ਗਾਇਕਾ ਕੌਰ ਬੀ ਨੇ ਭਰਾ ਨੂੰ ਖ਼ਾਸ ਅੰਦਾਜ਼ 'ਚ ਕੀਤਾ ਬਰਥਡੇ ਵਿਸ਼, ਲਿਖਿਆ- ਇੱਕੋ ਹੱਥ ਮੇਰੇ ਸਿਰ 'ਤੇ ਕਰੋੜਾਂ ਵਰਗਾ

Saturday, Jul 20, 2024 - 12:49 PM (IST)

ਗਾਇਕਾ ਕੌਰ ਬੀ ਨੇ ਭਰਾ ਨੂੰ ਖ਼ਾਸ ਅੰਦਾਜ਼ 'ਚ ਕੀਤਾ ਬਰਥਡੇ ਵਿਸ਼, ਲਿਖਿਆ- ਇੱਕੋ ਹੱਥ ਮੇਰੇ ਸਿਰ 'ਤੇ ਕਰੋੜਾਂ ਵਰਗਾ

ਚੰਡੀਗੜ੍ਹ (ਬਿਊਰੋ) - 'ਸੁਨੱਖੀ', 'ਤੇਰੀ ਵੇਟ', 'ਫੁਲਕਾਰੀ', 'ਵੈਲੀ ਜੱਟ', 'ਮਿਸ ਯੂ' ਵਰਗੇ ਗੀਤਾਂ ਨਾਲ ਪ੍ਰਸਿੱਧੀ ਖੱਟਣ ਵਾਲੀ ਕੌਰ ਬੀ ਨੇ ਭਰਾ ਨੂੰ ਖ਼ਾਸ ਅੰਦਾਜ਼ 'ਚ ਬਰਥਡੇ ਵਿਸ਼ ਕੀਤਾ। ਦਰਅਸਲ, ਕੌਰ ਬੀ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਭਰਾ ਨਾਲ ਇਕ ਤਸਵੀਰ ਸਾਂਝੀ ਕੀਤੀ ਹੈ। ਇਸ ਤਸਵੀਰ ਨੂੰ ਸਾਂਝਾ ਕਰਦਿਆਂ ਕੌਰ ਬੀ ਨੇ ਕੈਪਸ਼ਨ 'ਚ ਲਿਖਿਆ- ''ਇੱਕੋ ਹੱਥ ਮੇਰੇ ਸਿਰ ਤੇ ਕਰੋੜਾਂ ਵਰਗਾ🤲🙌। ਹੈਪੀ ਬਰਥਡੇ ਵੀਰ ਜੀ, ਵਾਹਿਗੁਰੂ ਜੀ ਲੰਬੀਆਂ ਉਮਰਾਂ ਕਰਨ, ਧੰਨਵਾਦ ਹਮੇਸ਼ਾ ਸਾਥ ਦੇਣ ਲਈ, ਤੁਸੀਂ ਮੇਰੇ ਨਾਲ ਓ ਤੇ ਮੇਰੀ ਹਿੰਮਤ ਦੁਨੀਆ ਜਿੱਤਾਂ ਦੀ ਬਣੀ ਰਹਿੰਦੀ #Blessed❤️💐🙏।''

PunjabKesari
ਦੱਸ ਦਈਏ ਕਿ ਸੁਰੀਲੀ ਆਵਾਜ਼ ਦੇ ਸਦਕਾ ਕੌਰ ਬੀ ਨੂੰ ਸੁਣਨ ਵਾਲਿਆਂ ਦੀ ਗਿਣਤੀ ਲਗਾਤਾਰ ਵੱਧਦੀ ਜਾ ਰਹੀ ਹੈ। ਕੌਰ ਬੀ ਨੇ ਬਹੁਤ ਹੀ ਘੱਟ ਸਮੇਂ 'ਚ ਪੰਜਾਬੀ ਮਿਊਜ਼ਿਕ ਇੰਡਸਟਰੀ 'ਚ ਖ਼ਾਸ ਜਗਾ ਬਣਾਈ ਹੈ। ਜਿੰਨੀ ਖ਼ੂਬਸੂਰਤ ਕੌਰ ਬੀ ਖ਼ੁਦ ਹੈ ਉਸ ਤੋਂ ਵੀ ਜ਼ਿਆਦਾ ਖ਼ੂਬਸੂਰਤ ਉਨ੍ਹਾਂ ਦੀ ਹਰ ਅਦਾ ਹੈ, ਜਿਸ ਨੂੰ ਪੰਜਾਬੀ ਗੱਭਰੂ ਤੇ ਮੁਟਿਆਰਾਂ ਵਲੋਂ ਕਾਫ਼ੀ ਪਸੰਦ ਕੀਤਾ ਜਾਂਦਾ ਹੈ। 

ਕੌਰ ਬੀ ਦਾ ਅਸਲ ਨਾਂ ਬਲਜਿੰਦਰ ਕੌਰ ਹੈ ਪਰ ਸੰਗੀਤ ਜਗਤ 'ਚ ਉਨਾਂ ਨੂੰ ਕੌਰ ਬੀ ਦੇ ਨਾਂ ਨਾਲ ਜਾਣਿਆਂ ਜਾਂਦਾ ਹੈ। ਦੱਸ ਦਈਏ ਕਿ ਉਨ੍ਹਾਂ ਨੂੰ 'ਕੌਰ ਬੀ' ਨਾਂ ਬੰਟੀ ਬੈਂਸ ਨੇ ਦਿੱਤਾ ਹੈ। ਉਨਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ 2013 'ਚ 'ਕਲਾਸਮੇਟ' ਗੀਤ ਨਾਲ ਸ਼ੁਰੂ ਕੀਤੀ ਸੀ, ਜਿਹੜਾ ਫਿਲਮ 'ਡੈਡੀ ਕੂਲ ਮੁੰਡੇ ਫੂਲ' 'ਚ ਆਇਆ ਸੀ। ਇਸ ਗੀਤ ਨੂੰ ਲੋਕਾਂ ਵਲੋਂ ਕਾਫੀ ਪਸੰਦ ਕੀਤਾ ਗਿਆ ਸੀ 'ਤੇ ਕੁਝ ਹੀ ਦਿਨਾਂ 'ਚ ਉਨ੍ਹਾਂ ਨੇ ਲੋਕਾਂ 'ਚ ਆਪਣੀ ਖਾਸ ਪਛਾਣ ਬਣਾ ਲਈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

sunita

Content Editor

Related News