ਕੁਲਵਿੰਦਰ ਬਿੱਲਾ ਘਰ ਲੱਗਾ ਵਧਾਈਆਂ ਦੀ ਤਾਂਤਾ, ਤਸਵੀਰਾਂ ਹੋ ਰਹੀਆਂ ਵਾਇਰਲ

Thursday, Mar 18, 2021 - 02:36 PM (IST)

ਕੁਲਵਿੰਦਰ ਬਿੱਲਾ ਘਰ ਲੱਗਾ ਵਧਾਈਆਂ ਦੀ ਤਾਂਤਾ, ਤਸਵੀਰਾਂ ਹੋ ਰਹੀਆਂ ਵਾਇਰਲ

ਚੰਡੀਗੜ੍ਹ (ਬਿਊਰੋ) - ਪੰਜਾਬੀ ਗਾਇਕ ਕੁਲਵਿੰਦਰ ਬਿੱਲਾ ਦਿਨ ਦੁੱਗਣੀ ਰਾਤ ਚੋਗਣੀ ਤਰੱਕੀ ਕਰ ਰਿਹਾ ਹੈ। ਹਾਲ ਹੀ 'ਚ ਕੁਲਵਿੰਦਰ ਬਿੱਲਾ ਨੇ ਨਵੀਂ ਗੱਡੀ ਖਰੀਦੀ ਹੈ, ਜਿਸ ਦੀ ਇੱਕ ਤਸਵੀਰ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਹੀ ਹੈ। ਇਸ ਤਸਵੀਰ 'ਚ ਕੁਲਵਿੰਦਰ ਬਿੱਲਾ ਫੁੱਲਾਂ ਨਾਲ ਸ਼ਿੰਗਾਰੀ ਹੋਈ ਗੱਡੀ ਕੋਲ ਖੜ੍ਹੇ ਹੋਏ ਨਜ਼ਰ ਆ ਰਹੇ ਹਨ। ਇਸ ਤਸਵੀਰ 'ਤੇ ਉਨ੍ਹਾਂ ਦੇ ਪ੍ਰਸ਼ੰਸਕਾਂ ਵੱਲੋਂ ਲਗਾਤਾਰ ਕੁਮੈਂਟਸ ਕਰਕੇ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। 

PunjabKesari

ਦੱਸ ਦਈਏ ਕਿ ਨਿੰਜਾ ਨੇ ਕੁਝ ਦਿਨ ਪਹਿਲਾਂ ਹੀ ਨਵਾਂ ਘਰ ਵੀ ਲਿਆ ਸੀ, ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋਈਆਂ ਸਨ। ਨਿੰਜਾ ਨੇ ਆਪਣੇ ਨਵੇਂ ਘਰ 'ਚ ਪ੍ਰਵੇਸ਼ ਕਰਨ ਤੋਂ ਪਹਿਲਾਂ ਗੁਰੂ ਗ੍ਰੰਥ ਸਾਹਿਬ ਜੀ ਦਾ ਫੇਰਾ ਵੀ ਪਵਾਇਆ ਸੀ। ਇਸ ਦੌਰਾਨ ਉਨ੍ਹਾਂ ਨੇ ਆਪਣੇ ਖ਼ਾਸ ਦੋਸਤਾਂ ਨੂੰ ਬੁਲਾਇਆ ਸੀ। ਇਸ ਦੌਰਾਨ ਨਿੰਜਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਤਸਵੀਰਾਂ ਤੇ ਵੀਡੀਓਜ਼ ਨੂੰ ਆਪਣੇ ਚਾਹੁਣ ਵਾਲਿਆਂ ਨਾਲ ਸਾਂਝਾ ਕੀਤਾ ਸੀ। ਕੁਲਵਿੰਦਰ ਬਿੱਲਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ। ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫ਼ੀ ਲੰਮੀ ਹੈ। ਗੀਤਾਂ ਦੇ ਨਾਲ-ਨਾਲ ਉਹ ਫ਼ਿਲਮ ਇੰਡਸਟਰੀ 'ਚ ਵੀ ਸਰਗਰਮ ਹਨ। ਨਿੰਜਾ ਹੁਣ ਤੱਕ ਕਈ ਫ਼ਿਲਮਾਂ 'ਚ ਨਜ਼ਰ ਆ ਚੁੱਕੇ ਹਨ। ਉਹ ਜਲਦ ਹੀ 'ਪਲਾਜ਼ੋ-2' ਗੀਤ ਨਾਲ ਸਰੋਤਿਆਂ ਦਰਮਿਆਨ ਹਾਜ਼ਰੀ ਲਗਵਾਉਣ ਜਾ ਰਹੇ ਹਨ। ਇਸ ਤੋਂ ਇਲਾਵਾ ਉਹ ਹੋਰ ਵੀ ਕਈ ਪ੍ਰਾਜੈਕਟਸ 'ਤੇ ਕੰਮ ਕਰ ਰਹੇ ਹਨ।

PunjabKesari

ਦੱਸਣਯੋਗ ਹੈ ਕਿ ਕੁਲਵਿੰਦਰ ਬਿੱਲਾ ਨੇ ਆਪਣੇ ਆਫੀਸ਼ੀਅਲ ਅਕਾਊਂਟ 'ਤੇ ਇਸ ਤਰ੍ਹਾਂ ਦੀ ਕੋਈ ਵੀ ਜਾਣਕਾਰੀ ਸਾਂਝੀ ਨਹੀਂ ਕੀਤੀ ਹੈ ਪਰ ਸੋਸ਼ਲ ਮੀਡੀਆ 'ਤੇ ਉਨ੍ਹਾਂ ਦੀ ਨਵੀਂ ਗੱਡੀ ਨਾਲ ਤਸਵੀਰ ਕਾਫ਼ੀ ਵਾਇਰਲ ਹੋ ਰਹੀ ਹੈ।  
 

 
 
 
 
 
 
 
 
 
 
 
 
 
 
 
 

A post shared by Kulwinderbilla (@kulwinderbilla)


author

sunita

Content Editor

Related News