ਗਾਇਕ ਕਰਨ ਔਜਲਾ ਦੀ ਈਪੀ 'Four Me' ਰਿਲੀਜ਼, ਲੋਕਾਂ ਵਲੋਂ ਮਿਲ ਰਿਹੈ ਰੱਜਵਾਂ ਪਿਆਰ

Thursday, Jun 27, 2024 - 04:36 PM (IST)

ਗਾਇਕ ਕਰਨ ਔਜਲਾ ਦੀ ਈਪੀ 'Four Me' ਰਿਲੀਜ਼, ਲੋਕਾਂ ਵਲੋਂ ਮਿਲ ਰਿਹੈ ਰੱਜਵਾਂ ਪਿਆਰ

ਜਲੰਧਰ (ਬਿਊਰੋ) : ਮਸ਼ਹੂਰ ਪੰਜਾਬੀ ਗਾਇਕ ਕਰਨ ਔਜਲਾ ਅਕਸਰ ਆਪਣੇ ਗੀਤਾਂ ਨੂੰ ਲੈ ਕੇ ਸੁਰਖੀਆਂ 'ਚ ਰਹਿੰਦੇ ਹਨ। ਹਾਲ ਹੀ 'ਚ ਕਰਨ ਔਜਲਾ ਦੀ ਨਵੀਂ  ਈਪੀ 'For Me' ਰਿਲੀਜ਼ ਹੋਈ ਹੈ, ਜਿਸ ਦੀ ਜਾਣਕਾਰੀ ਗਾਇਕ ਵੱਲੋਂ ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਗਈ ਹੈ।

 ਹਾਲ ਹੀ 'ਚ ਕਰਨ ਔਜਲਾ ਨੇ ਆਪਣੇ ਅਧਿਕਾਰਿਤ ਇੰਸਟਾਗ੍ਰਾਮ 'ਤੇ ਨਵੀਂ ਪੋਸਟ ਸਾਂਝੀ ਕੀਤੀ ਹੈ, ਜਿਸ 'ਚ ਉਨ੍ਹਾਂ ਨੇ ਦੱਸਿਆ ਹੈ ਕਿ ਉਨ੍ਹਾਂ ਦੀ ਨਵੀਂ ਈਪੀ 'For Me' ਰਿਲੀਜ਼ ਹੋ ਚੁੱਕੀ ਹੈ। ਕਰਨ ਔਜਲਾ ਨੇ ਇਸ EP ਦਾ ਐਲਾਨ ਕਰਦੇ ਹੋਏ ਕਿਹਾ ਕਿ ਇਸ ਦੇ ਗੀਤ ਉਨ੍ਹਾਂ ਦੇ ਦਿਲ ਦੇ ਬਹੁਤ ਨੇੜੇ ਹਨ ਅਤੇ ਉਹ ਆਪਣੇ ਚਾਹੁਣ ਵਾਲਿਆਂ ਨਾਲ ਇਨ੍ਹਾਂ ਗੀਤਾਂ ਨੂੰ ਸਾਂਝਾ ਕਰਨ ਲਈ ਬੇਸਬਰੀ ਨਾਲ ਉਡੀਕ ਕਰ ਰਹੇ ਹਨ। 'ਫਾਰ ਮੀ' EP 'ਚ ਸ਼ਾਮਲ 4 ਗੀਤ ਵੱਖ-ਵੱਖ ਸੰਗੀਤਕ ਰੰਗਾਂ ਦਾ ਮਿਸ਼ਰਣ ਹੋਣਗੇ।

ਕਰਨ ਔਜਲਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਗਾਇਕ ਹਨ। ਗਾਇਕ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ। ਕਰਨ ਔਜਲਾ ਨੂੰ ਗੀਤਾਂ ਦੀ ਮਸ਼ੀਨ ਵੀ ਕਿਹਾ ਜਾਂਦਾ ਹੈ।  

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

sunita

Content Editor

Related News