ਮਨਕੀਰਤ ਔਲਖ ਨੇ ਸਾਂਝੀਆਂ ਕੀਤੀਆਂ ਨਵਜੰਮੇ ਪੁੱਤਰ ਦੀਆਂ ਕਿਊਟ ਤਸਵੀਰਾਂ, ਹੋਈਆਂ ਵਾਇਰਲ

Friday, Sep 16, 2022 - 11:37 AM (IST)

ਮਨਕੀਰਤ ਔਲਖ ਨੇ ਸਾਂਝੀਆਂ ਕੀਤੀਆਂ ਨਵਜੰਮੇ ਪੁੱਤਰ ਦੀਆਂ ਕਿਊਟ ਤਸਵੀਰਾਂ, ਹੋਈਆਂ ਵਾਇਰਲ

ਜਲੰਧਰ (ਬਿਊਰੋ) - ਪੰਜਾਬੀ ਗਾਇਕ ਮਨਕੀਰਤ ਔਲਖ ਨੇ ਹਾਲ ਹੀ 'ਚ ਆਪਣੇ ਸੋਸ਼ਲ ਮੀਡੀਆ ਇੰਸਟਾਗ੍ਰਾਮ ਅਕਾਊਂਟ 'ਤੇ ਇੱਕ ਵੀਡੀਓ ਸਾਂਝਾ ਕੀਤਾ ਹੈ, ਜਿਸ 'ਚ ਉਹ ਆਪਣੇ ਨਵਜਾਤ ਬੱਚੇ (New Born Son)ਨਾਲ ਨਜ਼ਰ ਆ ਰਹੇ ਹਨ। ਇਸ ਵੀਡੀਓ 'ਚ ਅਮਰ ਜਲਾਲ ਦਾ ਗੀਤਾ 'ਤੇਰਾ ਨਸ਼ਾ' ਚੱਲ ਰਿਹਾ ਹੈ। ਇਸ ਵੀਡੀਓ ਨੂੰ ਜਿਵੇਂ ਹੀ ਮਨਕੀਰਤ ਔਲਖ ਨੇ ਸਾਂਝਾ ਕੀਤਾ, ਉਦੋਂ ਤੋਂ ਹੀ ਗਾਇਕ ਨੂੰ ਵਧਾਈਆਂ ਦੇਣ ਦਾ ਸਿਲਸਿਲਾ ਸ਼ੁਰੂ ਹੋ ਗਿਆ।

PunjabKesari

ਦੱਸ ਦਈਏ ਕਿ  ਕੁਝ ਮਹੀਨੇ ਪਹਿਲਾਂ ਹੀ ਮਨਕੀਰਤ ਔਲਖ ਦੇ ਘਰ ਪੁੱਤਰ ਨੇ ਜਨਮ ਲਿਆ ਹੈ। ਇਸ ਦਾ ਨਾਂ ਉਨ੍ਹਾਂ ਨੇ ਇਮਤਿਆਜ਼ ਔਲਖ ਰੱਖਿਆ ਹੈ। ਇਸ ਤੋਂ ਪਹਿਲਾਂ ਵੀ ਮਨਕੀਰਤ ਔਲਖ ਪੁੱਤਰ ਇਮਤਿਆਜ਼ ਦੀਆਂ ਕੁਝ ਤਸਵੀਰਾਂ ਸ਼ੇਅਰ ਕਰ ਚੁੱਕੇ ਹਨ। ਮਨਕੀਰਤ ਔਲਖ ਨੇ ਆਪਣੇ ਪੁੱਤਰ ਦੇ ਜਨਮ ਬਾਰੇ ਕਈ ਦਿਨ ਪਹਿਲਾਂ ਹੀ ਦੱਸਿਆ ਸੀ। ਉਨ੍ਹਾਂ ਨੂੰ ਆਪਣੀ ਨਿੱਜੀ ਜ਼ਿੰਦਗੀ ਬਾਰੇ ਇਸ ਲਈ ਦੱਸਣਾ ਪਿਆ ਹੈ ਕਿਉਂਕਿ ਉਨ੍ਹਾਂ ਨੂੰ ਕਿਹਾ ਜਾ ਰਿਹਾ ਸੀ ਕਿ ਸਿੱਧੂ ਮੂਸੇ ਵਾਲਾ ਦੇ ਕਤਲ ਤੋਂ ਬਾਅਦ ਉਹ ਵਿਦੇਸ਼ ਭੱਜ ਗਿਆ ਹੈ ਪਰ ਅਜਿਹਾ ਨਹੀਂ ਸੀ। ਅਸਲ ਵਿਚ ਉਨ੍ਹਾਂ ਦੀ ਪਤਨੀ ਪ੍ਰੈਗਨੇਂਟ ਸੀ, ਜਿਸ ਕਰਕੇ ਉਨ੍ਹਾਂ ਨੂੰ ਵਿਦੇਸ਼ ਜਾਣਾ ਪਿਆ। ਇਸ ਤੋਂ ਬਾਅਦ ਉਹ ਲਗਾਤਾਰ ਆਪਣੇ ਪੁੱਤਰ ਨਾਲ ਤਸਵੀਰਾਂ ਸ਼ੇਅਰ ਕਰ ਰਹੇ ਹਨ। 

