ਗਾਇਕ ਨਿੰਜਾ ਨੇ ਪਤਨੀ ਨਾਲ ਸ਼ੇਅਰ ਕੀਤੀਆਂ ਖ਼ਾਸ ਤਸਵੀਰਾਂ, ਵਿਆਹ ਦੀ ਵਰ੍ਹੇਗੰਢ ਦੀ ਦਿੱਤੀ ਮੁਬਾਰਕਬਾਦ

Thursday, Jan 25, 2024 - 12:09 PM (IST)

ਗਾਇਕ ਨਿੰਜਾ ਨੇ ਪਤਨੀ ਨਾਲ ਸ਼ੇਅਰ ਕੀਤੀਆਂ ਖ਼ਾਸ ਤਸਵੀਰਾਂ, ਵਿਆਹ ਦੀ ਵਰ੍ਹੇਗੰਢ ਦੀ ਦਿੱਤੀ ਮੁਬਾਰਕਬਾਦ

ਐਂਟਰਟੇਨਮੈਂਟ ਡੈਸਕ - ਨਿੰਜਾ ਪੰਜਾਬੀ ਸੰਗੀਤ ਜਗਤ ਦਾ ਨਾਮੀ ਗਾਇਕ ਹੈ, ਜੋ ਲੰਬੇ ਸਮੇਂ ਤੋਂ ਪੰਜਾਬੀ ਮਾਂ ਬੋਲੀ ਦੀ ਸੇਵਾ ਨਿਭਾ ਰਹੇ ਹਨ। ਨਿੰਜਾ ਵਧੀਆ ਗਾਇਕ ਹੋਣ ਦੇ ਨਾਲ-ਨਾਲ ਹੋਣਹਾਰ ਅਦਾਕਾਰ ਵੀ ਹਨ। ਉਹ ਹੁਣ ਤੱਕ ਕਈ ਪੰਜਾਬੀ ਫ਼ਿਲਮਾਂ 'ਚ ਅਦਾਕਾਰੀ ਕਰ ਚੁੱਕੇ ਹਨ।

PunjabKesari

ਪੰਜਾਬੀਆਂ ਦੇ ਦਿਲਾਂ 'ਤੇ ਰਾਜ਼ ਕਰਨ ਵਾਲਾ ਨਿੰਜਾ ਅੱਜ ਆਪਣੇ ਵਿਆਹ ਦੀ ਪੰਜਵੀਂ ਵਰ੍ਹੇਗੰਢ ਮਨਾ ਰਿਹਾ ਹੈ। ਇਸ ਦੌਰਾਨ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਇੰਸਟਾਗ੍ਰਾਮ ਅਕਾਊਂਟ 'ਤੇ ਕੁਝ ਖੂਬਸੂਰਤ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ ਨੂੰ ਫੈਨਜ਼ ਵਲੋਂ ਵੀ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ। 

PunjabKesari

ਦੱਸ ਦਈਏ ਕਿ ਪੰਜਾਬੀ ਗਾਇਕ ਨਿੰਜਾ ਦੇ ਵਿਆਹ ਨੂੰ ਕਰੀਬ ਪੰਜ ਸਾਲ ਪੂਰੇ ਹੋ ਚੁੱਕੇ ਹਨ। ਇਸ ਖ਼ਾਸ ਮੌਕੇ ਕਲਾਕਾਰ ਵੱਲੋਂ ਆਪਣੀ ਪਤਨੀ ਨਾਲ ਰੋਮਾਂਟਿਕ ਪੋਸਟ ਸ਼ੇਅਰ ਕੀਤੀ ਗਈ ਹੈ। ਨਿੰਜਾ ਦੀ ਨਿੱਜੀ ਜ਼ਿੰਦਗੀ ਬਾਰੇ ਗੱਲ ਕਰੀਏ ਤਾਂ ਉਨ੍ਹਾਂ ਦਾ ਵਿਆਹ 25 ਜਨਵਰੀ 2019 ਨੂੰ ਹੋਇਆ ਸੀ। ਅਕਤੂਬਰ 2022 'ਚ ਗਾਇਕ ਦੇ ਘਰ ਉਨ੍ਹਾਂ ਦੇ ਪਹਿਲੇ ਬੱਚੇ ਨੇ ਜਨਮ ਲਿਆ, ਜਿਸ ਦਾ ਨਾਂ ਉਸ ਨੇ ਨਿਸ਼ਾਨ ਸਿੰਘ ਰੱਖਿਆ।

PunjabKesari

ਦੱਸਣਯੋਗ ਹੈ ਕਿ ਨਿੰਜਾ ਗਾਇਕੀ ਦੇ ਨਾਲ-ਨਾਲ ਅਦਾਕਾਰੀ ਦੇ ਖ਼ੇਤਰ 'ਚ ਵੀ ਜਲਵਾ ਦਿਖਾ ਚੁੱਕੇ ਹਨ। ਨਿੰਜਾ ਗੀਤ 'ਠੋਕਦਾ ਰਿਹਾ' ਨਾਲ ਖੂਬ ਮਸ਼ਹੂਰ ਹੋਏ। ਇਸ ਤੋਂ ਬਾਅਦ ਉਨ੍ਹਾਂ ਨੇ ਜ਼ਿੰਦਗੀ 'ਚ ਕਦੇ ਪਿੱਛੇ ਮੁੜਕੇ ਨਹੀਂ ਦੇਖਿਆ।   

 


author

sunita

Content Editor

Related News