ਗਾਇਕ ਮਲਕੀਤ ਸਿੰਘ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ

02/01/2024 1:39:59 PM

ਐਂਟਰਟੇਨਮੈਂਟ ਡੈਸਕ - ਪੰਜਾਬੀ ਇੰਡਸਟਰੀ 'ਚ 'ਗੋਲਡਨ ਸਟਾਰ' ਨਾਸ ਮਸ਼ਹੂਰ ਗਾਇਕ ਮਲਕੀਤ ਸਿੰਘ ਬੀਤੇ ਦਿਨੀਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਗੁਰੂ ਘਰ ਮੱਥਾ ਟੇਕਿਆ ਅਤੇ ਸ਼ਬਦ ਕੀਰਤਨ ਦਾ ਅਨੰਦ ਮਾਣਿਆ। ਗੁਰੂ ਘਰ ਮੱਥਾ ਟੇਕਣ ਉਪਰੰਤ ਉਨ੍ਹਾਂ ਨੇ ਇਲਾਹੀ ਬਾਣੀ ਵੀ ਸਰਵਣ ਕੀਤੀ। 

ਇਹ ਖ਼ਬਰ ਵੀ ਪੜ੍ਹੋ : ਗਿੱਪੀ ਗਰੇਵਾਲ ਦਾ ਵੱਖਰਾ ਤੇ ਡ੍ਰੀਮ ਪ੍ਰਾਜੈਕਟ ‘ਵਾਰਨਿੰਗ 2’ ਸਾਲ ਦੀ ਪਹਿਲੀ ਐਕਸ਼ਨ ਫ਼ਿਲਮ

ਦੱਸ ਦਈਏ ਕਿ ਮਲਕੀਤ ਸਿੰਘ ਨੇ ਇਸ ਮੌਕੇ ਕਿਹਾ ਕਿ ਉਹ ਜਦੋਂ ਵੀ ਇੰਗਲੈਂਡ ਤੋਂ ਪੰਜਾਬ ਦੀ ਧਰਤੀ 'ਤੇ ਆਉਂਦੇ ਹਨ ਤਾਂ ਸਭ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਮੱਥਾ ਟੇਕਣ ਦੇ ਲਈ ਆਉਂਦੇ ਹਨ। ਇਸ ਦੌਰਾਨ ਉਨ੍ਹਾਂ ਇਹ ਵੀ ਕਿਹਾ ਕਿ, ਮੈਂ ਮੀਡੀਆ ਨੂੰ ਵੀ ਇਹ ਦੱਸ ਦੇਣਾ ਚਾਹੁੰਦੇ ਹਾਂ ਕਿ ਜੇਕਰ ਕੋਈ ਕਲਾਕਾਰ ਹਰਿਮੰਦਰ ਸਾਹਿਬ ‘ਚ ਆਉਂਦਾ ਹੈ ਤਾਂ ਇਹ ਜ਼ਰੂਰੀ ਨਹੀਂ ਕਿ ਉਸ ਦੀ ਕੋਈ ਫ਼ਿਲਮ ਜਾਂ ਕੋਈ ਗੀਤ ਆਉਣਾ ਹੈ, ਇਸੇ ਲਈ ਉਹ ਹਰਿਮੰਦਰ ਸਾਹਿਬ ‘ਚ ਆਉਂਦਾ ਹੈ। ਹਰ ਪੰਜਾਬੀ ਜੋ ਵਿਦੇਸ਼ ‘ਚ ਰਹਿੰਦਾ ਹੈ ਉਹ ਗੁਰੁ ਘਰ ‘ਚ ਹਾਜ਼ਰੀ ਲਵਾਉਣ ਦੇ ਲਈ ਜ਼ਰੂਰ ਪਹੁੰਚਦਾ ਹੈ ਅਤੇ ਇੱਥੇ ਆ ਕੇ ਜਿਹੜਾ ਸਕੂਨ ਉਨ੍ਹਾਂ ਨੂੰ ਮਿਲਿਆ ਹੈ ਉਹ ਦੁਨੀਆ ਦੀ ਕਿਸੇ ਹੋਰ ਜਗ੍ਹਾ ‘ਤੇ ਨਹੀਂ ਮਿਲ ਸਕਦਾ। 

ਇਹ ਖ਼ਬਰ ਵੀ ਪੜ੍ਹੋ :  ‘ਨੋ ਐਂਟਰੀ 2’ ’ਚੋਂ ਬਾਹਰ ਹੋਏ ਸਲਮਾਨ ਖ਼ਾਨ! ਦਿਲਜੀਤ ਦੋਸਾਂਝ ਨਾਲ ਇਹ ਬਾਲੀਵੁੱਡ ਅਦਾਕਾਰ ਨਿਭਾਉਣਗੇ ਮੁੱਖ ਭੂਮਿਕਾ

ਮਲਕੀਤ ਸਿੰਘ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ। ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫ਼ੀ ਲੰਮੀ ਹੈ। ਮਲਕੀਤ ਸਿੰਘ ਨੂੰ ਗਾਇਕੀ ਦੇ ਖੇਤਰ ‘ਚ ਯੋਗਦਾਨ ਲਈ ਕਈ ਸਨਮਾਨ ਵੀ ਮਿਲੇ ਹਨ। ਉਨ੍ਹਾਂ ਨੂੰ ਇੰਗਲੈਂਡ ਦੀ ਮਹਾਰਾਣੀ ਐਲਿਜ਼ਾਬੇਥ ਨੇ ਵੀ ਸਨਮਾਨਿਤ ਕੀਤਾ ਸੀ। ਇਸ ਤੋਂ ਇਲਾਵਾ ਹੋਰ ਵੀ ਕਈ ਸਨਮਾਨ ਉਨ੍ਹਾਂ ਨੂੰ ਮਿਲ ਚੁੱਕੇ ਹਨ। ਉਹ ਹਮੇਸ਼ਾ ਆਪਣੇ ਗੀਤਾਂ ਦੇ ਜ਼ਰੀਏ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਗੱਲ ਕਰਦੇ ਨਜ਼ਰ ਆਉਂਦੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


sunita

Content Editor

Related News