ਗਾਇਕ ਕੁਲਵਿੰਦਰ ਬਿੱਲਾ ਦੀ ਧੀ ਨੇ ਵਧਾਇਆ ਮਾਣ, ਜਿੱਤੇ ਗੋਲਡ ਤੇ ਸਿਲਵਰ ਮੈਡਲ

Monday, Sep 23, 2024 - 10:39 AM (IST)

ਐਂਟਰਟੇਨਮੈਂਟ ਡੈਸਕ : ਮਸ਼ਹੂਰ ਪੰਜਾਬੀ ਗਾਇਕ ਕੁਲਵਿੰਦਰ ਬਿੱਲਾ ਅਕਸਰ ਆਪਣੇ ਗੀਤਾਂ ਨੂੰ ਲੈ ਕੇ ਸੁਰਖੀਆਂ 'ਚ ਰਹਿੰਦੇ ਹਨ। ਹਾਲ ਹੀ 'ਚ ਕੁਲਵਿੰਦਰ ਬਿੱਲਾ ਨੇ ਆਪਣੀ ਧੀ ਦੀ ਤਸਵੀਰ ਸਾਂਝੀ ਕੀਤੀ ਹੈ, ਜਿਸ ਨੂੰ ਫੈਨਜ਼ ਕਾਫੀ ਪਸੰਦ ਕਰ ਰਹੇ ਹਨ। ਹਾਲ ਹੀ 'ਚ ਕੁਲਵਿੰਦਰ ਬਿੱਲਾ ਨੇ ਇੰਸਟਾਗ੍ਰਾਮ 'ਤੇ ਆਪਣੀ ਧੀ ਦੀ ਕਿਊਟ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦਿਆਂ ਕੁਲਵਿੰਦਰ ਬਿੱਲਾ ਨੇ ਦੱਸਿਆ ਕਿ ਉਨ੍ਹਾਂ ਦੀ ਧੀ ਨੇ ਤੈਰਾਕੀ ਮੁਕਾਬਲਿਆਂ 'ਚ ਗੋਲਡ ਤੇ ਸਿਲਵਰ ਮੈਡਲ ਜਿੱਤੇ ਹਨ। ਇਸ ਲਈ ਉਨ੍ਹਾਂ ਨੂੰ ਆਪਣੀ ਧੀ 'ਤੇ ਬਹੁਤ ਮਾਣ ਹੈ ਤੇ ਉਹ ਕਾਫੀ ਖੁਸ਼ ਹਨ। 

PunjabKesari

ਫੈਨਜ਼ ਕੁਲਵਿੰਦਰ ਬਿੱਲਾ ਦੀ ਇਸ ਪੋਸਟ ਨੂੰ ਫੈਨਜ਼ ਕਾਫੀ ਪਸੰਦ ਕਰ ਰਹੇ ਹਨ। ਫੈਨਜ਼ ਗਾਇਕ ਦੀ ਸ਼ਲਾਘਾ ਕਰ ਰਹੇ ਹਨ ਕਿ ਉਹ ਆਪਣੀ ਧੀ ਨੂੰ ਖੇਡਾਂ ਦੇ ਲਈ ਪ੍ਰੇਰਿਤ ਕਰ ਰਹੇ ਹਨ। ਫੈਨਜ਼ ਨੇ ਕਿਹਾ ਕਿ ਇਹ ਮਾਪਿਆਂ ਦਾ ਫਰਜ਼ ਹੈ ਕਿ ਉਹ ਆਪਣੇ ਬੱਚਿਆਂ ਨੂੰ ਮਾੜੀਆਂ ਚੀਜ਼ਾਂ ਤੋਂ ਦੂਰ ਰੱਖਣ ਤੇ ਉਨ੍ਹਾਂ ਖੇਡਾਂ ਤੇ ਪੜ੍ਹਾਈ ਲਈ ਪ੍ਰੇਰਿਤ ਕਰਨ।  

PunjabKesari

ਦੱਸ ਦਈਏ ਕਿ ਕੁਲਵਿੰਦਰ ਬਿੱਲਾ ਗਾਇਕੀ ਦੇ ਨਾਲ-ਨਾਲ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੇ ਹਨ। ਕੁਲਵਿੰਦਰ ਬਿੱਲਾ ਅਕਸਰ ਹੀ ਆਪਣੇ ਫੈਨਜ਼ ਨਾਲ ਪਰਸਨਲ ਤੇ ਪ੍ਰੋਫੈਸ਼ਨਲ ਲਾਈਫ ਦੀ ਅਪਡੇਟ ਦਿੰਦੇ ਰਹਿੰਦੇ ਹਨ।  

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


sunita

Content Editor

Related News