ਹੜ੍ਹ ਦੀ ਮਾਰ ਝੱਲ ਰਹੇ ਪੰਜਾਬ ਦੀ ਮਦਦ ਲਈ ਅੱਗੇ ਆਏ ਗਾਇਕ ਕਰਨ ਔਜਲਾ, ਕੀਤੀ ਖਾਸ ਅਪੀਲ

Monday, Sep 01, 2025 - 01:42 PM (IST)

ਹੜ੍ਹ ਦੀ ਮਾਰ ਝੱਲ ਰਹੇ ਪੰਜਾਬ ਦੀ ਮਦਦ ਲਈ ਅੱਗੇ ਆਏ ਗਾਇਕ ਕਰਨ ਔਜਲਾ, ਕੀਤੀ ਖਾਸ ਅਪੀਲ

ਐਂਟਰਟੇਨਮੈਂਟ ਡੈਸਕ- ਪੰਜਾਬ ਵਿੱਚ ਭਿਆਨਕ ਹੜ੍ਹਾਂ ਕਾਰਨ ਹਾਲਾਤ ਬਹੁਤ ਗੰਭੀਰ ਹੋ ਗਏ ਹਨ। ਇਸ ਮੁਸ਼ਕਲ ਸਮੇਂ ਵਿੱਚ ਪੰਜਾਬੀ ਗਾਇਕ ਅਤੇ ਬਾਲੀਵੁੱਡ ਸਿਤਾਰੇ ਮਦਦ ਲਈ ਅੱਗੇ ਆ ਰਹੇ ਹਨ। ਇਸ ਦੌਰਾਨ ਮਸ਼ਹੂਰ ਪੰਜਾਬੀ ਗਾਇਕ ਕਰਨ ਔਜਲਾ ਨੇ ਨਾ ਸਿਰਫ਼ ਮਦਦ ਦਾ ਐਲਾਨ ਕੀਤਾ ਹੈ, ਸਗੋਂ ਆਪਣੇ ਪ੍ਰਸ਼ੰਸਕਾਂ ਨੂੰ ਵੀ ਅੱਗੇ ਆਉਣ ਦੀ ਅਪੀਲ ਕੀਤੀ ਹੈ।

ਕਰਨ ਔਜਲਾ ਨੇ ਦੇਰ ਰਾਤ ਇੱਕ ਵੀਡੀਓ ਜਾਰੀ ਕਰਕੇ ਕਿਹਾ ਕਿ ਉਨ੍ਹਾਂ ਦੀ ਟੀਮ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਸਮੱਗਰੀ ਪਹੁੰਚਾ ਰਹੀ ਹੈ। ਉਨ੍ਹਾਂ ਕਿਹਾ, "ਅਸੀਂ ਪੀੜਤਾਂ ਨੂੰ ਭੋਜਨ, ਕੱਪੜੇ, ਦਵਾਈਆਂ ਅਤੇ ਹੋਰ ਜ਼ਰੂਰੀ ਚੀਜ਼ਾਂ ਪਹੁੰਚਾਉਣ ਲਈ ਕੰਮ ਕਰ ਰਹੇ ਹਾਂ। ਇਸ ਦੌਰਾਨ ਕਰਨ ਔਜਲਾ ਨੇ ਕਿਹਾ ਕਿ ਉਹ ਜਿੰਨਾ ਹੋ ਸਕੇ ਮਦਦ ਕਰ ਰਹੇ ਹਨ ਅਤੇ ਕਰਦੇ ਰਹਿਣਗੇ।" ਇਸ ਦੇ ਨਾਲ ਹੀ ਉਨ੍ਹਾਂ ਇੱਕ ਵੀਡੀਓ ਜਾਰੀ ਕਰਕੇ ਆਪਣੇ ਪ੍ਰਸ਼ੰਸਕਾਂ ਨੂੰ ਦਿਲੋਂ ਮਦਦ ਕਰਨ ਦੀ ਅਪੀਲ ਕੀਤੀ। "ਇਹ ਸਮਾਂ ਪੰਜਾਬ ਨੂੰ ਸੰਭਾਲਣ ਦਾ ਹੈ। ਤੁਸੀਂ ਜੋ ਵੀ ਕਰ ਸਕਦੇ ਹੋ, ਭਾਵੇਂ ਛੋਟਾ ਹੋਵੇ ਜਾਂ ਵੱਡਾ, ਜ਼ਰੂਰ ਯੋਗਦਾਨ ਪਾਓ। ਅਸਲ ਚੁਣੌਤੀਆਂ ਪਾਣੀ ਘਟਣ ਤੋਂ ਬਾਅਦ ਆਉਣਗੀਆਂ, ਫਿਰ ਹੋਰ ਵੀ ਮਦਦ ਦੀ ਲੋੜ ਪਵੇਗੀ।" ਕਿਉਂਕਿ ਅਸਲ ਨੁਕਸਾਨ ਪਾਣੀ ਘਟਣ ਤੋਂ ਬਾਅਦ ਹੀ ਪਤਾ ਲੱਗੇਗਾ। ਉਸ ਸਮੇਂ 'ਚ ਮਦਦ ਲਈ ਅੱਗੇ ਆਉਣਾ ਪਵੇਗਾ। ਕਰਨ ਔਜਲਾ ਦੇ ਇਸ ਕਦਮ ਦੀ ਸੋਸ਼ਲ ਮੀਡੀਆ 'ਤੇ ਬਹੁਤ ਪ੍ਰਸ਼ੰਸਾ ਕੀਤੀ ਜਾ ਰਹੀ ਹੈ। ਪ੍ਰਸ਼ੰਸਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਸੰਦੇਸ਼ ਨੌਜਵਾਨਾਂ ਨੂੰ ਹੜ੍ਹ ਪੀੜਤਾਂ ਲਈ ਅੱਗੇ ਆਉਣ ਲਈ ਪ੍ਰੇਰਿਤ ਕਰੇਗਾ।


author

Aarti dhillon

Content Editor

Related News