ਗਾਇਕ ਨਿੰਜਾ ਪਹੁੰਚਿਆ ''ਕਾਸ਼ੀ ਵਿਸ਼ਵਨਾਥ ਮੰਦਰ'', ਭੋਲੇਨਾਥ ਜੀ ਦੇ ਦਰਸ਼ਨ ਕਰ ਸਾਂਝੀਆਂ ਕੀਤੀਆਂ ਤਸਵੀਰਾਂ
Tuesday, Jun 27, 2023 - 10:56 AM (IST)

ਜਲੰਧਰ (ਬਿਊਰੋ) - ਪੰਜਾਬੀ ਗਾਇਕ ਨਿੰਜਾ ਇੰਨੀਂ ਦਿਨੀਂ ਧਾਰਮਿਕ ਸਥਾਨਾਂ ਦੀ ਯਾਤਰਾ ਕਰ ਰਹੇ ਹਨ। ਹਾਲ ਹੀ 'ਚ ਨਿੰਜਾ ਨੇ ਆਪਣੇ ਸੋਸ਼ਲ ਮੀਡੀਆ ਇੰਸਟਾਗ੍ਰਾਮ ਅਕਾਊਂਟ 'ਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ, ਜਿਨ੍ਹਾਂ 'ਚ ਉਹ ਸ਼ਿਵ ਮੰਦਰ ਭੋਲੇਨਾਥ ਦੇ ਦਰਸ਼ਨ ਕਰਦੇ ਨਜ਼ਰ ਆ ਰਹੇ ਹਨ। ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦਿਆਂ ਨਿੰਜਾ ਨੇ ਸੋਸ਼ਲ ਮੀਡੀਆ 'ਤੇ ਕੈਪਸ਼ਨ 'ਚ ਲਿਖਿਆ ਹੈ, 'ਭੋਲੇਨਾਥ' ਅਤੇ ਨਾਲ ਹੀ ਹੱਥ ਜੋੜਦਿਆਂ ਦੀ ਇਮੋਜ਼ੀ ਵੀ ਬਣਾਈ ਹੈ।
ਦੱਸ ਦਈਏ ਕਿ ਗਾਇਕ ਨਿੰਜਾ ਬੀਤੇ ਦਿਨੀਂ ਕਾਸ਼ੀ ਵਿਸ਼ਵਨਾਥ ਮੰਦਰ ਪਹੁੰਚੇ ਸਨ। ਇਸ ਦੌਰਾਨ ਉਨ੍ਹਾਂ ਨੇ ਭੋਲੇਨਾਥ ਦੇ ਦਰਸ਼ਨ ਕੀਤੇ। ਇਨ੍ਹਾਂ ਤਸਵੀਰਾਂ 'ਚ ਤੁਸੀਂ ਵੇਖ ਸਕਦੇ ਹੋ ਕਿ ਗਾਇਕ ਨਿੰਜਾ ਸਾਦੇ ਪਹਿਰਾਵੇ 'ਚ ਨਜ਼ਰ ਆ ਰਹੇ ਹਨ।
ਇਸ ਦੇ ਨਾਲ ਹੀ ਉਨ੍ਹਾਂ ਦੇ ਪ੍ਰਸ਼ੰਸਕਾਂ ਨੇ ਉਨ੍ਹਾਂ ਨੂੰ ਚਾਰੇ ਪਾਸੋ ਘੇਰੇ ਪਾਇਆ ਹੋਇਆ ਹੈ। ਅਜਿਹਾ ਪਹਿਲੀ ਵਾਰ ਨਹੀਂ ਹੈ, ਇਸ ਤੋਂ ਪਹਿਲਾਂ ਵੀ ਨਿੰਜਾ ਕਈ ਵਾਰ ਸ਼ਿਵ ਮੰਦਰ ਪਹੁੰਚ ਭੋਲੇਨਾਥ ਦੇ ਦਰਸ਼ਨ ਕਰ ਚੁੱਕੇ ਹਨ।
ਦੱਸਣਯੋਗ ਹੈ ਕਿ ਮਾਰਚ ਮਹੀਨੇ ਵੀ ਨਿੰਜਾ ਸ਼੍ਰੀ ਨੀਲ ਕੰਠ ਮਹਾਂਦੇਵ ਜੀ ਦੇ ਦਰਸ਼ਨ ਕਰਨ ਪਹੁੰਚੇ ਸਨ। ਇਸ ਦੌਰਾਨ ਨਿੰਜਾ ਨੇ ਮਹਾਂਦੇਵ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਭਗਵਾਨ ਸ਼ਿਵ ਜੀ ਦਾ ਅਸ਼ੀਰਵਾਦ ਵੀ ਲਿਆ ਸੀ। ਸ਼੍ਰੀ ਨੀਲ ਕੰਠ ਮਹਾਂਦੇਵ ਜੀ ਦੇ ਦਰਸ਼ਨਾਂ ਦੌਰਾਨ ਨਿੰਜਾ ਆਮ ਸ਼ਰਧਾਲੂ ਦੇ ਤੌਰ 'ਤੇ ਦਰਸ਼ਨ ਕਰਦੇ ਨਜ਼ਰ ਆਏ ਸਨ।
ਗਾਇਕ ਨਿੰਜਾ ਸੰਗੀਤ ਜਗਤ ਦਾ ਪ੍ਰਸਿੱਧ ਨਾਂ ਹੈ। ਉਨ੍ਹਾਂ ਨੇ ਆਪਣੀ ਦਮਦਾਰ ਆਵਾਜ਼ ਦੇ ਸਦਕਾ ਸੰਗੀਤ ਜਗਤ 'ਚ ਵੱਡੀ ਬੁਲੰਦੀ ਹਾਸਲ ਕੀਤੀ ਹੈ।
ਨਿੰਜਾ ਪੰਜਾਬੀ ਇੰਡਸਟਰੀ ਦੇ ਦਿੱਗਜ ਗਾਇਕਾਂ 'ਚੋਂ ਇੱਕ ਹਨ। ਉਨ੍ਹਾਂ ਨੇ ਆਪਣੇ ਹੁਣ ਤੱਕ ਦੇ ਕਰੀਅਰ 'ਚ ਇੰਡਸਟਰੀ ਨੂੰ ਜ਼ਬਰਦਸਤ ਹਿੱਟ ਗੀਤ ਦਿੱਤੇ ਹਨ। ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫ਼ੀ ਲੰਬੀ ਹੈ।