ਫਾਇਰਿੰਗ ਮਗਰੋਂ ਏਪੀ ਢਿੱਲੋਂ ਨੇ ਇਕ ਹੋਰ ਵੀਡੀਓ ਕੀਤੀ ਸਾਂਝੀ, ਵੇਖ ਫੈਨਜ਼ ਹੋਏ ਖ਼ੁਸ਼

Thursday, Sep 05, 2024 - 10:32 AM (IST)

ਫਾਇਰਿੰਗ ਮਗਰੋਂ ਏਪੀ ਢਿੱਲੋਂ ਨੇ ਇਕ ਹੋਰ ਵੀਡੀਓ ਕੀਤੀ ਸਾਂਝੀ, ਵੇਖ ਫੈਨਜ਼ ਹੋਏ ਖ਼ੁਸ਼

ਜਲੰਧਰ (ਬਿਊਰੋ) : 2 ਸਤੰਬਰ ਦੀ ਸ਼ਾਮ ਨੂੰ ਪੰਜਾਬੀ ਗਾਇਕ ਏਪੀ ਢਿੱਲੋਂ ਦੇ ਕੇਨੈਡਾ ਸਥਿਤ ਘਰ ਦੇ ਬਾਹਰ ਗੋਲੀਆਂ ਚਲਾਈਆਂ ਗਈਆਂ ਸਨ, ਜਿਸ ਤੋਂ ਬਾਅਦ ਗਾਇਕ ਨੇ ਪ੍ਰਸ਼ੰਸਕਾਂ ਨੂੰ ਇੱਕ ਇੰਸਟਾਗ੍ਰਾਮ ਸਟੋਰੀ ਰਾਹੀਂ ਰਾਹਤ ਪ੍ਰਦਾਨ ਕੀਤੀ। ਗਾਇਕ ਨੇ ਆਪਣੀ ਸਟੋਰੀ ਰਾਹੀਂ ਦੱਸ ਦਿੱਤਾ ਕਿ ਉਹ ਅਤੇ ਉਸ ਦਾ ਪਰਿਵਾਰ ਪੂਰੀ ਤਰ੍ਹਾਂ ਸੁਰੱਖਿਅਤ ਹਨ। ਹੁਣ ਗਾਇਕ ਨੇ ਇਸ ਪੂਰੀ ਘਟਨਾ ਤੋਂ ਬਾਅਦ ਇੰਸਟਾਗ੍ਰਾਮ 'ਤੇ ਪਹਿਲੀ ਪੋਸਟ ਸਾਂਝੀ ਕੀਤੀ ਹੈ, ਇਸ ਪੋਸਟ 'ਚ ਗਾਇਕ ਨੇ ਇੱਕ ਵੀਡੀਓ ਸਾਂਝੀ ਕੀਤੀ ਹੈ। ਜੀ ਹਾਂ, ਇਸ ਵੀਡੀਓ 'ਚ ਗਾਇਕ ਗਾਉਂਦੇ ਨਜ਼ਰ ਆ ਰਹੇ ਹਨ, ਇਸ ਵੀਡੀਓ ਨੇ ਪ੍ਰਸ਼ੰਸਕਾਂ ਨੂੰ ਰਾਹਤ ਦੀ ਚੈਨ ਦਿਵਾ ਦਿੱਤੀ ਹੈ, ਕਿਉਂਕਿ ਵੀਡੀਓ 'ਚ ਢਿੱਲੋਂ ਸਹੀ-ਸਲਾਮਤ ਅਤੇ ਚੰਗੇ ਮੂਡ 'ਚ ਨਜ਼ਰ ਆ ਰਹੇ ਹਨ।

ਇਸ ਵੀਡੀਓ 'ਤੇ ਪ੍ਰਸ਼ੰਸਕ ਵੀ ਤਰ੍ਹਾਂ-ਤਰ੍ਹਾਂ ਦੇ ਕੁਮੈਂਟ ਕਰ ਰਹੇ ਹਨ। ਇੱਕ ਨੇ ਲਿਖਿਆ, 'ਉਸ ਗੰਦਗੀ ਦੇ ਵਾਪਰਨ ਤੋਂ ਬਾਅਦ ