ਗੀਤਾਂ ਦੀ ਮਸ਼ੀਨ ਕਰਨ ਔਜਲਾ ਨੇ ਸ਼ੇਅਰ ਕੀਤੀਆਂ ਖ਼ਾਸ ਤਸਵੀਰਾਂ, ਜੋ ਪਲਾਂ 'ਚ ਹੋ ਗਈਆਂ ਵਾਇਰਲ
Thursday, May 02, 2024 - 04:56 PM (IST)
ਜਲੰਧਰ (ਬਿਊਰੋ) : ਆਪਣੀ ਦਮਦਾਰ ਆਵਾਜ਼ ਦੇ ਸਦਕਾ ਕਰਨ ਔਜਲਾ ਪੰਜਾਬੀ ਇੰਡਸਟਰੀ ਦੇ ਰੌਕਸਟਾਰ ਬਣੇ ਹਨ। ਇਹ ਅਕਸਰ ਆਪਣੀ ਪ੍ਰੋਫ਼ੈਸ਼ਨਲ ਤੇ ਨਿੱਜੀ ਜ਼ਿੰਦਗੀ ਨੂੰ ਲੈ ਕੇ ਸੁਰਖੀਆਂ ਵਿਚ ਰਹਿੰਦੇ ਹਨ। ਇਨ੍ਹਾਂ ਦਾ ਗਾਇਆ ਹਰ ਗੀਤ ਸੁਪਰਹਿੱਟ ਸਾਬਿਤ ਹੁੰਦਾ ਹੈ। ਕਰਨ ਔਜਲਾ ਅੱਜ ਜਿਸ ਮੁਕਾਮ 'ਤੇ ਹਨ, ਉਨ੍ਹਾਂ ਨੇ ਇੱਥੇ ਤੱਕ ਪਹੁੰਚਣ ਲਈ ਸਖ਼ਤ ਮਿਹਨਤ ਕੀਤੀ ਹੈ।
ਹਾਲ ਵਿਚ ਕਰਨ ਔਜਲਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਆਪਣੇ ਨਵੇਂ ਲੁੱਕ ਦੀਆਂ ਤਸਵੀਰਾਂ ਸਾਂਜੀਆਂ ਕੀਤੀਆਂ ਹਨ, ਜਿਨ੍ਹਾਂ 'ਚ ਉਹ ਕਾਫ਼ੀ ਸ਼ਾਨਦਾਰ ਲੱਗ ਰਹੇ ਹਨ। ਉਨ੍ਹਾਂ ਦੀਆਂ ਇਨ੍ਹਾਂ ਤਸਵੀਰਾਂ ਨੂੰ ਫੈਨਜ਼ ਵਲੋਂ ਵੀ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ। ਇਨ੍ਹਾਂ ਤਸਵੀਰਾਂ ਕਰਨ ਔਜਲਾ ਆਪਣੀ ਘੜੀ ਨੂੰ ਫਲਾਂਟ ਕਰਦੇ ਦਿਖਾਈ ਦੇ ਰਹੇ ਹਨ।
ਕਰਨ ਔਜਲਾ ਦਾ ਅਸਲੀ ਨਾਂ ਜਸਕਰਨ ਸਿੰਘ ਔਜਲਾ ਹੈ। ਉਨ੍ਹਾਂ ਨੇ ਇੰਡਸਟਰੀ ਵਿਚ ਆਉਣ ਤੋਂ ਪਹਿਲਾਂ ਆਪਣਾ ਨਾਂ ਕਰਨ ਔਜਲਾ ਰੱਖਿਆ। ਔਜਲਾ ਦਾ ਜਨਮ 18 ਜਨਵਰੀ 1997 ਨੂੰ ਲੁਧਿਆਣਾ ਦੇ ਪਿੰਡ ਘੁਰਾਲਾ ਵਿਚ ਹੋਇਆ ਸੀ। ਕਰਨ ਔਜਲਾ ਦੇ ਮਾਪਿਆਂ ਦੀ ਮੌਤ ਉਦੋਂ ਹੋਈ, ਜਦੋਂ ਉਹ ਮਹਿਜ਼ 9 ਸਾਲ ਦੇ ਸੀ। ਇਹ ਕਰਨ ਔਜਲਾ ਲਈ ਬਹੁਤ ਵੱਡਾ ਝਟਕਾ ਸੀ। ਮਾਪਿਆਂ ਦੀ ਮੌਤ ਤੋਂ ਬਾਅਦ ਕਰਨ ਔਜਲਾ ਨੂੰ ਉਨ੍ਹਾਂ ਦੇ ਚਾਚਾ ਅਤੇ ਭੈਣਾਂ ਨੇ ਪਾਲਿਆ।
ਕਰਨ ਔਜਲਾ ਨੂੰ ਬਚਪਨ ਤੋਂ ਹੀ ਲਿਖਣ ਦਾ ਸ਼ੌਕ ਸੀ। ਉੇਹ ਹਮੇਸ਼ਾ ਕੁੱਝ ਨਾ ਕੁੱਝ ਲਿਖਦੇ ਰਹਿੰਦੇ ਸਨ। ਇਸ ਤੋਂ ਬਾਅਦ ਛੋਟੀ ਜਿਹੀ ਉਮਰ ਤੋਂ ਹੀ ਕਰਨ ਔਜਲਾ ਗੀਤ ਲਿਖਣ ਲੱਗ ਪਏ। ਇਸ ਦੌਰਾਨ ਉਨ੍ਹਾਂ ਦੀ ਮੁਲਾਕਾਤ ਇੱਕ ਵਿਆਹ ਦੇ ਫ਼ੰਕਸ਼ਨ ਵਿਚ ਗਾਇਕ ਜੱਸੀ ਗਿੱਲ ਨਾਲ ਹੋਈ। ਹਾਲਾਂਕਿ ਇਹ ਮੁਲਾਕਾਤ ਪ੍ਰੋਫ਼ੈਸ਼ਨਲ ਨਹੀਂ ਸੀ। ਇਸ ਤੋਂ ਬਾਅਦ ਔਜਲਾ ਆਪਣੀ ਪੜ੍ਹਾਈ ਪੂਰੀ ਕਰਨ ਲਈ ਕੈਨੇਡਾ ਚਲੇ ਗਏ ਸਨ। ਪੜ੍ਹਾਈ ਪੂਰੀ ਕਰਨ ਤੋਂ ਬਾਅਦ ਕਰਨ ਔਜਲਾ ਨੇ ਆਪਣਾ ਪਹਿਲਾ ਗੀਤ 'ਸੈੱਲ ਫ਼ੋਨ' ਕੱਢਿਆ, ਜੋ ਕਿ ਬੁਰੀ ਤਰ੍ਹਾਂ ਪਿਟ ਗਿਆ। ਇਸ ਤੋਂ ਬਾਅਦ ਕਾਫ਼ੀ ਸਮੇਂ ਤੱਕ ਕਰਨ ਔਜਲਾ ਨੇ ਗਾਇਕੀ ਨਹੀਂ ਕੀਤੀ। ਉਹ ਕੈਨੇਡਾ ਦੇ ਟੋਰਾਂਟੋ ਵਿਚ ਦੀਪ ਜੰਡੂ ਨਾਲ ਆਪਣੇ ਸਟੂਡੀਓ ਵਿਚ ਕੰਮ ਕਰਦੇ ਰਹੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।