ਵੱਡੀ ਖ਼ਬਰ : ਪੰਜਾਬੀ ਗਾਇਕ ਮਨਕੀਰਤ ਔਲਖ ਨੂੰ ਚੰਡੀਗੜ੍ਹ ਏਅਰਪੋਰਟ ’ਤੇ ਰੋਕਿਆ, NIA ਟੀਮ ਵੱਲੋਂ ਪੁੱਛਗਿੱਛ

Saturday, Mar 04, 2023 - 02:08 AM (IST)

ਵੱਡੀ ਖ਼ਬਰ : ਪੰਜਾਬੀ ਗਾਇਕ ਮਨਕੀਰਤ ਔਲਖ ਨੂੰ ਚੰਡੀਗੜ੍ਹ ਏਅਰਪੋਰਟ ’ਤੇ ਰੋਕਿਆ, NIA ਟੀਮ ਵੱਲੋਂ ਪੁੱਛਗਿੱਛ

ਚੰਡੀਗੜ੍ਹ (ਬਿਊਰੋ) : ਪੰਜਾਬੀ ਗਾਇਕ ਮਨਕੀਰਤ ਔਲਖ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸੂਤਰਾਂ ਦੇ ਹਵਾਲੇ ਤੋਂ ਖ਼ਬਰ ਆ ਰਹੀ ਹੈ ਕਿ ਮਨਕੀਰਤ ਔਲਖ ਨੂੰ ਚੰਡੀਗੜ੍ਹ ਏਅਰਪੋਰਟ ’ਤੇ ਇਮੀਗ੍ਰੇਸ਼ਨ ਨੇ ਰੋਕ ਦਿੱਤਾ ਸੀ। ਇਸ ਪਿੱਛੋਂ ਉਨ੍ਹਾਂ ਕੋਲੋਂ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐੱਨ. ਆਈ. ਏ.) ਦੀ ਟੀਮ ਨੇ ਪੁੱਛਗਿੱਛ ਕੀਤੀ। ਬਾਅਦ ’ਚ ਉਨ੍ਹਾਂ ਨੂੰ ਘਰ ਭੇਜ ਦਿੱਤਾ ਗਿਆ।

 ਇਹ ਖ਼ਬਰ ਵੀ ਪੜ੍ਹੋ : ਖ਼ੁਫ਼ੀਆ ਏਜੰਸੀਆਂ ਦੇ ਰਾਡਾਰ ’ਤੇ ਅੰਮ੍ਰਿਤਪਾਲ, ਵਿਦੇਸ਼ਾਂ ਤੋਂ ਹੋ ਰਹੀ ਫੰਡਿੰਗ ਦਾ ਵੇਰਵਾ ਹੋ ਰਿਹਾ ਤਿਆਰ

ਪੰਜਾਬੀ ਗਾਇਕ ਔਲਖ ਦੁਬਈ ਵਿਖੇ ਸ਼ੋਅ ਲਾਉਣ ਜਾ ਰਿਹਾ ਸੀ। ਫਿਲਹਾਲ ਉਨ੍ਹਾਂ ਤੋਂ ਐੱਨ. ਆਈ. ਏ. ਦੀ ਟੀਮ ਵੱਲੋਂ ਪੁੱਛਗਿੱਛ ਦੀ ਵਜ੍ਹਾ ਅਜੇ ਤਕ ਸਾਹਮਣੇ ਨਹੀਂ ਆ ਸਕੀ ਹੈ। ਜ਼ਿਕਰਯੋਗ ਹੈ ਕਿ ਪਹਿਲਾਂ ਵੀ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਦੇ ਮਾਮਲੇ ’ਚ ਐੱਨ. ਆਈ. ਏ. ਨੇ ਮਨਕੌਰਤ ਔਲਖ ਅਤੇ ਦਿਲਪ੍ਰੀਤ ਢਿੱਲੋਂ ਤੋਂ ਲੰਮੀ ਪੁੱਛਗਿੱਛ ਕੀਤੀ ਸੀ।

 ਇਹ ਖ਼ਬਰ ਵੀ ਪੜ੍ਹੋ : ਜੀ-20 ਸੰਮੇਲਨ ਤੇ ਹੋਲਾ ਮਹੱਲਾ ਦੇ ਮੱਦੇਨਜ਼ਰ ਕੇਂਦਰ ਨੇ ਪੰਜਾਬ ’ਚ ਭੇਜੀਆਂ ਕੇਂਦਰੀ ਸੁਰੱਖਿਆ ਬਲਾਂ ਦੀਆਂ 50 ਕੰਪਨੀਆਂ

 


author

Manoj

Content Editor

Related News