ਗਾਇਕਾ ਨਿਮਰਤ ਖਹਿਰਾ ਦੀਆਂ ਇਹ ਤਸਵੀਰਾਂ ਬਣੀਆਂ ਖਿੱਚ ਦਾ ਕੇਂਦਰ

Friday, Mar 31, 2023 - 10:26 AM (IST)

ਗਾਇਕਾ ਨਿਮਰਤ ਖਹਿਰਾ ਦੀਆਂ ਇਹ ਤਸਵੀਰਾਂ ਬਣੀਆਂ ਖਿੱਚ ਦਾ ਕੇਂਦਰ

ਜਲੰਧਰ (ਬਿਊਰੋ) : ਪੰਜਾਬ ਦੀ ਖ਼ੂਬਸੂਰਤ ਗਾਇਕਾ ਤੇ ਸੁਰੀਲੀ ਆਵਾਜ਼ ਦੀ ਮਾਲਕ ਨਿਮਰਤ ਖਹਿਰਾ ਇੰਨੀਂ ਦਿਨੀਂ ਆਪਣੀਆਂ ਖ਼ੂਬਸੂਰਤ ਤਸਵੀਰਾਂ ਨੂੰ ਲੈ ਕੇ ਖ਼ੂਬ ਸੁਰਖੀਆਂ ਬਟੋਰ ਰਹੀ ਹੈ। ਹਾਲ ਹੀ 'ਚ ਨਿਮਰਤ ਖਹਿਰਾ ਨੇ ਸੋਸ਼ਲ ਮੀਡੀਆ 'ਤੇ ਆਪਣੀਆਂ ਕੁਝ ਨਵੀਂ ਤਸਵੀਰਾਂ ਸ਼ੇਅਰ ਕੀਤੀਆਂ, ਜਿਨ੍ਹਾਂ ਨੂੰ ਲੋਕਾਂ ਵਲੋਂ ਵੀ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ।

PunjabKesari

ਇਨ੍ਹਾਂ ਤਸਵੀਰਾਂ 'ਚ ਨਿਮਰਤ ਖਹਿਰਾ ਨੇ ਹਲਕੇ ਗੁਲਾਬੀ ਰੰਗ ਦਾ ਲਹਿੰਗਾ ਪਾਇਆ ਹੋਇਆ ਹੈ ਅਤੇ ਨਾਲ ਹੀ ਉਸ 16 ਸ਼ਿੰਗਾਰ ਕੀਤਾ ਹੈ। ਇਨ੍ਹਾਂ ਤਸਵੀਰਾਂ 'ਚ ਨਿਮਰਤ ਖਹਿਰਾ ਨਵ-ਵਿਆਹੁਤਾ ਵਾਂਗ ਲੱਗ ਰਹੀ ਹੈ। 

PunjabKesari

ਦੱਸ ਦਈਏ ਕਿ ਇਸ ਸਾਲ ਨਿਮਰਤ ਖਹਿਰਾ ਆਪਣੇ 2 ਗੀਤ 'ਸ਼ਿਕਾਇਤਾਂ' ਅਤੇ 'ਰਾਂਝਾ' ਰਿਲੀਜ਼ ਕੀਤੇ ਸਨ, ਜਿਨ੍ਹਾਂ ਨੂੰ ਫੈਨਜ਼ ਦਾ ਰੱਜਵਾਂ ਪਿਆਰ ਮਿਲਿਆ।

PunjabKesari

ਇਸ ਤੋਂ ਇਲਾਵਾ ਨਿਮਰਤ ਖਹਿਰਾ ਇੱਕ ਮਹੀਨੇ 'ਚ 2 ਵਾਰ ਸਪੌਟੀਫਾਈ ਦੇ ਬਿਲਬੋਰਡ ਦੇ ਫੀਚਰ ਹੋਣ ਵਾਲੀ ਪਹਿਲੀ ਮਹਿਲਾ ਪੰਜਾਬੀ ਗਾਇਕਾ ਬਣੀ ਹੈ। ਇਹ ਉਸ ਲਈ ਵੱਡੀ ਉਪਲਬਧੀ ਤੋਂ ਘੱਟ ਨਹੀਂ ਹੈ।

PunjabKesari

ਇਸ ਦੇ ਨਾਲ ਹੀ ਨਿਮਰਤ ਖਹਿਰਾ ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਨਾਲ ਪੰਜਾਬੀ ਫ਼ਿਲਮ 'ਜੋੜੀ' 'ਚ ਵੀ ਨਜ਼ਰ ਆਉਣ ਵਾਲੀ ਹੈ। ਇਹ ਫ਼ਿਲਮ ਮਈ ਮਹੀਨੇ 'ਚ ਰਿਲੀਜ਼ ਹੋਣ ਜਾ ਰਹੀ ਹੈ।

PunjabKesari

ਵਰਕਫਰੰਟ ਦੀ ਗੱਲ ਕਰਿਏ ਤਾਂ ਨਿਮਰਤ ਖਹਿਰਾ ਬਹੁਤ ਜਲਦ ਫ਼ਿਲਮ 'ਜੋੜੀ' 'ਚ ਦਿਖਾਈ ਦੇਵੇਗੀ। ਇਸ ਫ਼ਿਲਮ 'ਚ ਨਿਮਰਤ ਨਾਲ ਦਿਲਜੀਤ ਦੋਸਾਂਝ ਨਜ਼ਰ ਆਉਣਗੇ। 

PunjabKesari


author

sunita

Content Editor

Related News