ਗਾਇਕ ਕਰਨ ਔਜਲਾ ਨੇ ਮੁੜ ਰਚਿਆ ਇਤਿਹਾਸ, ਹਾਸਲ ਕੀਤੀ ਇਹ ਵੱਡੀ ਉਪਲਬਧੀ

Thursday, Sep 12, 2024 - 11:34 AM (IST)

ਜਲੰਧਰ (ਬਿਊਰੋ) : ਮਸ਼ਹੂਰ ਪੰਜਾਬੀ ਗਾਇਕ ਕਰਨ ਔਜਲਾ ਨੂੰ ਅਕਸਰ ਹੀ ਉਨ੍ਹਾਂ ਦੇ ਗੀਤਾਂ ਲਈ ਜਾਣਿਆ ਜਾਂਦਾ ਹੈ। ਗੀਤਾਂ ਦੀ ਮਸ਼ੀਨ ਅਖਵਾਉਣ ਵਾਲੇ ਕਰਨ ਔਜਲਾ ਨੇ ਹਾਲ ਹੀ 'ਚ ਆਪਣੇ ਨਾਂ ਇੱਕ ਹੋਰ ਨਵੀਂ ਉਪਲਬਧੀ ਹਾਸਲ ਕਰ ਲਈ ਹੈ। ਕਰਨ ਔਜਲਾ ਦਾ ਨਾਮ Global Digital Artist ਦੀ ਲਿਸਟ 'ਚ ਸ਼ਾਮਲ ਹੋ ਗਿਆ ਹੈ। ਹਾਲ ਹੀ 'ਚ ਕਰਨ ਔਜਲਾ ਨੂੰ ਲੈ ਕੇ ਨਵੀਂ ਖ਼ਬਰ ਸਾਹਮਣੇ ਆਈ ਹੈ। ਕਰਨ ਔਜਲਾ ਪਹਿਲੇ ਪੰਜਾਬੀ ਕਲਾਕਾਰ ਤੇ ਭਾਰਤ ਦੇ ਤੀਜੇ ਕਲਾਕਾਰ ਵਜੋਂ ਨਾਂ Global Digital Artist ਦੀ ਲਿਸਟ 'ਚ ਆਪਣਾ ਨਾਂ ਸ਼ਾਮਲ ਕਰਵਾ ਚੁੱਕੇ ਹਨ। ਇਸ ਲਿਸਟ 'ਚ ਦੇਸ਼-ਵਿਦੇਸ਼ ਤੋਂ ਉਨ੍ਹਾਂ ਕਲਾਕਾਰਾਂ ਦੀ ਸੂਚੀ ਤਿਆਰ ਕੀਤੀ ਜਾਂਦੀ ਹੈ, ਜੋ ਕਿ ਗਲੋਬਲ ਤੌਰ 'ਤੇ ਆਪਣੇ ਪਰਫਾਰਮੈਂਸ ਨੂੰ ਲੈ ਕੇ ਚਰਚਾ 'ਚ ਰਹਿੰਦੇ ਹਨ ਤੇ ਉਨ੍ਹਾਂ ਨੂੰ ਲੋਕ ਕਾਫੀ ਪਸੰਦ ਕਰਦੇ ਹਨ। 

ਇਹ ਖ਼ਬਰ ਵੀ ਪੜ੍ਹੋ ਨਮ ਅੱਖਾਂ ਨਾਲ ਪਿਤਾ ਦੇ ਘਰ ਪੁੱਜੀ ਮਲਾਇਕਾ ਅਰੋੜਾ, ਸਾਹਮਣੇ ਆਈ ਵੀਡੀਓ

ਕਰਨ ਔਜਲਾ ਨੇ ਸ਼ਕੀਰਾ, ਪਿਟਬੁੱਲ, ਜਸਟਿਨ ਬੀਬਰ, ਅਤੇ ਇੱਥੋਂ ਤੱਕ ਕਿ ਦਿਲਜੀਤ ਦੋਸਾਂਝ ਨੂੰ ਪਛਾੜਦਿਆਂ, ਗਲੋਬਲ ਡਿਜੀਟਲ ਆਰਟਿਸਟ ਰੈਂਕਿੰਗ 'ਚ ਪਹਿਲੇ ਪੰਜਾਬੀ ਅਤੇ ਤੀਜੇ ਭਾਰਤੀ ਕਲਾਕਾਰ ਵਜੋਂ ਆਪਣਾ ਨਾਮ ਦਰਜ ਕਰਵਾ ਲਿਆ ਹੈ। 

ਇਹ ਖ਼ਬਰ ਵੀ ਪੜ੍ਹੋ -ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋਏ ਮਸ਼ਹੂਰ ਅਦਾਕਾਰ

ਦੱਸ ਦਈਏ ਕਿ ਕਰਨ ਔਜਲਾ ਇੱਕ ਚੰਗੇ ਗਾਇਕ ਹੋਣ ਦੇ ਨਾਲ-ਨਾਲ ਚੰਗੇ ਸਟੇਜ਼ ਪਰਫਾਰਮ ਵੀ ਹਨ। ਕਰਨ ਔਜਲਾ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ 'ਚੁੰਨੀ', 'ਐਡਮਾਈਰ ਯੂ', 'ਬਚਕੇ ਬਚਕੇ', 'ਔਨ ਟੌਪ', '52 ਬਾਰ' ਸਣੇ ਕਈ ਸੁਪਰਹਿੱਟ ਗੀਤ ਦਿੱਤੇ ਹਨ। ਪਾਲੀਵੁੱਡ ਤੋਂ ਬਾਅਦ ਗਾਇਕ ਕਰਨ ਔਜਲਾ ਨੇ ਹਾਲ ਹੀ 'ਚ ਵਿੱਕੀ ਕੌਸ਼ਲ ਦੀ ਫ਼ਿਲਮ 'BAD NEWZ' ਰਾਹੀਂ ਬਾਲੀਵੁੱਡ 'ਚ ਡੈਬਿਊ ਕੀਤਾ ਹੈ। ਇਸ ਫ਼ਿਲਮ 'ਚ ਗਾਇਕ ਕਰਨ ਔਜਲਾ ਵੱਲੋਂ ਗਾਇਆ ਗਿਆ ਗੀਤ 'ਤੌਬਾ-ਤੌਬਾ' ਵੀ ਕਾਫੀ ਹਿੱਟ ਰਿਹਾ ਹੈ। 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

 


sunita

Content Editor

Related News