ਕੌਰ ਬੀ ਦੇ ਭਰਾ ਨੇ ਇੰਝ ਨਿਭਾਈ ''ਕੰਗਨਾ ਖੇਡਣ'' ਦੀ ਰਸਮ, ਵੇਖੋ ਖ਼ੂਬਸੂਰਤ ਤਸਵੀਰਾਂ

Monday, Dec 20, 2021 - 01:27 PM (IST)

ਕੌਰ ਬੀ ਦੇ ਭਰਾ ਨੇ ਇੰਝ ਨਿਭਾਈ ''ਕੰਗਨਾ ਖੇਡਣ'' ਦੀ ਰਸਮ, ਵੇਖੋ ਖ਼ੂਬਸੂਰਤ ਤਸਵੀਰਾਂ

ਚੰਡੀਗੜ੍ਹ (ਬਿਊਰੋ) - ਪੰਜਾਬੀ ਗਾਇਕਾ ਕੌਰ ਬੀ ਸੋਸ਼ਲ ਮੀਡੀਆ 'ਤੇ ਕਾਫ਼ੀ ਸਰਗਰਮ ਰਹਿੰਦੀ ਹੈ। ਉਨ੍ਹਾਂ ਨੇ ਆਪਣੇ ਭਰਾ ਦੇ ਵਿਆਹ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਸਾਂਝੀਆਂ ਕੀਤੀਆਂ ਹਨ। ਇਸ ਦੇ ਨਾਲ ਹੀ ਕੁਝ ਵੀਡੀਓਜ਼ ਵੀ ਆਪਣੀ ਇੰਸਟਾਗ੍ਰਾਮ ਸਟੋਰੀ 'ਚ ਸਾਂਝੇ ਕੀਤੇ ਹਨ।

PunjabKesari

ਇਸ ਵੀਡੀਓ 'ਚ ਉਹ ਆਪਣੇ ਭਰਾ ਭਰਜਾਈ ਨਾਲ ਮਸਤੀ ਕਰਦੀ ਹੋਈ ਦਿਖਾਈ ਦੇ ਰਹੀ ਹੈ। ਵੀਡੀਓ 'ਚ ਤੁਸੀਂ ਵੇਖ ਸਕਦੇ ਹੋ ਕਿ ਕੌਰ ਬੀ ਆਪਣੇ ਭਰਾ ਭਾਬੀ ਨਾਲ 'ਕੰਗਨੇ ਦੀ ਰਸਮ' (Kangana Ceremony) ਅਦਾ ਕਰਦੀ ਹੋਈ ਦਿਖਾਈ ਦੇ ਰਹੀ ਹੈ। ਇਸ ਦੌਰਾਨ ਘਰ ਦੇ ਬਾਕੀ ਮੈਂਬਰ ਵੀ ਮਸਤੀ ਕਰਦੇ ਹੋਏ ਨਜ਼ਰ ਆਏ।

PunjabKesari
ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਬੀਤੇ ਦਿਨੀਂ ਕੌਰ ਬੀ ਨੇ ਆਪਣੇ ਭਰਾ ਦੇ ਵਿਆਹ ਦੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕੀਤੇ ਸਨ, ਜਿਨ੍ਹਾਂ 'ਚ ਉਹ ਆਪਣੇ ਭਰਾ ਦੇ ਵਿਆਹ 'ਚ ਨੱਚਦੀ ਹੋਈ ਦਿਖਾਈ ਦੇ ਰਹੀ ਸੀ। ਇਨ੍ਹਾਂ ਵੀਡੀਓਜ਼ ਨੂੰ ਸੋਸ਼ਲ ਮੀਡੀਆ 'ਤੇ ਵੀ ਲੋਕਾਂ ਵਲੋਂ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ।

PunjabKesari
ਕੌਰ ਬੀ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ। ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫ਼ੀ ਲੰਮੀ ਹੈ। ਸੋਸ਼ਲ ਮੀਡੀਆ 'ਤੇ ਸਰਗਰਮ ਰਹਿਣ ਵਾਲੀ ਕੌਰ ਬੀ ਦਾ ਨਾਮ ਅੱਜ ਕਾਮਯਾਬ ਗਾਇਕਾਂ ਦੀ ਸੂਚੀ 'ਚ ਆਉਂਦਾ ਹੈ। ਆਪਣੀ ਮਿਹਨਤ ਦੀ ਬਦੌਲਤ ਹੀ ਕੌਰ ਬੀ ਨੇ ਪੰਜਾਬੀ ਇੰਡਸਟਰੀ 'ਚ ਖੁਦ ਨੂੰ ਸਥਾਪਿਤ ਕੀਤਾ ਹੈ।

PunjabKesari

ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।


author

sunita

Content Editor

Related News