ਗਾਇਕ ਮਨਕੀਰਤ ਔਲਖ ਨੇ ਲੋੜਵੰਦ ਲੋਕਾਂ ਦੀ ਇੰਝ ਕੀਤੀ ਮਦਦ, ਹਰ ਪਾਸੇ ਹੋ ਰਹੀ ਤਾਰੀਫ਼
Friday, Jul 05, 2024 - 05:41 PM (IST)
ਜਲੰਧਰ (ਬਿਊਰੋ) : ਮਸ਼ਹੂਰ ਪੰਜਾਬੀ ਗਾਇਕ ਮਨਕੀਰਤ ਔਲਖ ਅਕਸਰ ਕਿਸੇ ਨਾਂ ਕਿਸੇ ਕਾਰਨਾਂ ਦੇ ਚੱਲਦੇ ਸੁਰਖੀਆਂ 'ਚ ਰਹਿੰਦੇ ਹਨ। ਹਾਲ ਹੀ 'ਚ ਮਨਕੀਰਤ ਔਲਖ ਦੀ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ, ਜਿਸ 'ਚ ਉਹ ਲੋੜਵੰਦ ਲੋਕਾਂ ਦੀ ਮਦਦ ਕਰਦੇ ਹੋਏ ਵਿਖਾਈ ਦੇ ਰਹੇ ਹਨ।
ਹਾਲ ਹੀ 'ਚ ਮਨਕੀਰਤ ਔਲਖ ਦੀ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਹੀ ਹੈ। ਇਸ ਵੀਡੀਓ 'ਚ ਤੁਸੀਂ ਵੇਖ ਸਕਦੇ ਹੋ ਮਨਕੀਰਤ ਔਲਖ ਨੇ ਸਿਰ 'ਤੇ ਲਾਲ ਰੰਗ ਦੀ ਦਸਤਾਰ ਸਜਾਈ ਹੋਈ ਹੈ।
ਇਸ ਦੇ ਨਾਲ ਹੀ ਉਹ ਲੋੜਵੰਦ ਲੋਕਾਂ ਨੂੰ ਉਨ੍ਹਾਂ ਦੀ ਜ਼ਰੂਰਤ ਦੀਆਂ ਚੀਜ਼ਾਂ ਵੰਡਦੇ ਹੋਏ ਨਜ਼ਰ ਆ ਰਹੇ ਹਨ। ਤੁਸੀਂ ਵੇਖ ਸਕਦੇ ਹੋ ਕਿ ਗਾਇਕ ਲੋੜਵੰਦ ਬੱਚਿਆਂ ਤੇ ਔਰਤਾਂ ਨੂੰ ਚੱਪਲਾਂ ਤੇ ਸੈਂਡਲ ਵੰਡਦੇ ਹੋਏ ਨਜ਼ਰ ਆ ਰਹੇ ਹਨ।
ਇਸ ਵੀਡੀਓ ਨੂੰ ਸ਼ੇਅਰ ਕਰਦਿਆਂ ਮਨਕੀਰਤ ਔਲਖ ਨੇ ਕੈਪਸ਼ਨ 'ਚ ਲਿਖਿਆ, ''ਜਿਸ ਦੇ ਕਰਮਾਂ 'ਚ ਹੁੰਦਾ ਨਹੀਂ ਓਹ ਸਭ ਦੇ, ਜਿਦਾਂ ਦਾ ਤੈਨੂੰ ਯਾਰ ਮਿਲਿਆ।''
ਫੈਨਜ਼ ਗਾਇਕ ਦੀ ਇਸ ਵੀਡੀਓ ਨੂੰ ਕਾਫ਼ੀ ਪਸੰਦ ਕਰ ਰਹੇ ਹਨ ਤੇ ਕਮੈਂਟ ਕਰਕੇ ਆਪੋ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਵੱਡੀ ਗਿਣਤੀ 'ਚ ਫੈਨਜ਼ ਔਲਖ ਦੇ ਇਸ ਉਪਰਾਲੇ ਦੀ ਸ਼ਲਾਘਾ ਕਰ ਰਹੇ ਹਨ।