B'Day : ਗਾਇਕਾ ਕੌਰ ਬੀ ਦਾ 4 ਸਾਲਾਂ ਮਗਰੋਂ ਇਹ ਸੁਫ਼ਨਾ ਹੋਇਆ ਸੀ ਸਾਕਾਰ, ਜਾਣੋ ਫਰਸ਼ ਤੋਂ ਅਰਸ਼ ਤੱਕ ਦਾ ਸਫ਼ਰ

07/05/2024 2:11:40 PM

ਚੰਡੀਗੜ੍ਹ (ਬਿਊਰੋ) - 'ਸੁਨੱਖੀ', 'ਤੇਰੀ ਵੇਟ', 'ਫੁਲਕਾਰੀ', 'ਵੈਲੀ ਜੱਟ', 'ਮਿਸ ਯੂ' ਵਰਗੇ ਗੀਤਾਂ ਨਾਲ ਪ੍ਰਸਿੱਧੀ ਖੱਟਣ ਵਾਲੀ ਕੌਰ ਬੀ ਅੱਜ ਆਪਣਾ 33ਵਾਂ ਜਨਮਦਿਨ ਮਨਾ ਰਹੀ ਹੈ। ਪੰਜਾਬ ਦੀ ਮਸ਼ਹੂਰ ਗਾਇਕਾ ਕੌਰ ਬੀ ਦਾ ਜਨਮ 5 ਜੁਲਾਈ 1991 ਨੂੰ ਹੋਇਆ ਸੀ। ਸੁਰੀਲੀ ਆਵਾਜ਼ ਦੇ ਸਦਕਾ ਕੌਰ ਬੀ ਨੂੰ ਸੁਣਨ ਵਾਲਿਆਂ ਦੀ ਗਿਣਤੀ ਲਗਾਤਾਰ ਵੱਧਦੀ ਜਾ ਰਹੀ ਹੈ। ਕੌਰ ਬੀ ਨੇ ਬਹੁਤ ਹੀ ਘੱਟ ਸਮੇਂ 'ਚ ਪੰਜਾਬੀ ਮਿਊਜ਼ਿਕ ਇੰਡਸਟਰੀ 'ਚ ਖ਼ਾਸ ਜਗਾ ਬਣਾਈ ਹੈ। 
ਦੱਸ ਦਈਏ ਕਿ ਜਿੰਨੀ ਖ਼ੂਬਸੂਰਤ ਕੌਰ ਬੀ ਖ਼ੁਦ ਹੈ ਉਸ ਤੋਂ ਵੀ ਜ਼ਿਆਦਾ ਖ਼ੂਬਸੂਰਤ ਉਨ੍ਹਾਂ ਦੀ ਹਰ ਅਦਾ ਹੈ, ਜਿਸ ਨੂੰ ਪੰਜਾਬੀ ਗੱਭਰੂ ਤੇ ਮੁਟਿਆਰਾਂ ਵਲੋਂ ਕਾਫ਼ੀ ਪਸੰਦ ਕੀਤਾ ਜਾਂਦਾ ਹੈ।

PunjabKesari

ਬਲਜਿੰਦਰ ਕੌਰ ਤੋਂ ਬਣੀ ਕੌਰ ਬੀ
ਕੌਰ ਬੀ ਦਾ ਅਸਲ ਨਾਂ ਬਲਜਿੰਦਰ ਕੌਰ ਹੈ ਪਰ ਸੰਗੀਤ ਜਗਤ 'ਚ ਉਨਾਂ ਨੂੰ ਕੌਰ ਬੀ ਦੇ ਨਾਂ ਨਾਲ ਜਾਣਿਆਂ ਜਾਂਦਾ ਹੈ। ਦੱਸ ਦਈਏ ਕਿ ਉਨ੍ਹਾਂ ਨੂੰ 'ਕੌਰ ਬੀ' ਨਾਂ ਬੰਟੀ ਬੈਂਸ ਨੇ ਦਿੱਤਾ ਹੈ। ਉਨਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ 2013 'ਚ 'ਕਲਾਸਮੇਟ' ਗੀਤ ਨਾਲ ਸ਼ੁਰੂ ਕੀਤੀ ਸੀ, ਜਿਹੜਾ ਫਿਲਮ 'ਡੈਡੀ ਕੂਲ ਮੁੰਡੇ ਫੂਲ' 'ਚ ਆਇਆ ਸੀ। ਇਸ ਗੀਤ ਨੂੰ ਲੋਕਾਂ ਵਲੋਂ ਕਾਫੀ ਪਸੰਦ ਕੀਤਾ ਗਿਆ ਸੀ 'ਤੇ ਕੁਝ ਹੀ ਦਿਨਾਂ 'ਚ ਉਨ੍ਹਾਂ ਨੇ ਲੋਕਾਂ 'ਚ ਆਪਣੀ ਖਾਸ ਪਛਾਣ ਬਣਾ ਲਈ।

