ਗਾਇਕ ਬਣਨ ਲਈ ਮਨਕੀਰਤ ਔਲਖ ਨੇ ਘਟਾਇਆ ਸੀ 22 ਕਿਲੋ ਭਾਰ, ਜਾਣੋ ਕਿਉਂ ਛੱਡੀ ਸੀ 'ਭਲਵਾਨੀ'

10/03/2020 1:13:42 PM

ਜਲੰਧਰ(ਬਿਊਰੋ) — 'ਜੱਟ ਦੇ ਬਲੱਡ', 'ਮੁੰਡਾ ਗੱਗੂ ਗਿੱਲ ਵਰਗਾ', 'ਹਾਰਲੇ 7 ਲੱਖ ਦਾ', 'ਚੜ੍ਹਦੇ ਸਿਆਲ', 'ਚੂੜ੍ਹੇ ਵਾਲੀ ਬਾਹ', 'ਕਦਰ', 'ਬਦਨਾਮ' ਆਦਿ ਵਰਗੇ ਗੀਤਾਂ ਨਾਲ ਪ੍ਰਸਿੱਧੀ ਖੱਟਣ ਵਾਲੇ ਪੰਜਾਬੀ ਗਾਇਕ ਮਨਕੀਰਤ ਔਲਖ ਦਾ ਸਿੱਕਾ ਪੂਰੇ ਸੰਗੀਤ ਜਗਤ 'ਚ ਚੱਲਦਾ ਹੈ। ਉਨ੍ਹਾਂ ਦਾ ਜਨਮ 2 ਅਕਤੂਬਰ 1990 ਨੂੰ ਫਤਿਹਬਾਦ, ਹਰਿਆਣਾ 'ਚ ਹੋਇਆ। ਮਨਕੀਰਤ ਔਲਖ ਨੇ ਹੁਣ ਸੰਗੀਤ ਦੇ ਖ਼ੇਤਰ 'ਚ ਕਾਫ਼ੀ ਪ੍ਰਸਿੱਧੀ ਹਾਸਲ ਕਰ ਚੁੱਕੇ ਹਨ।
PunjabKesari
ਕੁਝ ਲੋਕਾਂ ਨੂੰ ਸ਼ਾਇਦ ਇੰਝ ਲੱਗ ਰਿਹਾ ਹੋਵੇਗਾ ਕਿ ਦੋ-ਤਿੰਨ ਸੁਪਰਹਿੱਟ ਗੀਤ ਦੇ ਕੇ ਮਨਕੀਰਤ ਔਲਖ ਸਟਾਰ ਬਣ ਗਿਆ ਪਰ ਉਨ੍ਹਾਂ ਨੂੰ ਇਹ ਸਫਲਤਾ ਇੰਨੀ ਸੌਖੀ ਨਹੀਂ ਮਿਲੀ। ਮਨਕੀਰਤ ਪਿਛਲੇ ਕਈ ਸਾਲਾਂ ਤੋਂ ਸੰਘਰਸ਼ ਕਰ ਰਹੇ ਹਨ।
ਦੱਸ ਦੇਈਏ ਕਿ ਗਾਇਕੀ ਵਾਲਾ ਕੀੜਾ ਮਨਕੀਰਤ ਔਲਖ ਨੂੰ ਬਚਪਨ ਤੋਂ ਹੀ ਸੀ ਅਤੇ ਉਨ੍ਹਾਂ ਦੇ ਦਾਦਾ ਜੀ ਇਸ ਖ਼ੇਤਰ 'ਚ ਲਿਆਉਣ ਲਈ ਹਮੇਸ਼ਾ ਉਤਸਾਹਿਤ ਕਰਦੇ ਸਨ।
PunjabKesari
