ਪਤਨੀ ਨੂੰ ਯਾਦ ਕਰ ਭਾਵੁਕ ਹੋਏ ਗਾਇਕ ਨਛੱਤਰ ਗਿੱਲ, ਵਿਆਹ ਦੀ ਵਰ੍ਹੇਗੰਢ ਮੌਕੇ ਸਾਂਝੀ ਕੀਤੀ ਇਹ ਖ਼ਾਸ ਪੋਸਟ

Tuesday, Dec 13, 2022 - 03:08 PM (IST)

ਪਤਨੀ ਨੂੰ ਯਾਦ ਕਰ ਭਾਵੁਕ ਹੋਏ ਗਾਇਕ ਨਛੱਤਰ ਗਿੱਲ, ਵਿਆਹ ਦੀ ਵਰ੍ਹੇਗੰਢ ਮੌਕੇ ਸਾਂਝੀ ਕੀਤੀ ਇਹ ਖ਼ਾਸ ਪੋਸਟ

ਜਲੰਧਰ (ਬਿਊਰੋ) : ਪੰਜਾਬੀ ਗਾਇਕ ਨਛੱਤਰ ਗਿੱਲ ਦੀ ਪਤਨੀ ਦਲਵਿੰਦਰ ਕੌਰ ਦਾ ਦਿਹਾਂਤ ਬੀਤੇ ਮਹੀਨੇ 15 ਨਵੰਬਰ ਨੂੰ ਹੋਇਆ ਸੀ। ਉਨ੍ਹਾਂ ਨੇ 48 ਸਾਲ ਦੀ ਉਮਰ 'ਚ ਇਸ ਫ਼ਾਨੀ ਦੁਨੀਆਂ ਨੂੰ ਅਲਵਿਦਾ ਕਹਿ ਦਿੱਤਾ ਸੀ। ਦੱਸਿਆ ਜਾ ਰਿਹਾ ਹੈ ਕਿ ਦਲਵਿੰਦਰ ਕੌਰ ਕੈਂਸਰ ਤੋਂ ਪੀੜਤ ਸਨ ਅਤੇ ਉਨ੍ਹਾਂ ਦਾ ਇਲਾਜ ਵੀ ਚੱਲ ਰਿਹਾ ਸੀ। ਹਾਲਾਂਕਿ ਕੋਸ਼ਿਸ਼ਾਂ ਤੋਂ ਬਾਅਦ ਵੀ ਦਲਵਿੰਦਰ ਕੌਰ ਦੀ ਜਾਨ ਨਹੀਂ ਬਚਾਈ ਜਾ ਸਕੀ। 

