ਗਾਇਕਾ ਮਿਸ ਪੂਜਾ ਨੇ ਅਚਾਨਕ ਸੋਸ਼ਲ ਮੀਡੀਆ ਨੂੰ ਕਿਹਾ ''ਬਾਏ-ਬਾਏ'', ਸਾਂਝੀ ਕੀਤੀ ਇਹ ਆਖ਼ਰੀ ਪੋਸਟ

Monday, Jun 19, 2023 - 10:57 AM (IST)

ਗਾਇਕਾ ਮਿਸ ਪੂਜਾ ਨੇ ਅਚਾਨਕ ਸੋਸ਼ਲ ਮੀਡੀਆ ਨੂੰ ਕਿਹਾ ''ਬਾਏ-ਬਾਏ'', ਸਾਂਝੀ ਕੀਤੀ ਇਹ ਆਖ਼ਰੀ ਪੋਸਟ

ਜਲੰਧਰ (ਬਿਊਰੋ) : ਪੰਜਾਬੀ ਗਾਇਕਾ ਮਿਸ ਪੂਜਾ ਨੂੰ ਲੈ ਕੇ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆਈ ਰਹੀ ਹੈ, ਜਿਸ ਨੇ ਪ੍ਰਸ਼ੰਸਕਾਂ ਨਿਰਾਸ਼ ਕਰ ਦਿੱਤਾ ਹੈ। ਦਰਅਸਲ, ਮਿਸ ਪੂਜਾ ਵਲੋਂ ਸੋਸ਼ਲ ਮੀਡੀਆ ਹੈਂਡਲ 'ਤੇ ਇਕ ਪੋਸਟ ਸਾਂਝੀ ਕੀਤੀ ਗਈ ਹੈ, ਜਿਸ 'ਚ ਉਸ ਨੇ ਸੋਸ਼ਲ ਮੀਡੀਆ ਛੱਡਣ ਦਾ ਐਲਾਨ ਕੀਤਾ ਹੈ।

ਮਿਸ ਪੂਜਾ ਨੇ ਆਪਣੀ ਇਸ ਪੋਸਟ 'ਚ ਬਲੈਕ ਤਸਵੀਰ ਸ਼ੇਅਰ ਕੀਤੀ ਹੈ। ਇਸ ਤਸਵੀਰ ਦੀ ਕੈਪਸ਼ਨ 'ਚ ਉਸ ਨੇ ਲਿਖਿਆ ਹੈ, ''ਬਾਏ-ਬਾਏ ਸੋਸ਼ਲ ਮੀਡੀਆ।'' ਮਿਸ ਪੂਜਾ ਦੀ ਇਸ ਪੋਸਟ ਤੋਂ ਬਾਅਦ ਫੈਨਜ਼ ਲਗਾਤਾਰ ਉਸ ਨੂੰ ਕੁਮੈਂਟ ਕਰਕੇ ਸੋਸ਼ਲ ਮੀਡੀਆ ਛੱਡਣ ਦਾ ਕਾਰਨ ਪੁੱਛ ਰਹੇ ਹਨ। 

PunjabKesari

ਦੱਸ ਦਈਏ ਕਿ ਗਾਇਕਾ ਮਿਸ ਪੂਜਾ ਖ਼ਿਲਾਫ਼ ਇਕ ਗੀਤ ’ਚ ਫ਼ਿਲਮਾਏ ਗਏ ਦ੍ਰਿਸ਼ ਨੂੰ ਲੈ ਕੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਐੱਫ਼. ਆਈ. ਆਰ. ਦਰਜ ਹੋਈ ਸੀ, ਜੋ ਕਿ ਬੀਤੇ ਕੁਝ ਦਿਨ ਪਹਿਲਾ ਹੀ ਰੱਦ ਹੋਈ ਹੈ। ਅਸਲ 'ਚ, ਮਿਸ ਪੂਜਾ ਅਤੇ ਗੀਤ ਦਾ ਫ਼ਿਲਮਾਂਕਣ ਕਰਨ ਵਾਲੀ ਕੰਪਨੀ ਦੇ ਨਿਰਦੇਸ਼ਕ ਵਲੋਂ ਪੰਜਾਬ ਤੇ ਹਰਿਆਣਾ ਹਾਈ ਕੋਰਟ ’ਚ ਉਨ੍ਹਾਂ ਖ਼ਿਲਾਫ਼ ਦਰਜ ਐੱਫ਼. ਆਈ. ਆਰ. ਨੂੰ ਰੱਦ ਕਰਨ ਸਬੰਧੀ ਪਟੀਸ਼ਨ ਦਾਖ਼ਲ ਕੀਤੀ ਗਈ ਸੀ, ਜਿਸ ਨੂੰ ਕੋਰਟ ਨੇ ਸਵੀਕਾਰ ਕਰਦਿਆਂ ਦਰਜ ਹੋਈ ਐੱਫ਼. ਆਈ. ਆਰ. ਨੂੰ ਰੱਦ ਕਰ ਦਿੱਤਾ ਅਤੇ ਨਾਲ ਹੀ ਟ੍ਰਾਇਲ ਕੋਰਟ ਦੀ ਕਾਰਵਾਈ ਵੀ ਰੱਦ ਕਰ ਦਿੱਤੀ ਸੀ। 

PunjabKesari

ਦੱਸਣਯੋਗ ਹੈ ਕਿ ਮਿਸ ਪੂਜਾ ਪੰਜਾਬੀ ਇੰਡਸਟਰੀ ਦੀਆਂ ਟੌਪ ਗਾਇਕਾਵਾਂ 'ਚੋਂ ਇੱਕ ਹੈ। ਉਸ ਨੇ ਆਪਣੀ ਗਾਇਕੀ ਦੇ ਕਰੀਅਰ 'ਚ ਇੰਡਸਟਰੀ ਨੂੰ ਇੱਕ ਤੋਂ ਵਧ ਕੇ ਇੱਕ ਸ਼ਾਨਦਾਰ ਗਾਣੇ ਦਿੱਤੇ ਹਨ। ਮਿਸ ਪੂਜਾ ਪਿਛਲੇ ਇਕ ਦਹਾਕੇ ਤੋਂ ਪੰਜਾਬੀ ਮਿਊਜ਼ਿਕ ਇੰਡਸਟਰੀ ’ਤੇ ਰਾਜ ਕਰਦੀ ਆ ਰਹੀ ਹੈ।

PunjabKesari

ਉਸ ਦਾ ਹਰ ਗਾਣਾ ਹਿੱਟ ਹੁੰਦਾ ਹੈ। ਇਸੇ ਲਈ ਉਸ ਦੀ ਲੰਮੀ ਫੈਨ ਫਾਲੋਇੰਗ ਹੈ। ਮਿਸ ਪੂਜਾ ਨੇ ਆਪਣੀ ਗਾਇਕੀ ਨਾਲ ਗਿੰਨੀਜ਼ ਬੁੱਕ ਆਫ਼ ਵਰਲਡ ਰਿਕਾਰਡ ’ਚ ਵੀ ਆਪਣਾ ਨਾਂ ਦਰਜ ਕਰਵਾਇਆ ਹੈ। ਸਾਲ 2021 'ਚ ਮਿਸ ਪੂਜਾ ਨੂੰ ਹਿੰਦੁਸਤਾਨ ਗੌਰਵ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਸੀ। 

PunjabKesari

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।
 


author

sunita

Content Editor

Related News