ਮਸ਼ਹੂਰ ਪੰਜਾਬੀ ਗਾਇਕ ਦੇ ਘਰ ਗੂੰਜੀਆਂ ਕਿਲਕਾਰੀਆਂ, ਸਾਂਝੀ ਕੀਤੀ ਪੋਸਟ
Tuesday, Dec 02, 2025 - 06:27 PM (IST)
ਐਂਟਰਟੇਨਮੈਂਟ ਡੈਸਕ- ਪੰਜਾਬੀ ਸੰਗੀਤ ਇੰਡਸਟਰੀ ਤੋਂ ਇੱਕ ਖੁਸ਼ੀ ਦੀ ਖ਼ਬਰ ਆਈ ਹੈ। ਮਸ਼ਹੂਰ ਪੰਜਾਬੀ ਗਾਇਕ ਦੇ ਘਰ ਇੱਕ ਛੋਟੇ ਮਹਿਮਾਨ ਆਇਆ ਹੈ। ਉਹ ਪਿਤਾ ਬਣ ਗਏ ਹਨ ਅਤੇ ਉਨ੍ਹਾਂ ਦੇ ਪਰਿਵਾਰ ਵਿੱਚ ਇੱਕ ਬੱਚੇ ਦਾ ਜਨਮ ਹੋਇਆ ਹੈ। ਦਿਲਪ੍ਰੀਤ ਢਿੱਲੋਂ ਨੇ ਖੁਦ ਇਹ ਖੁਸ਼ਖਬਰੀ ਸੋਸ਼ਲ ਮੀਡੀਆ ਰਾਹੀਂ ਆਪਣੇ ਪ੍ਰਸ਼ੰਸਕਾਂ ਨਾਲ ਸਾਂਝੀ ਕੀਤੀ।

ਜਿਵੇਂ ਹੀ ਗਾਇਕ ਦਿਲਪ੍ਰੀਤ ਢਿੱਲੋਂ ਨੇ ਇਹ ਪੋਸਟ ਕੀਤਾ, ਪ੍ਰਸ਼ੰਸਕਾਂ ਅਤੇ ਦੋਸਤਾਂ ਵੱਲੋਂ ਵਧਾਈਆਂ ਦਾ ਸਿਲਸਿਲਾ ਸ਼ੁਰੂ ਹੋ ਗਿਆ। ਪ੍ਰਸ਼ੰਸਕ ਅਰਦਾਸਾਂ ਕਰ ਰਹੇ ਹਨ ਕਿ ਮਾਂ ਅਤੇ ਬੱਚਾ ਦੋਵੇਂ ਸਿਹਤਮੰਦ ਰਹਿਣ ਅਤੇ ਗਾਇਕ ਦੇ ਪਰਿਵਾਰ ਵਿੱਚ ਖੁਸ਼ੀਆਂ ਬਣੀ ਰਹਿਣ।
