ਪੰਜਾਬੀ ਗਾਇਕ ਨਿੰਜਾ ਦੇ ਘਰ ਗੂੰਜੀਆਂ ਬੱਚੇ ਦੀਆਂ ਕਿਲਕਾਰੀਆਂ, ਲੱਗਾ ਵਧਾਈਆਂ ਦਾ ਤਾਂਤਾ

Monday, Oct 10, 2022 - 10:07 AM (IST)

ਪੰਜਾਬੀ ਗਾਇਕ ਨਿੰਜਾ ਦੇ ਘਰ ਗੂੰਜੀਆਂ ਬੱਚੇ ਦੀਆਂ ਕਿਲਕਾਰੀਆਂ, ਲੱਗਾ ਵਧਾਈਆਂ ਦਾ ਤਾਂਤਾ

ਜਲੰਧਰ (ਬਿਊਰੋ)— ਮਸ਼ਹੂਰ ਪੰਜਾਬੀ ਗਾਇਕ ਨਿੰਜਾ ਦੇ ਘਰ ਬੱਚੇ ਦੀਆਂ ਕਿਲਕਾਰੀਆਂ ਗੂੰਜ ਉੱਠੀਆਂ ਹਨ। ਹਾਲ ਹੀ 'ਚ ਖ਼ਬਰ ਆਈ ਹੈ ਕਿ ਨਿੰਜਾ ਨੂੰ ਪਰਮਾਤਮਾ ਨੇ ਪੁੱਤਰ ਦੀ ਦਾਤ ਬਖ਼ਸ਼ੀ ਹੈ। ਉਨ੍ਹਾਂ ਦੀ ਪਤਨੀ ਨੇ ਪੁੱਤਰ ਨੂੰ ਜਨਮ ਦਿੱਤਾ ਹੈ। ਇਸ ਦੀ ਜਾਣਕਾਰੀ ਖ਼ੁਦ ਗਾਇਕ ਨਿੰਜਾ ਨੇ ਸੋਸ਼ਲ ਮੀਡੀਆ ਅਕਾਊਂਟ 'ਤੇ ਆਪਣੇ ਪੁੱਤਰ ਦੇ ਪੈਰਾਂ ਦੀ ਇਕ ਤਸਵੀਰ ਸਾਂਝੀ ਕਰਦਿਆਂ ਦਿੱਤੀ ਹੈ। ਇਸ ਦੇ ਨਾਲ ਉਨ੍ਹਾਂ ਨੇ ਇਕ ਖ਼ੂਬਸੂਰਤ ਕੈਪਸ਼ਨ ਵੀ ਲਿਖੀ ਹੈ। ਉਨ੍ਹਾਂ ਲਿਖਿਆ ਹੈ, "ਤੇਰੇ ਮੇਰੀ ਜ਼ਿੰਦਗੀ `ਚ ਆਉਣ ਤੋਂ ਬਾਅਦ ਹੁਣ ਮੈਂ ਜ਼ਿੰਦਗੀ ਨੂੰ ਹੋਰ ਪਿਆਰ ਕਰਨ ਲੱਗਾ ਹਾਂ 🙌🏻🤗।''

PunjabKesari

ਪੁੱਤਰ ਦਾ ਰੱਖਿਆ ਇਹ ਨਾਂ
ਨਿੰਜਾ ਨੇ ਪੋਸਟ ਸ਼ੇਅਰ ਕਰ ਆਪਣੇ ਪੁੱਤਰ ਦਾ ਨਾਂ ਵੀ ਦੱਸਿਆ ਹੈ। ਉਨ੍ਹਾਂ ਨੇ ਆਪਣੇ ਪੁੱਤ ਦਾ ਨਾਂ ਨਿਸ਼ਾਨ ਰੱਖਿਆ ਹੈ। ਇਸ ਦਾ ਪਤਾ ਉਨ੍ਹਾਂ ਦੀ ਪੋਸਟ ਦੇਖ ਕੇ ਲੱਗਦਾ ਹੈ। ਉਨ੍ਹਾਂ ਨੇ ਕੈਪਸ਼ਨ ਤੋਂ ਬਾਅਦ ਹੈਸ਼ਟੈਗ ਨਿਸ਼ਾਨ ਲਿਖਿਆ ਹੈ। 

ਦੱਸ ਦਈਏ ਕਿ ਨਿੰਜਾ ਦਾ ਵਿਆਹ ਸਾਲ 2019 'ਚ ਚੰਡੀਗੜ੍ਹ ਦੇ ਇਕ ਹੋਟਲ ਹੋਇਆ ਸੀ, ਜਿਸ ਦੀਆਂ ਤਸਵੀਰਾਂ ਤੇ ਵੀਡੀਓਜ਼ ਕਾਫ਼ੀ ਵਾਇਰਲ ਹੋਈਆਂ ਸਨ। ਨਿੰਜਾ ਨੇ ਆਪਣੇ ਵਿਆਹ ਨੂੰ ਸੀਕਰੇਟ ਰੱਖਿਆ ਸੀ।

ਦੱਸਣਯੋਗ ਹੈ ਕਿ ਨਿੰਜਾ ਪੰਜਾਬੀ ਸੰਗੀਤ ਜਗਤ ਦਾ ਨਾਮੀ ਗਾਇਕ ਹੈ, ਜੋ ਲੰਬੇ ਸਮੇਂ ਤੋਂ ਪੰਜਾਬੀ ਮਾਂ ਬੋਲੀ ਦੀ ਸੇਵਾ ਨਿਭਾ ਰਹੇ ਹਨ। ਨਿੰਜਾ ਵਧੀਆ ਗਾਇਕ ਹੋਣ ਦੇ ਨਾਲ-ਨਾਲ ਹੋਣਹਾਰ ਅਦਾਕਾਰ ਵੀ ਹਨ। ਉਹ ਹੁਣ ਤੱਕ ਕਈ ਪੰਜਾਬੀ ਫ਼ਿਲਮਾਂ 'ਚ ਅਦਾਕਾਰੀ ਕਰ ਚੁੱਕੇ ਹਨ।


ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।


author

sunita

Content Editor

Related News