ਗਾਇਕ ਕਰਨ ਔਜਲਾ ਦੀ ਪਤਨੀ ਪਲਕ ਨਾਲ ਇਹ ਖੂਬਸੂਰਤ ਤਸਵੀਰ ਬਣੀ ਖਿੱਚ ਦਾ ਕੇਂਦਰ

Friday, Aug 30, 2024 - 11:17 AM (IST)

ਗਾਇਕ ਕਰਨ ਔਜਲਾ ਦੀ ਪਤਨੀ ਪਲਕ ਨਾਲ ਇਹ ਖੂਬਸੂਰਤ ਤਸਵੀਰ ਬਣੀ ਖਿੱਚ ਦਾ ਕੇਂਦਰ

ਐਂਟਰਟੇਨਮੈਂਟ ਡੈਸਕ - ਪੰਜਾਬੀ ਗਾਇਕ ਕਰਨ ਔਜਲਾ ਦੀ ਪਤਨੀ ਨਾਲ ਇੱਕ ਤਸਵੀਰ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ, ਜਿਸ ਨੇ ਹਰੇਕ ਦਾ ਧਿਆਨ ਖਿੱਚਿਆ ਹੈ। ਇਸ ਤਸਵੀਰ 'ਚ ਪਲਕ ਵੈਸਟਨ ਡਰੈੱਸ 'ਚ ਨਜ਼ਰ ਆ ਰਹੀ ਹੈ ਅਤੇ ਬਹੁਤ ਹੀ ਖੂਬਸੂਰਤ ਲੱਗ ਰਹੀ ਹੈ। ਇਸ ਜੋੜੀ ਦੀ ਤਸਵੀਰ 'ਤੇ ਫੈਨਸ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ। ਕਰਨ ਔਜਲਾ ਨੇ ਕੁਝ ਸਮਾਂ ਪਹਿਲਾਂ ਹੀ ਪਲਕ ਨਾਲ ਵਿਆਹ ਕਰਵਾਇਆ ਸੀ, ਜਿਸ ਦੀਆਂ ਤਸਵੀਰਾਂ ਵੀ ਗਾਇਕ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਸਨ। ਕਰਣ ਔਜਲਾ ਤੇ ਪਲਕ ਦੀ ਇਸ ਨਵੀਂ ਤਸਵੀਰ ਨੂੰ ਸੋਸ਼ਲ ਮੀਡੀਆ ‘ਤੇ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ। 

PunjabKesari

ਦੱਸ ਦਈਏ ਕਿ ਕਰਨ ਔਜਲਾ ਅੰਮ੍ਰਿਤਸਰ ਦੇ ਜੰਮਪਲ ਹਨ ਅਤੇ ਪਹਿਲਾਂ ਉਹ ਕੈਨੇਡਾ ਰਹਿੰਦੇ ਸਨ ਪਰ ਜਦੋਂ ਤੋਂ ਉਨ੍ਹਾਂ ਦੇ ਘਰ 'ਤੇ ਫਾਈਰਿੰਗ ਹੋਈ ਹੈ, ਉਦੋਂ ਤੋਂ ਉਹ ਦੁਬਈ ਸ਼ਿਫਟ ਹੋ ਗਏ।

PunjabKesari

ਕਰਨ ਔਜਲਾ ਦੀ ਨਿੱਜੀ ਜ਼ਿੰਦਗੀ ਬਹੁਤ ਉਤਰਾਅ ਚੜਾਅ ਭਰੀ ਰਹੀ ਹੈ ਅਤੇ  ਬਹੁਤ ਹੀ ਛੋਟੀ ਉਮਰ 'ਚ ਉਨ੍ਹਾਂ ਦੇ ਮਾਪਿਆਂ ਦਾ ਦਿਹਾਂਤ ਹੋ ਗਿਆ ਸੀ। ਉਹ ਅੰਮ੍ਰਿਤਸਰ ਦੇ ਨਜ਼ਦੀਕ ਪਿੰਡ ਦੇ ਜੰਮਪਲ ਹਨ।

PunjabKesari

ਕਰਨ ਔਜਲਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਪੰਜਾਬੀ ਇੰਡਸਟਰੀ 'ਚ ਉਹ ਗੀਤਾਂ ਦੀ ਮਸ਼ੀਨ ਦੇ ਨਾਂ ਨਾਲ ਜਾਣੇ ਜਾਂਦੇ ਹਨ। ਹੁਣ ਤੱਕ ਉਨ੍ਹਾਂ ਨੇ ਕਈ ਹਿੱਟ ਗੀਤ ਗਾਏ ਹਨ। ਪਿਛਲੇ ਕਈ ਸਾਲਾਂ ਤੋਂ ਉਹ ਇੰਡਸਟਰੀ ‘ਚ ਸਰਗਰਮ ਹਨ। ਹਾਲ ਹੀ ‘ਚ ਉਨ੍ਹਾਂ ਦੇ ਗੀਤ ‘ਤੌਬਾ ਤੌਬਾ’ ਨੇ ਕਾਮਯਾਬੀ ਦੇ ਸਾਰੇ ਰਿਕਾਰਡ ਤੋੜ ਦਿੱਤੇ ਹਨ। 

PunjabKesari

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

sunita

Content Editor

Related News