PunjabKesari

ਪੂਰਾ ਕੀਤਾ ਆਪਣਾ ਸ਼ੌਂਕ 
ਸਾਲ 2020 ਤਕਰੀਬਨ ਸਾਰਿਆਂ ਨੇ ਆਪਣੇ-ਆਪਣੇ ਘਰਾਂ 'ਚ ਰਹਿ ਕੇ ਹੀ ਬੀਤਾਇਆ ਹੈ। ਪਿਛਲੇ ਸਾਲ ਕੌਰ ਬੀ ਨੇ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਸੀ, ਜਿਸ 'ਚ ਉਹ ਟਰੈਕਟਰ ਚਲਾਉਂਦੀ ਹੋਈ ਨਜ਼ਰ ਆਈ ਸੀ। ਉਸ ਦੀ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋਈ ਸੀ। ਕੌਰ ਬੀ ਦੇ ਇਸ ਅੰਦਾਜ਼ ਲੋਕਾਂ ਵਲੋਂ ਕਾਫ਼ੀ ਪਸੰਦ ਕੀਤਾ ਗਿਆ ਸੀ। ਇਸ ਵੀਡੀਓ ਨੂੰ ਸਾਂਝੀ ਕਰਦਿਆਂ ਕੌਰ ਬੀ ਨੇ ਲਿਖਿਆ 'ਜਿੱਦਾਂ ਦਾ ਮਾਹੌਲ ਹੋਵੇ ਓਦਾਂ ਦਾ ਹੀ ਹੋ ਜਾਈਦਾ…ਮੈਂ ਟਰੈਕਟਰ ਦੀ ਲਾਸਟ ਵੀਡੀਓ 2016 'ਚ ਪੋਸਟ ਕੀਤੀ ਸੀ ਅਤੇ ਉਸ ਤੋਂ ਬਾਅਦ ਹੁਣ ਚਲਾਇਆ ਟਰੈਕਟਰ ਚਾਰ ਸਾਲ ਬਾਅਦ… ਦੁਬਾਰਾ ਸ਼ੌਂਕ ਪੂਰਾ ਕੀਤਾ ਗਿਆ।'

