ਪੰਜਾਬੀ ਗਾਇਕ ਰਾਜਵੀਰ ਜਵੰਦਾ ਬਾਰੇ ਆਈ ਨਵੀਂ ਅਪਡੇਟ, ਡਾਕਟਰਾਂ ਨੇ ਬੰਦ ਕੀਤਾ...
Tuesday, Oct 07, 2025 - 11:10 AM (IST)

ਐਂਟਰਟੇਨਮੈਂਟ ਡੈਸਕ- ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਹਾਲਤ ਵਿੱਚ 10 ਦਿਨ ਬੀਤਣ ਤੋਂ ਬਾਅਦ ਵੀ ਕੋਈ ਖਾਸ ਸੁਧਾਰ ਨਹੀਂ ਹੋਇਆ ਹੈ। ਉਹ ਇਸ ਸਮੇਂ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਵੈਂਟੀਲੇਟਰ ‘ਤੇ ਹਨ। ਇਸ ਦੌਰਾਨ ਪੰਜਾਬ ਭਰ ਵਿੱਚ ਉਨ੍ਹਾਂ ਦੇ ਪ੍ਰਸ਼ੰਸਕ ਅਤੇ ਪਰਿਵਾਰਕ ਮੈਂਬਰ ਉਨ੍ਹਾਂ ਦੀ ਤੰਦਰੁਸਤੀ ਲਈ ਅਰਦਾਸਾਂ ਕਰ ਰਹੇ ਹਨ। ਦੱਸਣਯੋਗ ਹੈ ਕਿ ਐਤਵਾਰ ਨੂੰ ਮੋਹਾਲੀ ਦੇ ਗੁਰਦੁਆਰਾ ਸ਼੍ਰੀ ਅੰਬ ਸਾਹਿਬ ਵਿਖੇ ਉਨ੍ਹਾਂ ਲਈ ਅਖੰਡ ਪਾਠ ਸਾਹਿਬ ਦਾ ਭੋਗ ਪਾਇਆ ਗਿਆ। ਇਸ ਪਾਠ ਦੀ ਸ਼ੁਰੂਆਤ ਰਾਜਵੀਰ ਦੀ ਮਾਂ ਅਤੇ ਉਨ੍ਹਾਂ ਦੇ ਸਾਥੀ ਕਲਾਕਾਰਾਂ ਨੇ ਕੀਤੀ। ਪ੍ਰਸਿੱਧ ਪੰਜਾਬੀ ਗਾਇਕ ਹਰਭਜਨ ਮਾਨ ਨੇ ਵੀ ਇਸ ਵਿੱਚ ਹਿੱਸਾ ਲਿਆ।
ਇਙ ਵੀ ਪੜ੍ਹੋ- ਮਸ਼ਹੂਰ Youtuber ਗ੍ਰਿਫ਼ਤਾਰ, ਸਾਥੀ ਮਹਿਲਾ ਨੂੰ ਬੇਹੋਸ਼ ਕਰ ਕੀਤਾ ਬਲਾਤਕਾਰ
ਰਾਜਵੀਰ ਜਵੰਦਾ 27 ਸਤੰਬਰ ਨੂੰ ਆਪਣੇ ਮੋਟਰਸਾਈਕਲ ਸਾਈਕਲ ‘ਤੇ ਹਿਮਾਚਲ ਜਾ ਰਹੇ ਸਨ ਜਿਸ ਸਮੇਂ ਉਹ ਹਾਦਸੇ ਦਾ ਸ਼ਿਕਾਰ ਹੋ ਗਏ। ਹਾਦਸੇ ਤੋਂ ਬਾਅਦ ਉਨ੍ਹਾਂ ਨੂੰ ਪਹਿਲਾਂ ਪੰਚਕੂਲਾ ਲਿਜਾਇਆ ਗਿਆ ਅਤੇ ਫਿਰ ਜਦੋਂ ਉਨ੍ਹਾਂ ਦੀ ਹਾਲਤ ਵਿਗੜ ਗਈ ਤਾਂ ਉਨ੍ਹਾਂ ਨੂੰ ਮੋਹਾਲੀ ਦੇ ਇੱਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਡਾਕਟਰਾਂ ਅਨੁਸਾਰ ਉਨ੍ਹਾਂ ਦੇ ਦਿਮਾਗ ਤੱਕ ਆਕਸੀਜਨ ਦੀ ਘਾਟ ਕਾਰਨ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
ਇਙ ਵੀ ਪੜ੍ਹੋ- 41 ਸਾਲ ਦੀ ਉਮਰ 'ਚ ਦੂਜੀ ਵਾਰ ਮਾਂ ਬਣੇਗੀ ਮਸ਼ਹੂਰ ਕਾਮੇਡੀਅਨ, ਪ੍ਰਸ਼ੰਸਕਾਂ ਨੂੰ ਦਿੱਤੀ 'Good News'
ਜਵੰਦਾ ਦੇ ਦਾਖਲੇ ਤੋਂ ਬਾਅਦ ਹਸਪਤਾਲ ਨੇ 27 ਸਤੰਬਰ ਤੋਂ 3 ਅਕਤੂਬਰ ਤੱਕ ਰੋਜ਼ਾਨਾ ਮੈਡੀਕਲ ਬੁਲੇਟਿਨ ਜਾਰੀ ਕੀਤੇ। ਹਾਲਾਂਕਿ ਅੰਤਿਮ ਬੁਲੇਟਿਨ 3 ਅਕਤੂਬਰ ਨੂੰ ਜਾਰੀ ਕੀਤਾ ਗਿਆ ਸੀ। ਇਸ ਤੋਂ ਬਾਅਦ ਹਸਪਤਾਲ ਦੇ ਬੁਲਾਰੇ ਨੇ ਕਿਹਾ ਕਿ ਰਾਜਵੀਰ ਦੀ ਹਾਲਤ ਪਹਿਲਾਂ ਵਰਗੀ ਹੀ ਰਹੀ ਅਤੇ ਉਨ੍ਹਾਂ ਕੋਲ ਰਿਪੋਰਟ ਕਰਨ ਲਈ ਕੁਝ ਨਹੀਂ ਹੈ। ਇਸ ਲਈ ਡਾਕਟਰਾਂ ਵਲੋਂ ਰੋਜ਼ਾਨਾ ਮੈਡੀਕਲ ਬੁਲੇਟਿਨ ਬੰਦ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ- ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਦੀ ਧੀ ਤੋਂ ਸ਼ਖਸ ਨੇ ਮੰਗੀਆਂ ਅਸ਼ਲੀਲ ਤਸਵੀਰਾਂ, CM ਕੋਲ ਪਹੁੰਚਿਆ ਮੁੱਦਾ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।