ਗਾਇਕ ਮਨਮੋਹਨ ਵਾਰਿਸ ਬਰਥਡੇ ''ਤੇ ਫੈਨਜ਼ ਨੂੰ ਦੇਖਣਗੇ ਇਹ ਖ਼ਾਸ ਤੋਹਫ਼ਾ
Thursday, Aug 01, 2024 - 02:16 PM (IST)
ਐਂਟਰਟੇਨਮੈਂਟ ਡੈਸਕ : ਪੰਜਾਬੀ ਸੰਗੀਤ ਜਗਤ 'ਚ ਨਿਵੇਕਲੀ ਪਛਾਣ ਸਥਾਪਿਤ ਕਰ ਚੁੱਕੇ ਹਨ ਗਾਇਕ ਮਨਮੋਹਨ ਵਾਰਿਸ, ਜੋ ਆਪਣਾ ਨਵਾਂ ਗਾਣਾ ਲੈ ਦਰਸ਼ਕਾਂ ਅਤੇ ਸਰੋਤਿਆਂ ਦੇ ਸਨਮੁੱਖ ਹੋਣ ਜਾ ਰਹੇ ਹਨ। ਇਸ ਗੀਤ ਨੂੰ ਉਨ੍ਹਾਂ ਵੱਲੋਂ ਆਪਣੇ ਜਨਮ ਦਿਨ ਮੌਕੇ 3 ਅਗਸਤ ਨੂੰ ਵਰਲਡ-ਵਾਈਡ ਵਾਈਡ ਜਾਰੀ ਕੀਤਾ ਜਾਵੇਗਾ। ਕੈਨੇਡਾ ਵਿਖੇ ਅੱਜਕੱਲ੍ਹ ਜਾਰੀ ਵਾਰਿਸ ਭਰਾਵਾਂ ਵੱਲੋਂ ਇੱਕ ਵਾਰ ਮੁੜ ਵਿੱਢੀ ਗਈ ਨਵੀਂ ਸ਼ੋਅ ਲੜੀ 'ਪੰਜਾਬੀ ਵਿਰਸਾ 2024' ਵੀ ਇਨੀਂ ਦਿਨੀਂ ਉਥੇ ਚਾਰੇ ਪਾਸੇ ਧੂੰਮਾਂ ਪਾ ਰਹੀ ਹੈ, ਜਿਸ ਸੰਬੰਧਤ ਹੋ ਰਹੇ ਲਾਈਵ ਕੰਸਰਟ ਨੂੰ ਹਰ ਕੈਨੇਡੀਅਨ ਹਿੱਸੇ 'ਚ ਭਰਪੂਰ ਹੁੰਗਾਰਾ ਮਿਲ ਰਿਹਾ ਹੈ। ਤਿੰਨੋਂ ਵਾਰਿਸ ਭਰਾਵਾਂ 'ਚੋਂ ਸਭ ਤੋਂ ਵੱਡੇ ਮਨਮੋਹਨ ਵਾਰਿਸ ਅਪਣੇ ਸਾਹਮਣੇ ਆਉਣ ਜਾ ਰਹੇ ਇਸ ਨਵੇਂ ਅਤੇ ਇੱਕ ਹੋਰ ਮਿਆਰੀ ਗਾਣੇ ਨੂੰ ਲੈ ਕੇ ਵੀ ਪੂਰੇ ਜੋਸ਼ 'ਚ ਨਜ਼ਰ ਆ ਰਹੇ ਹਨ।
ਇਹ ਖ਼ਬਰ ਵੀ ਪੜ੍ਹੋ - ਅਦਾਕਾਰਾ ਕੰਗਨਾ ਰਣੌਤ ਨੇ ਛੇੜਿਆ ਨਵਾਂ ਮੁੱਦਾ, ਜਿਸ ਨੇ ਹਰ ਪਾਸੇ ਮਚਾਈ ਤੜਥੱਲੀ
ਸਦਾ ਬਹਾਰ ਰੰਗਾਂ 'ਚ ਰੰਗੇ ਉਕਤ ਗਾਣੇ ਸੰਬੰਧੀ ਵਿਸਥਾਰਿਕ ਜਾਣਕਾਰੀ ਸਾਂਝੀ ਕਰਦਿਆਂ ਉਨ੍ਹਾਂ ਦੱਸਿਆ ਕਿ ਬਹੁਤ ਪਿਆਰੇ ਬੋਲਾਂ ਨਾਲ ਸ਼ਿੰਗਾਰੇ ਗਏ ਇਸ ਗਾਣੇ ਦਾ ਸੰਗੀਤ ਉਨ੍ਹਾਂ ਦੇ ਭਰਾ ਸੰਗਤਾਰ ਵੱਲੋਂ ਤਿਆਰ ਕੀਤਾ ਗਿਆ ਹੈ, ਜਿਸ ਵੱਲੋਂ ਸੰਗੀਤਬੱਧ ਕੀਤੇ ਗਏ ਉਨ੍ਹਾਂ ਦੇ ਬੇਸ਼ੁਮਾਰ ਗੀਤ ਮਕਬੂਲੀਅਤ ਦੇ ਕਈ ਨਵੇਂ ਅਯਾਮ ਕਾਇਮ ਕਰਨ 'ਚ ਸਫ਼ਲ ਰਹੇ ਹਨ। ਉਨ੍ਹਾਂ ਨੇ ਅੱਗੇ ਦੱਸਿਆ ਕਿ ਪੰਜਾਬ ਅਤੇ ਪੰਜਾਬੀਅਤ ਵੰਨਗੀਆਂ ਨਾਲ ਅੋਤ-ਪੋਤ ਗਾਣੇ ਦੇ ਬੋਲ ਅਤੇ ਕੰਪੋਜੀਸ਼ਨ ਦੀ ਸਿਰਜਨਾ ਵੀ ਸੰਗਤਾਰ ਵੱਲੋਂ ਹੀ ਕੀਤੀ ਗਈ ਹੈ, ਜਿਸ ਵੱਲੋਂ ਉਮਦਾ ਸੰਗੀਤਕ ਮਾਪਦੰਢਾਂ ਅਧੀਨ ਵਜ਼ੂਦ 'ਚ ਲਿਆਂਦੇ ਗਏ ਇਸ ਗਾਣੇ ਦਾ ਮਿਊਜ਼ਿਕ ਵੀਡੀਓ ਵੀ ਬੇਹੱਦ ਖੂਬਸੂਰਤ ਬਣਾਇਆ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਅਮਿਤਾਭ ਬੱਚਨ ਤੋਂ ਹੋ ਗਈ ਇਹ ਵੱਡੀ ਗ਼ਲਤੀ, ਹੱਥ ਜੋੜ ਮੰਗੀ ਸਾਰਿਆਂ ਤੋਂ ਮੁਆਫ਼ੀ
ਦੁਨੀਆ ਭਰ ਦੇ ਸੰਗੀਤਕ ਗਲਿਆਰਿਆਂ 'ਚ ਮਾਣਮੱਤੀ ਭੱਲ ਸਥਾਪਿਤ ਕਰ ਚੁੱਕੇ ਇਸ ਬਿਹਤਰੀਨ ਗਾਇਕ ਨੇ ਦੱਸਿਆ ਕਿ ਉਕਤ ਗਾਣੇ ਨਾਲ ਜੁੜੇ ਕੁਝ ਹੋਰ ਅਹਿਮ ਪਹਿਲੂਆਂ ਬਾਰੇ ਗੱਲ ਕਰਾਂ ਤਾਂ ਇਸ ਨੂੰ ਸੈਡ ਅਤੇ ਭੰਗੜਾ ਦੋਹਾਂ ਹੀ ਰੰਗਾਂ 'ਚ ਮਿਕਸ ਕੀਤਾ ਗਿਆ ਹੈ, ਜੋ ਸੁਣਨ ਅਤੇ ਵੇਖਣ ਵਾਲਿਆਂ ਨੂੰ ਤਰੋ-ਤਾਜ਼ਗੀ ਭਰੀ ਸੰਗੀਤਕ ਸਿਰਜਣਾ ਦਾ ਵੀ ਅਹਿਸਾਸ ਕਰਵਾਏਗਾ।
ਇਹ ਖ਼ਬਰ ਵੀ ਪੜ੍ਹੋ - 'ਜੱਟ ਐਂਡ ਜੂਲੀਅਟ 3' ਨੇ ਖ਼ਤਮ ਕੀਤੀਆਂ ਚੜ੍ਹਦੇ ਤੇ ਲਹਿੰਦੇ ਪੰਜਾਬ ਦੀਆਂ ਦੂਰੀਆਂ, ਪਾਕਿ 'ਚੋਂ ਕੀਤੀ ਇੰਨੇ ਕਰੋੜ ਦੀ ਕਮਾਈ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।