ਪੰਜਾਬੀ ਸੰਗੀਤ ਇੰਡਸਟਰੀ ਨੂੰ ਪਿਆ ਵੱਡਾ ਘਾਟਾ, ਪ੍ਰਸਿੱਧ ਗਾਇਕ ਦਾ ਦਿਹਾਂਤ

11/01/2021 12:33:11 PM

ਚੰਡੀਗੜ੍ਹ (ਬਿਊਰੋ) - ਪੰਜਾਬੀ ਇੰਡਸਟਰੀ ਦੇ ਪ੍ਰਸਿੱਧ ਗਾਇਕ ਮਨਜੀਤ ਰਾਹੀ ਦਾ ਦਿਹਾਂਤ ਹੋ ਗਿਆ ਹੈ। ਬੀਤੇ ਦਿਨ ਉਨ੍ਹਾਂ ਨੇ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਦਿੱਤਾ। ਉਨ੍ਹਾਂ ਦੇ ਦਿਹਾਂਤ 'ਤੇ ਪੰਜਾਬੀ ਇੰਡਸਟਰੀ ਦੀਆਂ ਕਈ ਹਸਤੀਆਂ ਨੇ ਉਨ੍ਹਾਂ ਦੇ ਦਿਹਾਂਤ 'ਤੇ ਦੁੱਖ ਜਤਾਇਆ ਹੈ। ਮਨਜੀਤ ਰਾਹੀ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਸਨ ਪਰ ਉਨ੍ਹਾਂ ਦੀ ਪੰਜਾਬੀ ਇੰਡਸਟਰੀ 'ਚ 'ਕੈਂਠੇ ਵਾਲਾ ਬਾਈ ਤੇਰਾ ਕੀ ਲੱਗਦਾ' ਗੀਤ ਨਾਲ ਪਛਾਣ ਬਣੀ ਸੀ। ਉਨ੍ਹਾਂ ਦੇ ਦਿਹਾਂਤ ਤੋਂ ਬਾਅਦ ਉਨ੍ਹਾਂ ਦੇ ਪ੍ਰਸ਼ੰਸਕਾਂ 'ਚ ਸੋਗ ਦੀ ਲਹਿਰ ਹੈ। ਮਨਜੀਤ ਰਾਹੀ ਦਾ ਅੰਤਿਮ ਸੰਸਕਾਰ ਬੀਤੇ ਦਿਨ ਉਨ੍ਹਾਂ ਦੇ ਜੱਦੀ ਪਿੰਡ ਕਰ ਦਿੱਤਾ ਗਿਆ।

ਗਾਇਕ ਮਨਜੀਤ ਰਾਹੀ ਹਲਕਾ ਅਮਲੋਹ ਦੇ ਪਿੰਡ ਮਾਜਰੀ ਕਿਸਨੇ ਵਾਲੀ ਵਿਖੇ ਰਹਿੰਦੇ ਸਨ ਅਤੇ ਉਹ ਆਪਣੇ ਬਹੁਤ ਸਾਰੇ ਗੀਤਾਂ ਨਾਲ ਪੰਜਾਬ ਅਤੇ ਬਾਹਰਲੇ ਦੇਸ਼ਾ 'ਚ ਵੀ ਮਸ਼ਹੂਰ ਹੋਏ। ਜਿਨ੍ਹਾਂ ਦੇ ਚਲੇ ਜਾਣ ਨਾਲ ਉਨ੍ਹਾਂ ਦੇ ਸਰੋਤਿਆਂ ਨੂੰ ਭਾਰੀ ਠੇਸ ਪਹੁੰਚੀ ਹੈ। ਮਨਜੀਤ ਰਾਹੀ ਦੇ ਚਲੇ ਜਾਣ 'ਤੇ ਪੰਜਾਬੀ ਸੰਗੀਤ ਜਗਤ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਉਨ੍ਹਾਂ ਦੇ ਦਿਹਾਂਤ ਦੀ ਖ਼ਬਰ ਨਾਲ ਪੂਰੇ ਸਿੰਗਿੰਗ ਇੰਡਸਟਰੀ 'ਚ ਸਦਮੇ ਦੀ ਲਹਿਰ ਪਾਈ ਜਾ ਰਹੀ ਹੈ। 

ਦੱਸਣਯੋਗ ਹੈ ਕਿ ਪਿਛਲੇ ਲੰਬੇ ਸਮੇਂ ਤੋਂ ਮਨਜੀਤ ਰਾਹੀ ਬਿਮਾਰ ਚੱਲ ਰਹੇ ਸਨ। ਖੰਨਾ ਅਮਲੋਹ ਦੇ ਵਿਚਾਲੇ ਮਾਜਰੀ ਪਿੰਡ 'ਚ ਉਹ ਰਹਿ ਰਹੇ ਸਨ। ਉਨ੍ਹਾਂ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਾਫੀ ਹਿੱਟ ਗੀਤ ਦਿੱਤੇ ਸਨ, ਜਿਨ੍ਹਾਂ ਨੂੰ ਅੱਜ ਵੀ ਫੈਨਜ਼ ਪਸੰਦ ਕਰਦੇ ਹਨ। ਉਨ੍ਹਾਂ ਨੇ ਆਪਣੇ ਗੀਤਾਂ ਨਾਲ ਆਪਣੇ ਫੈਨਸ ਨੂੰ ਹਮੇਸ਼ਾ ਚੰਗਾ ਮੈਸੇਜ ਦਿੱਤਾ।

ਨੋਟ - ਇਸ ਖ਼ਬਰ 'ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਬਾਕਸ 'ਚ ਜ਼ਰੂਰ ਦਿਓ।

sunita

This news is Content Editor sunita