ਉਹ ਅਕਸਰ ਆਪਣੇ ਦਾਦਾ ਜੀ ਨੂੰ ਕਵੀਸਰੀ ਗਾ ਕੇ ਸੁਣਾਉਂਦੇ ਸਨ। ਮਨਕੀਰਤ ਔਲਖ ਕਬੱਡੀ ਦੇ ਖਿਡਾਰੀ ਸਨ। ਆਪਣੇ ਦੋਸਤਾਂ ਤੇ ਨਜ਼ਦੀਕੀਆਂ ਵਿਚਾਲੇ ਉਹ ਅੱਜ ਵੀ 'ਮਨੀ ਭਲਵਾਨ' ਦੇ ਨਾਂ ਨਾਲ ਹੀ ਜਾਣਿਆ ਜਾਂਦਾ ਹੈ। ਕਦੇ ਮਨਕੀਰਤ ਔਲਖ ਦਾ ਭਾਰ 102 ਕਿਲੋ ਸੀ, ਜਿਸ ਨੂੰ ਘਟਾ ਉਨ੍ਹਾ ਨੇ 80 ਕਿਲੋ ਕੀਤਾ।
PunjabKesari
ਮਨਕੀਰਤ ਦਾ ਪਹਿਲਾ ਗੀਤ ਲੋਕਾਂ ਵਲੋਂ ਕੁਝ ਜ਼ਿਆਦਾ ਪਸੰਦ ਨਹੀਂ ਕੀਤਾ ਗਿਆ ਸੀ ਕਿਉਂਕਿ ਉਸ ਦੀ ਪਰਦੇ 'ਤੇ ਦਿਖ ਵਧੀਆ ਨਹੀਂ ਸੀ। ਕਈਆਂ ਨੇ ਉਸ ਨੂੰ ਗਾਇਕੀ ਛੱਡਣ ਲਈ ਵੀ ਕਿਹਾ ਪਰ ਮਨਕੀਰਤ ਔਲਖ ਨੇ ਇਹ ਗੱਲ ਕਦੇ ਨਹੀਂ ਮੰਨੀ। ਇਸ ਤੋਂ ਬਾਅਦ ਉਨ੍ਹਾਂ ਨੂੰ ਕਿਸੇ ਨੇ ਦੱਸਿਆ ਕਿ ਚੰਗੀ ਆਵਾਜ਼ ਦੇ ਨਾਲ-ਨਾਲ ਚੰਗੀ ਦਿਖ ਹੋਣੀ ਵੀ ਬਹੁਤ ਜ਼ਰੂਰੀ ਹੈ।
PunjabKesari
ਬਸ ਫਿਰ ਕੀ ਸੀ ਮਨਕੀਰਤ ਨੇ ਰਿਆਜ਼ ਦੇ ਨਾਲ-ਨਾਲ ਦੋ ਸਾਲਾਂ ਤਕ ਰੱਜ ਕੇ ਜਿਮ 'ਚ ਪਸੀਨਾ ਵਹਾਇਆ ਤੇ ਸੁਡੋਲ ਸਰੀਰ ਦੇ ਮਾਲਕ ਬਣ ਗਏ। ਹੁਣ ਮਨਕੀਰਤ ਔਲਖ ਜਿਸ ਮੁਕਾਮ 'ਤੇ ਹੈ, ਉਹ ਸਾਰਿਆਂ ਦੇ ਸਾਹਮਣੇ ਹੈ। ਅੱਜ ਮਨਕੀਰਤ ਔਲਖ ਜਿਹੜੇ ਵੀ ਗੀਤ ਗਾਉਂਦਾ ਹੈ, ਲੋਕਾਂ ਵਲੋਂ ਉਨ੍ਹਾਂ ਗੀਤਾਂ ਨੂੰ ਖ਼ੂਬ ਪਿਆਰ ਮਿਲਦਾ ਹੈ। ਮਨਕੀਰਤ ਔਲਖ ਦੇ ਜ਼ਿਅਦਾਤਰ ਗੀਤ ਨੌਜਵਾਨ ਪੀੜ੍ਹੀ 'ਤੇ ਢੁੱਕਦੇ ਹਨ।
PunjabKesari


sunita

Content Editor

Related News