ਗਾਇਕ ਨਛੱਤਰ ਗਿੱਲ ਨੂੰ ਵੱਡਾ ਸਦਮਾ, ਪਤਨੀ ਦਾ ਹੋਇਆ ਦਿਹਾਂਤ

Wednesday, Nov 16, 2022 - 10:26 AM (IST)

ਗਾਇਕ ਨਛੱਤਰ ਗਿੱਲ ਨੂੰ ਵੱਡਾ ਸਦਮਾ, ਪਤਨੀ ਦਾ ਹੋਇਆ ਦਿਹਾਂਤ

ਫਗਵਾੜਾ (ਮੁਨੀਸ਼) : ਪ੍ਰਸਿੱਧ ਗਾਇਕ ਨਛੱਤਰ ਗਿੱਲ ਨੂੰ ਲੈ ਕੇ ਇਸ ਸਮੇਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ।ਜੀ ਹਾਂ, ਨਛੱਤਰ ਗਿੱਲ ਦੇ ਘਰ ਸੋਗ ਦੀ ਲਹਿਰ ਛਾਈ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਧਰਮ-ਪਤਨੀ ਦਲਵਿੰਦਰ ਕੌਰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਉਸ ਅਕਾਲ ਪੁਰਖ ਦੇ ਚਰਨਾਂ 'ਚ ਜਾ ਬਿਰਾਜੇ ਹਨ। ਹਾਲਾਂਕਿ ਇਸ ਸਬੰਧੀ ਉਨ੍ਹਾਂ ਨੇ ਕੋਈ ਪੋਸਟ ਸੋਸ਼ਲ ਮੀਡੀਆ 'ਤੇ ਸਾਂਝੀ ਨਹੀਂ ਕੀਤੀ ਹੈ। 

ਇਹ ਖ਼ਬਰ ਵੀ ਪੜ੍ਹੋ : ਪਿਛਲੇ ਢਾਈ ਹਫ਼ਤਿਆਂ ਤੋਂ ਬੀਮਾਰੀਆਂ ਨਾਲ ਜੂਝ ਰਹੇ ਸਨ ਹਰਭਜਨ ਮਾਨ, ਪੋਸਟ ਸਾਂਝੀ ਕਰ ਕੀਤਾ ਵਾਹਿਗੁਰੂ ਜੀ ਦਾ ਸ਼ੁਕਰਾਨਾ

ਦੱਸਿਆ ਜਾ ਰਿਹਾ ਹੈ ਕਿ ਨਛੱਤਰ ਗਿੱਲ ਦੀ ਪਤਨੀ ਦਲਵਿੰਦਰ ਦਾ ਅੰਤਿਮ ਸੰਸਕਾਰ ਦੁਪਹਿਰ 1 ਵਜੇ ਬੰਗਾ ਰੋਡ ਸ਼ਮਸ਼ਾਨਘਾਟ ਫਗਵਾੜਾ ਵਿਖੇ ਕੀਤਾ ਜਾਵੇਗਾ।

ਨੋਟ - ਇਸ ਖ਼ਬਰ ਸਬੰਧੀ ਆਪਣੀ ਰਾਏ, ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੀ ਕਰੋ।
 


author

sunita

Content Editor

Related News