ਗਾਇਕ ਰਾਜਵੀਰ ਜਵੰਦਾ ਨੂੰ ਲੱਗਾ ਇਹ ਵੈਲ, ਸਾਹਮਣੇ ਆਇਆ ਵੀਡੀਓ
Friday, Aug 11, 2023 - 01:20 PM (IST)
ਜਲੰਧਰ (ਬਿਊਰੋ) - ਗਾਇਕ ਰਾਜਵੀਰ ਜਵੰਦਾ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕਾਂ 'ਚੋਂ ਇੱਕ ਹਨ। ਉਹ ਸੋਸ਼ਲ ਮੀਡੀਆ 'ਤੇ ਕਾਫ਼ੀ ਸਰਗਰਮ ਰਹਿੰਦੇ ਹਨ। ਉਹ ਅਕਸਰ ਆਪਣੇ ਦਿਲ ਦੀਆਂ ਗੱਲਾਂ ਆਪਣੇ ਫੈਨਜ਼ ਨਾਲ ਸਾਂਝੀਆਂ ਕਰਦੇ ਰਹਿੰਦੇ ਹਨ। ਹਾਲ ਹੀ 'ਚ ਰਾਜਵੀਰ ਜਵੰਦਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇੱਕ ਵੀਡੀਓ ਸਾਂਝਾ ਕੀਤਾ ਹੈ, ਜਿਸ 'ਚ ਉਹ ਚਾਹ ਪੀਂਦੇ ਨਜ਼ਰ ਆ ਰਿਹਾ ਹੈ। ਇਸ ਵੀਡੀਓ ਦੇ ਬੈਕਗਰਾਊਂਡ 'ਚ ਵਾਇਸ ਓਵਰ ਚੱਲ ਰਿਹਾ ਹੈ, ਜਿਸ 'ਤੇ ਰਾਜਵੀਰ ਜਵੰਦਾ ਲਿਪਸਿੰਕ ਕਰਦੇ ਹੋਏ ਨਜ਼ਰ ਆ ਰਹੇ ਹਨ।
ਦੱਸ ਦਈਏ ਕਿ ਇਸ ਵੀਡੀਓ 'ਚ ਰਾਜਵੀਰ ਜਵੰਦਾ ਆਖ ਰਹੇ ਹਨ ਕਿ ਉਨ੍ਹਾਂ ਨੂੰ ਸਿਰਫ਼ ਚਾਹ ਦਾ ਵੈਲ ਹੈ ਅਤੇ 6 ਰੋਟੀਆਂ ਦਾ। ਇਸ ਵੀਡੀਓ ਨੂੰ ਫੈਨਜ਼ ਵਲੋਂ ਵੀ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ। ਇਸ ਵੀਡੀਓ 'ਤੇ ਪੰਜਾਬੀ ਕਲਾਕਾਰ ਤੇ ਫੈਨਜ਼ ਵੀ ਇਸ 'ਤੇ ਕੁਮੈਂਟ ਕਰ ਰਹੇ ਹਨ।
ਦੱਸਣਯੋਗ ਹੈ ਕਿ ਰਾਜਵੀਰ ਜਵੰਦਾ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਗਾਇਕ ਕੀਤੀ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਅਦਾਕਾਰੀ ਦੇ ਖ਼ੇਤਰ 'ਚ ਵੀ ਕਦਮ ਰੱਖਿਆ ਅਤੇ ਕਾਮਯਾਬੀ ਹਾਸਲ ਕੀਤੀ। ਹਾਲ ਹੀ 'ਚ ਉਨ੍ਹਾਂ ਦਾ ਗੀਤ 'ਇੰਮੀਗ੍ਰੇਟ' ਆਇਆ, ਜਿਸ ਨੂੰ ਲੋਕਾਂ ਖੂਬ ਪਿਆਰ ਮਿਲ ਰਿਹਾ ਹੈ। ਹੁਣ ਬਹੁਤ ਜਲਦ ਹੀ ਉਹ ਆਪਣੇ ਅਗਲੇ ਗੀਤ 'ਕਵਿਤਾ' ਨਾਲ ਸਰੋਤਿਆਂ 'ਚ ਹਾਜ਼ਰ ਹੋਣਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।