PunjabKesari

ਦੱਸਣਯੋਗ ਹੈ ਕਿ ਮਸ਼ਹੂਰ ਗਾਇਕ ਮਨਕੀਰਤ ਔਲਖ ਇੰਨੀਂ ਦਿਨੀਂ ਕਾਫ਼ੀ ਵਿਵਾਦਾਂ 'ਚ ਘਿਰੇ ਹੋਏ ਹਨ। ਮਹਰੂਮ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਗਰੋਂ ਉਹ ਲਗਾਤਾਰ ਸੁਰਖੀਆਂ 'ਚ ਬਣੇ ਹੋਏ ਹਨ। ਹਾਲਾਂਕਿ ਪੰਜਾਬ ਪੁਲਸ ਵੱਲੋਂ ਉਨ੍ਹਾਂ ਨੂੰ ਕਲੀਨ ਚਿੱਟ ਮਿਲ ਗਈ ਪਰ ਬੰਬੀਹਾ ਗੈਂਗ ਵੱਲੋਂ ਉਨ੍ਹਾਂ ਨੂੰ ਲਗਾਤਾਰ ਧਮਕੀਆਂ ਮਿਲ ਰਹੀਆਂ ਹਨ, ਜਿਸ ਕਰਕੇ ਉਹ ਵਿਦੇਸ਼ ਚੱਲਿਆ ਗਿਆ ਹੈ। ਬੀਤੇ ਕੁਝ ਦਿਨ ਪਹਿਲਾਂ ਮਨਕੀਰਤ ਔਲਖ ਨੇ ਇੱਕ ਨਿੱਜੀ ਚੈਨਲ ਨੂੰ ਇੰਟਰਵਿਊ ਦਿੱਤਾ ਸੀ।

PunjabKesari

ਇਸ ਦੌਰਾਨ ਉਨ੍ਹਾਂ ਆਪਣੀ ਜ਼ਿੰਦਗੀ ਨਾਲ ਜੁੜੇ ਕਈ ਅਹਿਮ ਖੁਲਾਸੇ ਕੀਤੇ ਸਨ। ਉਨ੍ਹਾਂ ਨੇ ਚੈਨਲ 'ਤੇ ਦੱਸਿਆ ਸੀ ਕਿ ਵਿੱਕੀ ਮਿੱਡੂਖੇੜਾ ਦੀ ਮੌਤ ਤੋਂ ਕੁੱਝ ਸਮਾਂ ਬਾਅਦ ਹੀ ਉਨ੍ਹਾਂ ਨੇ ਵਿਆਹ ਕਰਵਾ ਲਿਆ ਸੀ। ਇਸ ਤੋਂ ਬਾਅਦ ਜਦੋਂ ਸਿੱਧੂ ਮੂਸੇਵਾਲਾ ਦਾ ਕਤਲ ਹੋਇਆ ਤਾਂ ਉਨ੍ਹਾਂ ਧੱਕੇ ਨਾਲ ਕਤਲ 'ਚ ਘਸੀਟਿਆ ਗਿਆ। ਉਸ ਸਮੇਂ ਮੇਰੀ ਪਤਨੀ 9 ਮਹੀਨੇ ਦੀ ਗਰਭਵਤੀ (ਪ੍ਰੈਗਨੈਂਟ) ਸੀ, ਜਿਸ ਕਰਕੇ ਮੈਂ ਵਿਦੇਸ਼ ਚੱਲਿਆ ਗਿਆ ਸੀ। ਜੂਨ ਮਹੀਨੇ 'ਚ ਸਾਡੇ ਘਰ ਬੱਚੇ ਨੇ ਜਨਮ ਲਿਆ ਸੀ। 

PunjabKesari
ਮਨਕੀਰਤ ਔਲਖ ਦੇ ਵਰਕ ਫ਼ਰੰਟ ਦੀ ਗੱਲ ਕਰੀਏ ਤਾਂ ਉਹ ਪੰਜਾਬੀ ਇੰਡਸਟਰੀ ਦਾ ਜਾਣਿਆ ਮਾਣਿਆ ਨਾਂ ਹਨ। ਉਨ੍ਹਾਂ ਨੇ ਇੰਡਸਟਰੀ ਨੂੰ ਇੱਕ ਤੋਂ ਵਧ ਕੇ ਇੱਕ ਸੁਪਰਹਿੱਟ ਗੀਤ ਦਿੱਤੇ ਹਨ। ਹਾਲ ਹੀ ਵਿਚ ਔਲਖ ਨੇ ਆਪਣੇ ਅਗਲੇ ਟਰੈਕ ਦੀ ਸ਼ੂਟਿੰਗ ਵੀ ਪੂਰੀ ਕੀਤੀ ਹੈ, ਜੋ ਕਿ ਜਲਦ ਹੀ ਰਿਲੀਜ਼ ਹੋ ਸਕਦਾ ਹੈ।

PunjabKesari


author

sunita

Content Editor

Related News