ਮਨਕੀਰਤ ਔਲਖ ਨੇ ਗੁਰੂ ਘਰ ''ਚ ਕੀਤੀ ਭਾਂਡੇ ਧੋਣ ਦੀ ਸੇਵਾ, ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਕੀਤਾ ਯਾਦ

12/28/2023 2:25:15 PM

ਐਂਟਰਟੇਨਮੈਂਟ ਡੈਸਕ : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ, ਮਾਤਾ ਗੁਜਰੀ ਜੀ ਤੇ ਸ਼ਹੀਦ ਸਿੰਘਾਂ ਦੀ ਯਾਦ 'ਚ ਸ਼ਹੀਦੀ ਹਫ਼ਤਾ ਮਨਾਇਆ ਜਾ ਰਿਹਾ ਹੈ। ਇਸ ਮੌਕੇ ਪੰਜਾਬ ਹੀ ਨਹੀਂ, ਸਗੋਂ ਪੂਰੀ ਦੁਨੀਆ 'ਚ ਲੋਕ ਸ੍ਰੀ ਗੁਰੂ ਗੋਬਿੰਦ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਦੀ ਕੁਰਬਾਨੀ ਨੂੰ ਯਾਦ ਕਰ ਰਿਹਾ ਹੈ। ਇਸ ਮੌਕੇ ਪੰਜਾਬੀ ਇੰਡਸਟਰੀ ਦੇ ਕਲਾਕਾਰ ਵੀ ਧਾਰਮਿਕ ਹੁੰਦੇ ਨਜ਼ਰ ਆ ਰਹੇ ਹਨ। ਉਥੇ ਹੀ ਕੁਝ ਦਿਨ ਪਹਿਲਾ ਪੰਜਾਬੀ ਗਾਇਕ ਮਨਕੀਰਤ ਔਲਖ ਆਪਣੇ ਪੁੱਤਰ ਨਾਲ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਵਿਖੇ ਪਹੁੰਚੇ ਸਨ, ਜਿਸ ਦੀਆਂ ਕੁਝ ਤਸਵੀਰਾਂ ਤੇ ਵੀਡੀਓਜ਼ ਸੋਸ਼ਲ ਮੀਡੀਆ 'ਤੇ ਵਾਇਰਲ ਹੋਈਆਂ ਸਨ। ਉਹ ਆਪਣੇ ਪੁੱਤ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਮੱਥਾ ਟੇਕਦੇ ਨਜ਼ਰ ਆ ਰਹੇ ਸਨ। ਉਨ੍ਹਾਂ ਨੇ ਆਪਣੇ ਪੁੱਤ ਨੂੰ ਪੰਜ ਇਸ਼ਨਾਨਾ ਵੀ ਕਰਵਾਇਆ ਸੀ।

ਹਾਲ ਹੀ 'ਚ ਮਨਕੀਰਤ ਔਲਖ ਨੇ ਇਕ ਹੋਰ ਵੀਡੀਓ ਸਾਂਝੀ ਕੀਤੀ ਹੈ, ਜਿਸ 'ਚ ਉਹ ਗੁਰੂ ਘਰ 'ਚ ਭਾਂਡੇ ਧੋਣ ਦੀ ਸੇਵਾ ਕਰਦੇ ਹੋਏ ਦਿਖਾਈ ਦੇ ਰਹੇ ਹਨ। ਇਸ ਵੀਡੀਓ ਨੂੰ ਫੈਨਜ਼ ਵਲੋਂ ਵੀ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ। ਦੱਸ ਦਈਏ ਕਿ ਮਨਕੀਰਤ ਔਲਖ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕਾਂ 'ਚੋਂ ਇੱਕ ਹਨ। ਮਨਕੀਰਤ ਔਲਖ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ ਹਨ। ਉਹ ਹਰਿਆਣਾ ਦੇ ਰਹਿਣ ਵਾਲੇ ਹਨ।

ਗਾਇਕੀ ਦੇ ਖੇਤਰ ‘ਚ ਆਉਣ ਤੋਂ ਪਹਿਲਾਂ ਉਹ ਭਲਵਾਨੀ ਕਰਦੇ ਹੁੰਦੇ ਸਨ ਪਰ ਇਸ ਦੇ ਨਾਲ ਹੀ ਉਨ੍ਹਾਂ ਨੂੰ ਗਾਉਣ ਦਾ ਵੀ ਸ਼ੌਂਕ ਸੀ ਅਤੇ ਉਨ੍ਹਾਂ ਦੇ ਦਾਦਾ ਜੀ ਨੇ ਉੁਨ੍ਹਾਂ ਨੂੰ ਗਾਇਕੀ ਦੇ ਖੇਤਰ ‘ਚ ਜਾਣ ਦੇ ਲਈ ਪ੍ਰੇਰਿਆ ਅਤੇ ਔਲਖ ਗਾਇਕੀ ਦੇ ਖੇਤਰ ‘ਚ ਆ ਗਏ। ਮਨਕੀਰਤ ਔਲਖ ਜਲਦ ਹੀ ਅਦਾਕਾਰੀ ਦੇ ਖੇਤਰ ‘ਚ ਵੀ ਅਦਾਕਾਰੀ ਕਰਦੇ ਦਿਖਾਈ ਦੇਣਗੇ। ਉਹ ਦਰਸ਼ਕਾਂ ‘ਚ  ਫ਼ਿਲਮ ‘ਬਰਾਊਨ ਮੁੰਡੇ’ ਵੀ ਜਲਦ ਹੀ ਹਾਜ਼ਰੀ ਲਵਾਉਣ ਜਾ ਰਹੇ ਹਨ।
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


sunita

Content Editor

Related News