ਗਾਇਕ ਕੁਲਵਿੰਦਰ ਬਿੱਲਾ ਨੇ ਮਨਾਈ ਵਿਆਹ ਦੀ ਵਰ੍ਹੇਗੰਢ, ਪਤਨੀ ਨਾਲ ਤਸਵੀਰਾਂ ਵਾਇਰਲ

01/10/2023 10:37:07 AM

ਜਲੰਧਰ (ਬਿਊਰੋ) : ਪੰਜਾਬੀ ਗਾਇਕ ਕੁਲਵਿੰਦਰ ਬਿੱਲਾ ਆਪਣੀ ਦਮਦਾਰ ਗਾਇਕੀ ਨਾਲ ਲੱਖਾਂ ਦਿਲਾਂ 'ਤੇ ਰਾਜ ਕਰ ਰਿਹਾ ਹੈ। ਕੁਲਵਿੰਦਰ ਬਿੱਲਾ ਨੇ ਆਪਣੀ ਗਾਇਕੀ ਦੇ ਕਰੀਅਰ 'ਚ ਇੰਡਸਟਰੀ ਨੂੰ ਬੇਸ਼ੁਮਾਰ ਹਿੱਟ ਗੀਤ ਦਿੱਤੇ ਹਨ। ਇਸ ਦੇ ਨਾਲ ਹੀ ਕੁਲਵਿੰਦਰ ਬਿੱਲਾ ਸੋਸ਼ਲ ਮੀਡੀਆ 'ਤੇ ਕਾਫ਼ੀ ਸਰਗਰਮ ਰਹਿੰਦੇ ਹਨ।

PunjabKesari

ਉਹ ਆਪਣੇ ਨਾਲ ਜੁੜੀ ਛੋਟੀ ਵੱਡੀ ਅਪਡੇਟ ਫੈਨਜ਼ ਨਾਲ ਸ਼ੇਅਰ ਕਰਦੇ ਹਨ ਪਰ ਗਾਇਕ ਆਪਣੇ ਪਰਿਵਾਰ ਨੂੰ ਲਾਈਮਲਾਈਟ ਤੋਂ ਦੂਰ ਰੱਖਦਾ ਹੈ। ਕੁਲਵਿੰਦਰ ਬਿੱਲਾ ਨੇ ਬੀਤੇ ਕੁਝ ਦਿਨ ਪਹਿਲਾਂ ਪਤਨੀ ਰਾਵੀ ਕੌਰ ਨਾਲ ਵਿਆਹ ਦੀ ਵਰ੍ਹੇਗੰਢ ਦਾ ਸੈਲੀਬ੍ਰੇਸ਼ਨ ਕੀਤਾ।

PunjabKesari

ਇਸ ਦੌਰਾਨ ਦੀਆਂ ਕਈ ਤਸਵੀਰਾਂ ਸੋਸ਼ਲ ਰਾਹੀਂ ਸਾਹਮਣੇ ਆਈਆਂ ਹਨ। ਇਨ੍ਹਾਂ ਤਸਵੀਰਾਂ 'ਚ ਕੁਲਵਿੰਦਰ ਬਿੱਲਾ ਆਪਣੀ ਪਤਨੀ ਰਾਵੀ ਤੇ ਧੀ ਸਾਂਝ ਕੌਰ ਨਾਲ ਨਜ਼ਰ ਆ ਰਹੇ ਹਨ। ਉਨ੍ਹਾਂ ਦੀਆਂ ਤਸਵੀਰਾਂ ਨੂੰ ਫੈਨਜ਼ ਵਲੋਂ ਕਾਫ਼ੀ ਵਾਇਰਲ ਹੋ ਰਹੀਆਂ ਹਨ।

PunjabKesari

ਦੱਸ ਦਈਏ ਕਿ ਪੰਜਾਬੀ ਗਾਇਕ ਜਸਬੀਰ ਜੱਸੀ ਨੇ ਵੀ ਕੁਲਵਿੰਦਰ ਬਿੱਲਾ ਨੂੰ ਵਿਆਹ ਦੀ ਵਰ੍ਹੇਗੰਢ ਦੀ ਵਧਾਈ ਦਿੱਤੀ ਹੈ। ਜਸਬੀਰ ਜੱਸੀ ਨੇ ਕੁਲਵਿੰਦਰ ਬਿੱਲਾ ਤੇ ਉਸ ਦੀ ਪਤਨੀ ਨਾਲ ਸੋਸ਼ਲ ਮੀਡੀਆ 'ਤੇ ਤਸਵੀਰ ਸ਼ੇਅਰ ਕਰਕੇ ਜੋੜੇ ਨੂੰ ਵਿਆਹ ਦੀ ਵਰ੍ਹੇਗੰਢ ਦੀ ਵਧਾਈ ਦਿੱਤੀ।

PunjabKesari

ਦੱਸਣਯੋਗ ਹੈ ਕਿ ਕੁਲਵਿੰਦਰ ਬਿੱਲਾ ਪੰਜਾਬੀ ਇੰਡਸਟਰੀ ਦੇ ਟੌਪ ਗਾਇਕਾਂ 'ਚੋਂ ਇੱਕ ਹੈ। ਉਸ ਨੇ ਆਪਣੀ ਗਾਇਕੀ ਦੇ ਕਰੀਅਰ 'ਚ ਇੰਡਸਟਰੀ ਨੂੰ ਬੇਸ਼ੁਮਾਰ ਹਿੱਟ ਗੀਤ ਦਿੱਤੇ ਹਨ।


ਨੋਟ - ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਰਾਹੀਂ ਜ਼ਰੂਰ ਸਾਂਝੀ ਕਰੋ।


sunita

Content Editor

Related News