੀ ਜ਼ਬਰਦਸਤ ਫ਼ੈਨ ਫ਼ਾਲੋਇੰਗ ਹੈ।

PunjabKesari


sunita

Content Editor

Related News