ਰਣਜੀਤ ਬਾਵਾ ਆਪਣੇ ਨਵੇਂ ਪ੍ਰਾਜੈਕਟ ਨੂੰ ਲੈ ਕੇ ਮੁੜ ਚਰਚਾ ''ਚ, ਸੋਸ਼ਲ ਮੀਡੀਆ ''ਤੇ ਦਿੱਤੀ ਜਾਣਕਾਰੀ

Thursday, May 20, 2021 - 02:29 PM (IST)

ਰਣਜੀਤ ਬਾਵਾ ਆਪਣੇ ਨਵੇਂ ਪ੍ਰਾਜੈਕਟ ਨੂੰ ਲੈ ਕੇ ਮੁੜ ਚਰਚਾ ''ਚ, ਸੋਸ਼ਲ ਮੀਡੀਆ ''ਤੇ ਦਿੱਤੀ ਜਾਣਕਾਰੀ

ਚੰਡੀਗੜ੍ਹ (ਬਿਊਰੋ) - ਪੰਜਾਬੀ ਗਾਇਕ ਰਣਜੀਤ ਬਾਵਾ ਜੋ ਕਿ ਬੈਕ ਟੂ ਬੈਕ ਗੀਤਾਂ ਨਾਲ ਦਰਸ਼ਕਾਂ ਦਾ ਪੂਰਾ ਮਨੋਰੰਜਨ ਕਰ ਰਹੇ ਹਨ। ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ 'ਤੇ ਆਪਣੇ ਨਵੇਂ ਗੀਤ 'ਫਿਕਰ ਕਰੀਂ ਨਾ ਅੰਮੀਏ' ਦਾ ਪੋਸਟਰ ਸਾਂਝਾ ਕੀਤਾ ਹੈ, ਜਿਸ ਨੇ ਦਰਸ਼ਕਾਂ 'ਚ ਗੀਤ ਪ੍ਰਤੀ ਉਤਸੁਕਤਾ ਪੈਦਾ ਕਰ ਦਿੱਤੀ ਹੈ।

 
 
 
 
 
 
 
 
 
 
 
 
 
 
 
 

A post shared by Ranjit Bawa( Bajwa) (@ranjitbawa)

ਦੱਸ ਦਈਏ ਕਿ ਰਣਜੀਤ ਬਾਵਾ ਦੇ ਗੀਤ 'ਫਿਕਰ ਕਰੀਂ ਨਾ ਅੰਮੀਏ' ਦੇ ਬੋਲ ਬੱਬੂ ਦੀ ਕਲਮ 'ਚੋਂ ਨਿਕਲੇ ਹਨ, ਜਿਸ ਦਾ ਮਿਊਜ਼ਿਕ ਦੇਸੀ ਕਰਿਊ ਵਾਲਿਆਂ ਵਲੋਂ ਤਿਆਰ ਕੀਤਾ ਜਾ ਰਿਹਾ ਹੈ। ਇਸ ਗੀਤ ਦਾ ਵੀਡੀਓ ਤੇਜੀ ਸੰਧੂ ਵਲੋਂ ਬਣਾਇਆ ਜਾ ਰਿਹਾ ਹੈ। ਬਹੁਤ ਜਲਦ ਰਣਜੀਤ ਬਾਵਾ ਆਪਣਾ ਇਹ ਗੀਤ ਲੈ ਕੇ ਦਰਸ਼ਕਾਂ ਦੇ ਸਨਮੁਖ ਹੋਣਗੇ। ਇਸ ਗੀਤ ਦੇ ਪੋਸਟਰ ਨੂੰ ਸਾਂਝਾ ਕਰਦੇ ਹੋਏ ਰਣਜੀਤ ਬਾਵਾ ਨੇ ਲਿਖਿਆ ਹੈ, 'ਫਿਕਰ ਕਰੀਂ ਨਾ ਅੰਮੀਏ ਇਹ ਟਰੈਕ ਤੁਹਾਨੂੰ ਸਭ ਨੂੰ ਸਮਰਪਿਤ ਹੈ ❤️’ ਨਾਲ ਹੀ ਉਨ੍ਹਾਂ ਨੇ ਗੀਤ ਦੀ ਬਾਕੀ ਟੀਮ ਨੂੰ ਟੈਗ ਕੀਤਾ ਹੈ। ਪ੍ਰਸ਼ੰਸਕ ਇਸ ਗੀਤ ਨੂੰ ਲੈ ਕੇ ਕਾਫ਼ੀ ਉਤਸੁਕ ਹਨ।

PunjabKesari

ਜੇ ਗੱਲ ਕਰੀਏ ਰਣਜੀਤ ਬਾਵਾ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕ ਹਨ। ਉਨ੍ਹਾਂ ਨੇ ਕਈ ਸੁਪਰ ਹਿੱਟ ਗੀਤ ਜਿਵੇਂ 'ਯਾਰੀ ਚੰਡੀਗੜ੍ਹ ਵਾਲੀਏ', 'ਮੇਰੀਏ ਸਰਦਾਰਨੀਏ', 'ਟਰੱਕਾਂ ਵਾਲੇ' ਵਰਗੇ ਕਈ ਸੁਪਰ ਹਿੱਟ ਗੀਤਾਂ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਹਨ। ਗਾਇਕੀ ਦੇ ਨਾਲ-ਨਾਲ ਉਹ ਅਦਾਕਾਰੀ ਦੇ ਖ਼ੇਤਰ 'ਚ ਵੀ ਕਾਫ਼ੀ ਸਰਗਰਮ ਹਨ। ਆਖ਼ਰੀ ਵਾਰ ਰਣਜੀਤ ਬਾਵਾ ਨੂੰ ਪੰਜਾਬੀ ਫ਼ਿਲਮ 'ਤਾਰਾ ਮੀਰਾ' 'ਚ ਵੇਖਿਆ ਗਿਆ ਸੀ।
 

 
 
 
 
 
 
 
 
 
 
 
 
 
 
 
 

A post shared by Ranjit Bawa( Bajwa) (@ranjitbawa)


author

sunita

Content Editor

Related News