ਮਨਕੀਰਤ ਔਲਖ ਨੇ ਮਾਂ ਨਾਲ ਸਾਂਝੀ ਕੀਤੀ ਲਾਡਲੇ ਪੁੱਤ ਦੀ ਕਿਊਟ ਵੀਡੀਓ, ਪਾਠ ਸੁਣਦਾ ਦਿਸਿਆ ਇਮਤਿਆਜ਼
Tuesday, Dec 13, 2022 - 01:52 PM (IST)

ਜਲੰਧਰ (ਬਿਊਰੋ) : ਮਸ਼ਹੂਰ ਗਾਇਕ ਮਨਕੀਰਤ ਔਲਖ ਇਸੇ ਸਾਲ ਉਹ ਇੱਕ ਬੱਚੇ ਦੇ ਪਿਤਾ ਬਣੇ ਹਨ। ਪਰਮਾਤਮਾ ਨੇ ਉਨ੍ਹਾਂ ਨੂੰ ਪੱਤਰ ਦੀ ਦਾਤ ਨਾਲ ਨਿਵਾਜਿਆ ਹੈ। ਮਨਕੀਰਤ ਨੇ ਕੁਝ ਸਮੇਂ ਪਹਿਲਾਂ ਹੀ ਆਪਣੇ ਪੁੱਤਰ ਦਾ ਇੱਕ ਕਿਊਟ ਜਿਹਾ ਵੀਡੀਓ ਸਾਂਝਾ ਕੀਤਾ ਹੈ। ਜੋ ਕਿ ਪ੍ਰਸ਼ੰਸਕਾਂ ਨੂੰ ਖੂਬ ਪਸੰਦ ਆ ਰਿਹਾ ਹੈ।
ਗਾਇਕ ਮਨਕੀਰਤ ਔਲਖ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਆਪਣੇ ਪੁੱਤਰ ਇਮਤਿਆਜ਼ ਸਿੰਘ ਔਲਖ ਦਾ ਇੱਕ ਕਿਊਟ ਜਿਹਾ ਵੀਡੀਓ ਸਾਂਝਾ ਕੀਤਾ ਹੈ। ਇਸ ਵੀਡੀਓ 'ਚ ਮਨਕੀਰਤ ਦੀ ਮਾਤਾ ਪੋਤੇ ਨੂੰ ਗੋਦੀ 'ਚ ਬਿਠਾ ਪਾਠ ਕਰਦੀ ਹੋਈ ਨਜ਼ਰ ਆ ਰਹੀ ਹੈ। ਇਸ ਤੋਂ ਇਲਾਵਾ ਵੀਡੀਓ 'ਚ ਇਮਤਿਆਜ਼ ਕੁਝ ਕਿਊਟ ਜਿਹੇ ਪੋਜ਼ ਦਿੰਦਾ ਵੀ ਨਜ਼ਰ ਆ ਰਿਹਾ ਹੈ। ਪ੍ਰਸ਼ੰਸਕ ਤੇ ਕਲਾਕਾਰ ਕੁਮੈਂਟ ਕਰਕੇ ਖ਼ੂਬ ਪਿਆਰ ਲੁੱਟਾ ਰਹੇ ਹਨ।
ਦੱਸ ਦਈਏ ਕਿ ਮਨਕੀਰਤ ਔਲਖ ਦਾ ਨਾਂ ਉਸ ਸਮੇਂ ਸੁਰਖੀਆਂ 'ਚ ਆ ਗਿਆ ਜਦੋਂ ਸਿੱਧੂ ਮੂਸੇਵਾਲਾ ਕਤਲ ਮਾਮਲੇ ਦੀ ਜਾਂਚ ਦੌਰਾਨ ਉਨ੍ਹਾਂ ਦਾ ਨਾਂ ਸਾਹਮਣੇ ਆਇਆ। ਹਾਲ 'ਚ ਪੁਲਸ ਨੇ ਵੀ ਮਨਕੀਰਤ ਨਾਲ ਪੁੱਛਗਿੱਛ ਕੀਤੀ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਇੱਕ ਇੰਟਰਵਿਊ ਰਾਹੀਂ ਆਪਣੇ ਦਿਲ ਦੇ ਜ਼ਜਬਾਤ ਖੋਲ੍ਹੇ। ਇਸ ਦੌਰਾਨ ਦਾ ਇੱਕ ਵੀਡੀਓ ਉਨ੍ਹਾਂ ਨੇ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟ 'ਤੇ ਵੀ ਸ਼ੇਅਰ ਕੀਤਾ ਸੀ।
