ਗਾਇਕ ਨਿੰਜਾ ਨੇ ਸਾਂਝੀ ਕੀਤੀ ਪੁੱਤਰ ਦੀ ਪਹਿਲੀ ਝਲਕ, ਵੇਖ ਪ੍ਰਸ਼ੰਸਕਾਂ ਨੂੰ ਵੀ ਆਇਆ ਪਿਆਰ

Wednesday, Oct 12, 2022 - 10:55 AM (IST)

ਗਾਇਕ ਨਿੰਜਾ ਨੇ ਸਾਂਝੀ ਕੀਤੀ ਪੁੱਤਰ ਦੀ ਪਹਿਲੀ ਝਲਕ, ਵੇਖ ਪ੍ਰਸ਼ੰਸਕਾਂ ਨੂੰ ਵੀ ਆਇਆ ਪਿਆਰ

ਜਲੰਧਰ (ਬਿਊਰੋ) : ਪੰਜਾਬੀ ਸੰਗੀਤ ਜਗਤ ਦੇ ਮਸ਼ਹੂਰ ਗਾਇਕ ਅਤੇ ਅਦਾਕਾਰ ਨਿੰਜਾ ਨੂੰ ਬੀਤੇ ਕੁਝ ਦਿਨ ਪਹਿਲਾਂ ਵਾਹਿਗੁਰੂ ਜੀ ਨੇ ਪੁੱਤਰ ਦੀ ਦਾਤ ਬਖ਼ਸ਼ੀ ਸੀ। ਉਹ ਇੰਨ੍ਹੀਂ ਦਿਨੀ ਆਪਣੇ ਪੁੱਤਰ ਨਾਲ ਕੁਆਲਿਟੀ ਸਮਾਂ ਬਤੀਤ ਕਰ ਰਹੇ ਹਨ। ਇਸ ਦੌਰਾਨ ਦੀਆਂ ਪਿਆਰੀਆਂ ਤਸਵੀਰਾਂ ਤੇ ਵੀਡੀਓਜ਼ ਵੀ ਉਹ ਲਗਾਤਾਰ ਸੋਸ਼ਲ ਮੀਡੀਆ 'ਤੇ ਸਾਂਝੇ ਕਰ ਰਹੇ ਹਨ।

ਹਾਲ ਹੀ 'ਚ ਗਾਇਕ ਨਿੰਜਾ ਵੱਲੋਂ ਆਪਣੇ ਪੁੱਤਰ ਨਾਲ ਪਿਆਰ ਭਰੇ ਅੰਦਾਜ਼ 'ਚ ਤਸਵੀਰ ਸਾਂਝੀ ਕੀਤੀ ਹੈ, ਜਿਸ ਨੂੰ ਪ੍ਰਸ਼ੰਸ਼ਕ ਵੀ ਬੇਹੱਦ ਪਸੰਦ ਕਰ ਰਹੇ ਹਨ। ਪੰਜਾਬੀ ਕਲਾਕਾਰਾਂ ਵਲੋਂ ਵੀ ਤਸਵੀਰ 'ਤੇ ਕੁਮੈਂਟ ਕਰਕੇ ਵਧਾਈਆਂ ਦੇ ਰਹੇ ਹਨ। 

PunjabKesari

ਦੱਸ ਦਈਏ ਕਿ ਨਿੰਜਾ ਨੇ ਪੁੱਤਰ ਹੋਣ ਤੋਂ ਬਾਅਦ ਇਕ ਪੋਸਟ ਸ਼ੇਅਰ ਕੀਤੀ ਸੀ, ਜਿਸ 'ਚ ਉਨ੍ਹਾਂ ਨੇ ਆਪਣੇ ਪੁੱਤ ਲਈ ਲਿਖਿਆ ਸੀ, "ਤੇਰੇ ਮੇਰੀ ਜ਼ਿੰਦਗੀ 'ਚ ਆਉਣ ਤੋਂ ਬਾਅਦ ਹੁਣ ਮੈਂ ਜ਼ਿੰਦਗੀ ਨੂੰ ਹੋਰ ਪਿਆਰ ਕਰਨ ਲੱਗਾ ਹਾਂ।" ਗਾਇਕ ਦੀ ਪੋਸਟ 'ਤੇ ਪ੍ਰਸ਼ੰਸ਼ਕ ਅਤੇ ਕਲਾਕਾਰ ਲਗਾਤਾਰ ਕੁਮੈਂਟ ਕਰ ਰਹੇ ਹਨ। ਅਦਾਕਾਰ ਰਾਣਾ ਰਣਬੀਰ ਨੇ ਵਧਾਈ ਦਿੰਦੇ ਹੋਏ ਲਿਖਿਆ ਸੀ, "ਵਧਾਈਆਂ 😍🙌❤️ ਸੋਹਣੀ ਲੰਬੀ ਉਮਰ ਵਾਲਾ ਤੰਦੁਰਸਤ ਰੌਸ਼ਨ ਦਿਮਾਗ ਹੋਵੇ।" 

PunjabKesari

ਦੱਸਣਯੋਗ ਹੈ ਕਿ ਨਿੰਜਾ ਤੋਂ ਪਹਿਲਾਂ ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਦੇ ਘਰ ਧੀ ਨੇ ਜਨਮ ਲਿਆ, ਜਿਸ ਦਾ ਨਾਂ 'ਸਦਾ' ਰੱਖਿਆ ਗਿਆ। ਨਿੰਜਾ ਗਾਇਕੀ ਦੇ ਨਾਲ-ਨਾਲ ਅਦਾਕਾਰੀ ਦੇ ਖ਼ੇਤਰ 'ਚ ਵੀ ਜਲਵਾ ਦਿਖਾ ਚੁੱਕੇ ਹਨ। ਨਿੰਜਾ ਗੀਤ 'ਠੋਕਦਾ ਰਿਹਾ' ਨਾਲ ਖੂਬ ਮਸ਼ਹੂਰ ਹੋਏ। ਇਸ ਤੋਂ ਬਾਅਦ ਉਨ੍ਹਾਂ ਨੇ ਜ਼ਿੰਦਗੀ 'ਚ ਕਦੇ ਪਿੱਛੇ ਮੁੜਕੇ ਨਹੀਂ ਦੇਖਿਆ।

PunjabKesari

PunjabKesari

ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।


author

sunita

Content Editor

Related News