ਰਣਜੀਤ ਬਾਵਾ ਨੇ ਸ੍ਰੀ ਕੇਸਗੜ੍ਹ ਸਾਹਿਬ ਟੇਕਿਆ ਮੱਥਾ, ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਕੀਤਾ ਯਾਦ
Friday, Dec 29, 2023 - 06:30 PM (IST)
ਐਂਟਰਟੇਨਮੈਂਟ ਡੈਸਕ : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ, ਮਾਤਾ ਗੁਜਰੀ ਜੀ ਤੇ ਸ਼ਹੀਦ ਸਿੰਘਾਂ ਦੀ ਯਾਦ 'ਚ ਸ਼ਹੀਦੀ ਹਫ਼ਤਾ ਮਨਾਇਆ ਜਾ ਰਿਹਾ ਹੈ। ਇਸ ਮੌਕੇ ਪੰਜਾਬ ਹੀ ਨਹੀਂ, ਸਗੋਂ ਪੂਰੀ ਦੁਨੀਆ 'ਚ ਲੋਕ ਸ੍ਰੀ ਗੁਰੂ ਗੋਬਿੰਦ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਦੀ ਕੁਰਬਾਨੀ ਨੂੰ ਯਾਦ ਕਰ ਰਿਹਾ ਹੈ।
ਇਸ ਮੌਕੇ ਪੰਜਾਬੀ ਇੰਡਸਟਰੀ ਦੇ ਕਲਾਕਾਰ ਵੀ ਧਾਰਮਿਕ ਹੁੰਦੇ ਨਜ਼ਰ ਆ ਰਹੇ ਹਨ।
ਉਥੇ ਹੀ ਕਈ ਪੰਜਾਬੀ ਕਲਾਕਾਰਾਂ ਨੇ ਸਰਹਿੰਦ ਦੇ ਗੁਰਦੁਆਰਾ ਸਾਹਿਬ ਵਿਖੇ ਜਾ ਕੇ ਮੱਥਾ ਟੇਕਣ ਦੇ ਨਾਲ-ਨਾਲ ਸੇਵਾ ਕੀਤੀ ਅਤੇ ਲੰਗਰ ਵੀ ਛਕਿਆ।
ਦਰਅਸਲ, ਰਣਜੀਤ ਬਾਵਾ ਹਾਲ ਹੀ 'ਚ ਸਰਹਿੰਦ ਵਿਖੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਨਤਮਸਤਕ ਹੋਇਆ।
ਇੱਥੋਂ ਉਸ ਨੇ ਆਪਣਾ ਇੱਕ ਵੀਡੀਓ ਵੀ ਸ਼ੇਅਰ ਕੀਤਾ, ਜਿਸ ਨੂੰ ਦੇਖ ਕੇ ਲੋਕ ਉਨ੍ਹਾਂ ਦੀ ਸਾਦਗੀ ਦੀਆਂ ਤਾਰੀਫਾਂ ਕਰ ਰਹੇ ਹਨ।
ਦੱਸ ਦਈਏ ਕਿ ਇਸ ਦੌਰਾਨ ਰਣਜੀਤ ਬਾਵਾ ਨੇ ਗੁਰਦੁਆਰਾ ਸਾਹਿਬ ਮੱਥਾ ਟੇਕਿਆ ਅਤੇ ਜ਼ਮੀਨ 'ਤੇ ਬੈਠ ਕੇ ਲੰਗਰ ਵੀ ਛਕਿਆ।
ਲੰਗਰ ਛਕਣ ਮਗਰੋਂ ਰਣਜੀਤ ਬਾਵਾ ਨੇ ਚਾਹ ਵੀ ਪੀਤੀ। ਰਣਜੀਤ ਬਾਵਾ ਨੂੰ ਪੰਜਾਬੀ ਇੰਡਸਟਰੀ 'ਚ ਸਾਫ ਸੁਥਰੀ ਤੇ ਅਰਥ ਭਰਪੂਰ ਗਾਇਕੀ ਲਈ ਜਾਣਿਆ ਜਾਂਦਾ ਹੈ।