ਕੁਲਵਿੰਦਰ ਬਿੱਲਾ ਨੇ ਮਾਪਿਆਂ ਨਾਲ ਮਿਲਵਾਈ ਬੱਚੀ, ਸਹਿਮੀ ਹੋਈ ਮਿਲੀ ਸੀ ਗਾਇਕ ਨੂੰ

Saturday, Oct 05, 2024 - 12:28 PM (IST)

ਐਂਟਰਟੇਨਮੈਂਟ ਡੈਸਕ - ਪੰਜਾਬੀ ਗਾਇਕ ਤੇ ਅਦਾਕਾਰ ਕੁਲਵਿੰਦਰ ਬਿੱਲਾ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ, ਜਿਸ 'ਚ ਗਾਇਕ ਕਿਤੇ ਪਰਫਾਰਮ ਕਰਦਾ ਹੋਇਆ ਨਜ਼ਰ ਆ ਰਿਹਾ ਹੈ। ਇਸੇ ਦੌਰਾਨ ਗਾਇਕ ਕੋਲ ਇੱਕ ਬੱਚੀ ਆਉਂਦੀ ਹੈ, ਜਿਸ ਦੇ ਮਾਪੇ ਕਿਤੇ ਉਸ ਨੂੰ ਲੱਭਦੇ ਨਹੀਂ। ਇਸ ਤੋਂ ਬਾਅਦ ਗਾਇਕ ਸਟੇਜ ਤੋਂ ਹੀ ਬੱਚੀ ਦਾ ਨਾਂ ਪੁੱਛਦਾ ਹੈ। 

ਇਹ ਖ਼ਬਰ ਵੀ ਪੜ੍ਹੋ ਕੰਗਨਾ ਦੀ ਫ਼ਿਲਮ 'ਐਮਰਜੈਂਸੀ' ਨੂੰ ਲੈ ਕੇ ਵੱਡੀ ਖ਼ਬਰ, ਸਹਿ-ਨਿਰਮਾਤਾ ਨੇ ਵੀ ਮੰਨੀ ਇਹ ਗੱਲ

ਇਸ ਤੋਂ ਬਾਅਦ ਕੁਲਵਿੰਦਰ ਬਿੱਲਾ ਸਟੇਜ ਤੋਂ ਬੱਚੀ ਦਾ ਅਤੇ ਉਸ ਦੇ ਪਿਤਾ ਦੇ ਨਾਂ ਅਨਾਊਂਸ ਕਰਦੇ ਹਨ। ਜਦੋਂ ਬੱਚੀ ਦੇ ਪਿਤਾ ਮਿਲ ਜਾਂਦੇ ਹਨ ਤਾਂ ਉਹ ਮਜ਼ਾਕੀਆ ਅੰਦਾਜ਼ 'ਚ ਗੀਤ ਗਾਉਂਦੇ ਹਨ। ਸੋਸ਼ਲ ਮੀਡੀਆ ‘ਤੇ ਇਹ ਵੀਡੀਓ ਕਾਫ਼ੀ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ‘ਤੇ ਫੈਨਸ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ। 

 

ਇਹ ਖ਼ਬਰ ਵੀ ਪੜ੍ਹੋ ਦਿਲਜੀਤ ਵਲੋਂ ਪਾਕਿ ਦੀ ਹਾਨੀਆ ਨੂੰ ਪਿਆਰੇ ਬੋਲ, ਖ਼ੁਸ਼ੀ 'ਚ ਸਟੇਜ 'ਤੇ ਕੀਤੀ ਇਹ ਹਰਕਤ

ਕੁਲਵਿੰਦਰ ਬਿੱਲਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ। ਬਤੌਰ ਗਾਇਕ ਆਪਣੇ ਕਰੀਅਰ ਦੀ ਸ਼ੁਰੂਆਤ ਕਰਨ ਵਾਲੇ ਕੁਲਵਿੰਦਰ ਬਿੱਲਾ ਨੇ ਕਈ ਫ਼ਿਲਮਾਂ ‘ਚ ਵੀ ਕੰਮ ਕੀਤਾ ਹੈ। ਇੰਡਸਟਰੀ ‘ਚ ਉਨ੍ਹਾਂ ਦੀ ਪਛਾਣ 'ਟਾਈਮ ਟੇਬਲ' ਅਤੇ 'ਮੇਰਾ ਕਾਲੇ ਰੰਗ ਦਾ ਯਾਰ' ਨਾਲ ਬਣੀ ਸੀ। 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

 


sunita

Content Editor

Related News