PunjabKesari

'ਮਿੱਤਰਾਂ ਦੇ ਬੂਟ' ਨਾਲ ਪਹੁੰਚੀ ਸੰਗੀਤ ਜਗਤ ਦੀਆਂ ਬੁਲੰਦੀਆਂ 'ਤੇ 
ਗਾਇਕਾ ਕੌਰ ਬੀ ਨੂੰ 'ਮਿੱਤਰਾਂ ਦੇ ਬੂਟ' ਗੀਤ ਨੇ ਬੁਲੰਦੀਆਂ 'ਤੇ ਪਹੁੰਚਾਇਆ। ਇਸ ਗੀਤ ਨੂੰ ਉਨ੍ਹਾਂ ਨੇ ਆਪਣੀ ਬੁਲੰਦ ਅਵਾਜ਼ ਨਾਲ ਇਸ ਕਦਰ ਸ਼ਿੰਗਾਰਿਆ ਕਿ ਇਹ ਗੀਤ ਸੁਪਰ ਹਿੱਟ ਹੋ ਗਿਆ ਅਤੇ ਕੁਝ ਹੀ ਦਿਨਾਂ 'ਚ ਹਰੇਕ ਦੀ ਜ਼ੁਬਾਨ 'ਤੇ ਇਹ ਗੀਤ ਚੜ੍ਹ ਗਿਆ। ਇਸ ਗੀਤ ਨੂੰ ਉਨ੍ਹਾਂ ਨੇ ਜੈਜ਼ੀ ਬੀ ਨਾਲ ਗਾਇਆ। ਇਹ ਗੀਤ ਪੰਜਾਬ ਹੀ ਨਹੀਂ ਸਗੋਂ ਪੂਰੇ ਉੱਤਰ ਭਾਰਤ 'ਚ ਇੰਨਾ ਮਸ਼ਹੂਰ ਹੋਇਆ ਕਿ ਵਿਆਹਾਂ 'ਚ ਸਭ ਤੋਂ ਵੱਧ ਵੱਜਣ ਵਾਲਾ ਗੀਤ ਬਣ ਗਿਆ।

PunjabKesari

ਨੱਚਣ-ਗਾਉਣ ਦਾ ਸ਼ੌਂਕ ਬਣਿਆ ਪ੍ਰੋਫੈਸ਼ਨ
ਕੌਰ ਬੀ ਨੇ ਬੀ. ਏ. ਤੱਕ ਸਿੱਖਿਆ ਹਾਸਲ ਕੀਤੀ। ਬਚਪਨ ਤੋਂ ਹੀ ਉਨ੍ਹਾਂ ਨੂੰ ਨੱਚਣ ਅਤੇ ਗਾਉਣ ਦਾ ਸ਼ੌਕ ਸੀ। ਇਹੀ ਕਾਰਨ ਹੈ ਕਿ ਉਨ੍ਹਾਂ ਦਾ ਇਹ ਸ਼ੌਕ ਹੀ ਉਨ੍ਹਾਂ ਦੇ ਇਸ ਪ੍ਰੋਫੈਸ਼ਨ 'ਚ ਆਉਣ ਦਾ ਕਾਰਨ ਬਣਿਆ। 'ਮਿੱਤਰਾਂ ਦੇ ਬੂਟ' ਤੋਂ ਆਪਣੀ ਖ਼ਾਸ ਪਛਾਣ ਬਣਾਉਣ ਵਾਲੀ ਕੌਰ ਬੀ ਨੇ ਇਸ ਤੋਂ ਬਾਅਦ ਕਈ ਹਿੱਟ ਗੀਤ ਦਿੱਤੇ, ਜਿਸ 'ਚ 'ਕਰਾਂ ਵੇਟ ਮੈਂ ਪੀਜ਼ਾ ਹੱਟ 'ਤੇ ਜੱਟ ਖੜਾ ਵੱਟ 'ਤੇ' ਹੋਵੇ ਜਾਂ ਫਿਰ 'ਅੱਤਵਾਦੀ ਐਟੀਟਿਊਡ 'ਤੇ ਮੁੰਡਾ ਮਰਦਾ' ਇਕ ਤੋਂ ਬਾਅਦ ਇਕ ਹਿੱਟ ਗੀਤ ਸੰਗੀਤ ਜਗਤ ਦੀ ਝੋਲੀ 'ਚ ਪਾਏ।

