ਗਾਇਕ ਖ਼ਾਨ ਸਾਬ ਦਾ ਬੱਚੇ ਨਾਲ ਕਿਊਟ ਵੀਡੀਓ ਵਾਇਰਲ

Monday, Sep 23, 2024 - 12:49 PM (IST)

ਐਂਟਰਟੇਨਮੈਂਟ ਡੈਸਕ - ਪੰਜਾਬੀ ਗਾਇਕ ਖ਼ਾਨ ਸਾਬ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ, ਜਿਸ 'ਚ ਖ਼ਾਨ ਸਾਬ ਇੱਕ ਬੱਚੇ ਨਾਲ ਦਿਖਾਈ ਦੇ ਰਹੇ ਹਨ। ਉਹ ਬੱਚੇ ਨੂੰ ਸ਼ਬਦ ਗਾਇਨ ਕਰਕੇ ਸੁਣਾ ਰਹੇ ਹਨ ਅਤੇ ਬੱਚਾ ਵੀ ਖ਼ਾਨ ਸਾਬ ਦੀ ਗੋਦ 'ਚ ਬਹੁਤ ਹੀ ਖੁਸ਼ ਨਜ਼ਰ ਆ ਰਿਹਾ ਹੈ। ਸੋਸ਼ਲ ਮੀਡੀਆ 'ਤੇ ਉਨ੍ਹਾਂ ਦਾ ਇਹ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਲੋਕ ਵੀ ਇਸ ਤੇ ਆਪੋ ਆਪਣਾ ਪ੍ਰਤੀਕਰਮ ਦੇ ਰਹੇ ਹਨ। ਇਸ ਤੋਂ ਇਲਾਵਾ ਖ਼ਾਨ ਸਾਬ ਇੱਕ ਧਾਰਮਿਕ ਗੀਤ ਵੀ ਗਾ ਰਿਹਾ ਹੈ।

ਇਹ ਖ਼ਬਰ ਵੀ ਪੜ੍ਹੋ -ਭਾਰੀ ਪੁਲਸ ਫੋਰਸ ਨਾਲ ਘਿਰੇ ਨਜ਼ਰ ਆਏ ਸਲਮਾਨ ਖ਼ਾਨ, ਵੀਡੀਓ ਵਾਇਰਲ

ਖ਼ਾਨ ਸਾਬ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ 'ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ । ਉਨ੍ਹਾਂ ਨੇ ਹੁਣ ਤੱਕ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ।

ਇਹ ਖ਼ਬਰ ਵੀ ਪੜ੍ਹੋ ਅੱਲੂ ਅਰਜੁਨ ਦੀ 'ਪੁਸ਼ਪਾ 2' 'ਚ ਡੇਵਿਡ ਵਾਰਨਰ ਦੀ ਐਂਟਰੀ! ਵਾਇਰਲ ਹੋਇਆ ਲੁੱਕ

ਖ਼ਾਨ ਸਾਬ ਆਪਣੀ ਵਧੀਆ ਮਿਮਿਕਰੀ ਦੇ ਲਈ ਵੀ ਜਾਣੇ ਜਾਂਦੇ ਹਨ। ਉਹ ਪੰਜਾਬੀ ਇੰਡਸਟਰੀ ਦੇ ਕਈ ਕਲਾਕਾਰਾਂ ਦੀ ਮਿਮਿਕਰੀ ਕਰਦੇ ਹਨ, ਜਿਸ 'ਚ ਕੰਵਰ ਗਰੇਵਾਲ, ਰਵਿੰਦਰ ਗਰੇਵਾਲ,ਗੁਰਦਾਸ ਮਾਨ ਸਣੇ ਕਈ ਕਲਾਕਾਰ ਹਨ, ਜਿਨ੍ਹਾਂ ਦੀ ਮਿਮਿਕਰੀ ਉਹ ਕਰਦੇ ਹਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

 


sunita

Content Editor

Related News