ਦੱਸ ਦੇਈਏ ਕਿ ਅੱਜ ਨਛੱਤਰ ਗਿੱਲ ਦੇ ਵਿਆਹ ਦੀ ਵਰ੍ਹੇਗੰਢ ਹੈ। ਇਸ ਖ਼ਾਸ ਮੌਕੇ ਨਛੱਤਰ ਗਿੱਲ ਨੇ ਪਤਨੀ ਨੂੰ ਯਾਦ ਕਰਦਿਆਂ ਇੱਕ ਖ਼ਾਸ ਤਸਵੀਰ ਸੋਸ਼ਲ ਮੀਡੀਆ ਇੰਸਟਾਗ੍ਰਾਮ ਅਕਾਊਂਟ 'ਤੇ ਸ਼ੇਅਰ ਕੀਤੀ ਹੈ। ਇਸ ਤਸਵੀਰ ਦੀ ਕੈਪਸ਼ਨ 'ਚ ਨਛੱਤਰ ਗਿੱਲ ਨੇ ਲਿਖਿਆ, ''ਸ਼ਾਇਦ ਤੈਨੂੰ ਯਾਦ ਹੈ ਕਿ ਨਹੀਂ ਬਿੰਦਰ। ਅੱਜ ਸਾਡਾ ਵਿਆਹ ਹੋਇਆ ਸੀ… ਤੁਹਾਨੂੰ ਪਿਆਰ ਕਰਦਾ ਹਾਂ ਅਤੇ ਤੁਹਾਨੂੰ ਹਰ ਪਲ ਯਾਦ ਕਰਦਾ ਹਾਂ - ਤੁਸੀਂ ਜਿੱਥੇ ਵੀ ਹੋਵੋ, ਵਰ੍ਹੇਗੰਢ ਮੁਬਾਰਕ...।'' ਇਸ ਤਸਵੀਰ ਨੂੰ ਦੇਖ ਪ੍ਰਸ਼ੰਸ਼ਕ ਵੀ ਬੇਹੱਦ ਭਾਵੁਕ ਹੋ ਰਹੇ ਹਨ। ਉਨ੍ਹਾਂ ਵੱਲੋਂ ਲਗਾਤਾਰ ਕੁਮੈਂਟ ਕੀਤੇ ਜਾ ਰਹੇ ਹਨ। ਇੱਕ ਯੂਜ਼ਰ ਨੇ ਕੁਮੈਂਟ ਕਰਦਿਆਂ ਲਿਖਿਆ, ''ਵਾਹਿਗੂਰੁ ਮੇਹਰ ਕਰਨ ਪਰਿਵਾਰ ਤੇ...।'' ਇਸ ਤੋਂ ਇਲਾਵਾ ਫੈਨਜ਼ ਰੌਣ ਵਾਲੇ ਇਮੋਜੀ ਸ਼ੇਅਰ ਕਰ ਰਹੇ ਹਨ।

PunjabKesari

ਦੱਸਣਯੋਗ ਹੈ ਕਿ ਨਛੱਤਰ ਗਿੱਲ ਪੰਜਾਬੀ ਇੰਡਸਟਰੀ ਦੇ ਨਾਮੀ ਗਾਇਕ ਹਨ। ਉਨ੍ਹਾਂ ਨੇ ਆਪਣੇ ਕਰੀਅਰ 'ਚ ਇੰਡਸਟਰੀ ਨੂੰ ਜ਼ਬਰਦਸਤ ਹਿੱਟ ਗੀਤ ਦਿੱਤੇ ਹਨ। ਹਾਲ ਹੀ ਗਾਇਕ ਆਪਣੇ ਧੀ-ਪੁੱਤਰ ਦੇ ਵਿਆਹ ਲਈ ਆਪਣੇ ਜੱਦੀ ਪਿੰਡ ਪਰਿਵਾਰ ਨਾਲ ਆਇਆ ਹੋਇਆ ਸੀ। ਇਸ ਦੌਰਾਨ ਗਾਇਕ ਦੀ ਪਤਨੀ ਦੀ ਮੌਤ ਹੋ ਗਈ। ਘਰ 'ਚ ਖੁਸ਼ੀਆਂ ਦਾ ਮਾਹੌਲ ਇੱਕ ਪਲ 'ਚ ਗਮਾਂ 'ਚ ਤਬਦੀਲ ਹੋ ਗਿਆ ਸੀ। ਦਰਅਸਲ, ਆਪਣੀ ਪੁੱਤਰੀ ਦੇ ਵਿਆਹ ਤੋਂ 2 ਦਿਨ ਬਾਅਦ ਹੀ ਦਲਵਿੰਦਰ ਕੌਰ ਦਾ ਦਿਹਾਂਤ ਹੋ ਗਿਆ ਸੀ। ਉਨ੍ਹਾਂ ਨੇ ਆਪਣੇ ਧੀ ਦਾ ਵਿਆਹ ਭਾਵੇਂ ਦੇਖ ਲਿਆ ਸੀ ਪਰ ਉਹ ਆਪਣੇ ਪੁੱਤਰ ਦਾ ਵਿਆਹ ਨਹੀਂ ਦੇਖ ਸਕੇ।

PunjabKesari

ਨੋਟ - ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਕਰਕੇ ਜ਼ਰੂਰ ਸਾਂਝੀ ਕਰੋ।


author

sunita

Content Editor

Related News