PunjabKesari

ਘੱਟ ਸਮੇਂ 'ਚ ਖੱਟੀ ਖ਼ਾਸ ਪ੍ਰਸਿੱਧੀ
ਸਾਲ 2014 'ਚ ਕੌਰ ਬੀ ਦਾ ਗੀਤ 'ਤੇਰੇ ਪਿੱਛੇ ਹੁਣ ਤੱਕ ਫਿਰਾਂ ਮੈਂ ਕੁਆਰੀ ਤੂੰ ਕਿਤੇ ਹੋਰ ਕਿਤੇ ਮੰਗਣੀ ਕਰਾ ਤਾਂ ਨੀ ਲਈ' ਅਤੇ 'ਕਣਕਾਂ ਦਾ ਰੰਗ ਉਡਿੱਆ ਮੇਰੀ ਉੱਡਦੀ ਵੇਖ ਫੁੱਲਕਾਰੀ' ਸਮੇਤ ਕਈ ਗੀਤਾਂ ਨੇ ਪੂਰੀ ਪੰਜਾਬੀ ਮਿਊਜ਼ਿਕ ਇੰਡਸਟਰੀ 'ਚ ਧੁੰਮਾਂ ਪਾ ਦਿੱਤੀਆਂ। ਇਹੀ ਕਾਰਨ ਹੈ ਕਿ ਉਹ ਬਹੁਤ ਹੀ ਘੱਟ ਸਮੇਂ 'ਚ ਇੰਨੀ ਪ੍ਰਸਿੱਧ ਹੋ ਗਈ ਕਿ ਵੱਡੇ-ਵੱਡੇ ਗਾਇਕਾਂ ਨਾਲ ਉਨ੍ਹਾਂ ਨੂੰ ਕੰਮ ਕਰਨ ਦਾ ਮੌਕਾ ਮਿਲ ਰਿਹਾ ਹੈ।

PunjabKesari

ਥੋੜ੍ਹੇ ਸਮੇਂ 'ਚ ਮਾਰੀਆਂ ਵੱਡੀਆਂ ਮੱਲਾਂ 
ਕੌਰ ਬੀ ਅਜਿਹੀ ਗਾਇਕਾ ਹੈ, ਜਿਨ੍ਹਾਂ ਨੇ ਬਹੁਤ ਹੀ ਘੱਟ ਉਮਰ 'ਚ ਬਹੁਤ ਵੱਡਾ ਮੁਕਾਮ ਹਾਸਲ ਕੀਤਾ ਹੈ। ਸੋਸ਼ਲ ਸਾਈਟਸ 'ਤੇ ਉਨ੍ਹਾਂ ਦੀ ਵੱਡੀ ਫੈਨ ਫਾਲੋਵਿੰਗ ਹੈ। ਕੌਰ ਬੀ ਅਜਿਹੇ ਗਾਇਕਾਂ 'ਚੋਂ ਇਕ ਹੈ, ਜਿਨਾਂ ਨੇ ਬਹੁਤ ਹੀ ਘੱਟ ਸਮੇਂ 'ਚ ਬਹੁਤ ਵੱਡੀਆਂ ਮੱਲਾਂ ਮਾਰੀਆਂ ਹਨ। 

PunjabKesari

ਕੌਰ ਬੀ ਦੀ ਪਹਿਲੀ ਪਸੰਦ ਬਣੇ ਇਹ ਕਲਾਕਾਰ
ਹਜ਼ਾਰਾਂ ਲੋਕਾਂ ਦੀ ਪਸੰਦ ਕੌਰ ਬੀ ਨੂੰ ਗਾਇਕਾਂ 'ਚੋਂ ਗੁਰਦਾਸ ਮਾਨ ਬੇਹੱਦ ਪਸੰਦ ਹਨ ਅਤੇ ਫ਼ਿਲਮ ਅਦਾਕਾਰਾਂ 'ਚੋਂ ਦਿਲਜੀਤ ਦੋਸਾਂਝ ਅਤੇ ਜਿੰਮੀ ਸ਼ੇਰਗਿੱਲ ਬੇਹੱਦ ਪਸੰਦ ਹਨ। ਉਨ੍ਹਾਂ ਦੇ ਪਸੰਦੀਦਾ ਅਦਾਕਾਰਾ ਪ੍ਰੀਤੀ ਸਪਰੂ ਹੈ। ਕੌਰ ਬੀ ਆਪਣੇ ਵਿਹਲੇ ਸਮੇਂ ਨੂੰ ਆਪਣੇ ਪਰਿਵਾਰ ਨਾਲ ਬਿਤਾਉਣਾ ਪਸੰਦ ਕਰਦੀ ਹੈ।

PunjabKesari

PunjabKesari

PunjabKesari

 


sunita

Content Editor

Related News