ਦੱਸਣਯੋਗ ਹੈ ਕਿ ਮਨਕੀਰਤ ਔਲਖ ਨੇ ਇਕ ਨਿੱਜੀ ਚੈਨਲ ਨੂੰ ਦਿੱਤੇ ਇੰਟਰਵਿਊ 'ਚ ਮੂਸਾ ਪਿੰਡ ਨਾ ਜਾਣ ਦੀ ਅਸਲੀ ਵਜ੍ਹਾ ਦੱਸੀ ਸੀ। ਇਸ ਦੌਰਾਨ ਮਨਕੀਰਤ ਨੇ ਖੁੱਲ ਗੱਲਬਾਤ ਕਰਦਿਆਂ ਦੱਸਿਆ ਕਿ ਕਿਵੇਂ ਮੂਸੇਵਾਲਾ ਦੇ ਕਤਲ ਤੋਂ ਬਾਅਦ ਉਸ ਦੀ ਜ਼ਿੰਦਗੀ ਬਦਲ ਗਈ।
ਮਨਕੀਰਤ ਦਾ ਕਹਿਣਾ ਹੈ ਕਿ ਜਦੋਂ ਸਿੱਧੂ ਦੀ ਮੌਤ ਹੋਈ ਤਾਂ ਉਸ ਨੂੰ ਬਹੁਤ ਵੱਡਾ ਝਟਕਾ ਲੱਗਿਆ ਸੀ। ਇਸ ਤੋਂ ਵੀ ਜ਼ਿਆਦਾ ਦੁੱਖ ਦੀ ਗੱਲ ਸੀ ਕਿ ਸ਼ੱਕ ਦੀ ਸੂਈ ਮੇਰੇ ਵੱਲ ਘੁੰਮ ਗਈ। ਇੱਥੋਂ ਤੱਕ ਕਿ ਮੇਰੇ 'ਤੇ ਮੂਸੇਵਾਲਾ ਦੇ ਕਾਤਲਾਂ ਨਾਲ ਮਿਲੇ ਹੋਣ ਦੇ ਇਲਜ਼ਾਮ ਵੀ ਲੱਗੇ ਪਰ ਪੰਜਾਬ ਪੁਲਸ ਦੀ ਜਾਂਚ ਦੌਰਾਨ ਮੈਂ ਬੇਗੁਨਾਹ ਪਾਇਆ ਗਿਆ ਅਤੇ ਮੈਨੂੰ ਕਲੀਨ ਚਿੱਟ ਮਿਲ ਗਈ।
ਇਸ ਤੋਂ ਅੱਗੇ ਮਨਕੀਰਤ ਔਲਖ ਨੇ ਕਿਹਾ, ਮੈਂ ਸਿੱਧੂ ਮੂਸੇਵਾਲਾ ਦੇ ਮਾਪਿਆਂ ਨੂੰ ਮਿਲਣਾ ਚਾਹੁੰਦਾ ਹਾਂ, ਕਿਉਂਕਿ ਉਨ੍ਹਾਂ ਨੇ ਆਪਣਾ ਇਕਲੌਤਾ ਜਵਾਨ ਪੁੱਤ ਗੁਇਆ ਹੈ। ਮੈਨੂੰ ਇਸ ਗੱਲ ਦਾ ਦਿਲੋਂ ਅਫਸੋਸ ਹੈ ਪਰ ਜਦੋਂ ਤੱਕ ਕੇਸ ਦੀ ਜਾਂਚ ਚੱਲ ਰਹੀ ਹੈ, ਮੈਂ ਮੂਸੇਵਾਲਾ ਦੇ ਪਰਿਵਾਰ ਨੂੰ ਨਹੀਂ ਮਿਲਣਾ ਚਾਹੁੰਦਾ।
ਨੋਟ - ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਕਰਕੇ ਜ਼ਰੂਰ ਸਾਂਝੀ ਕਰੋ।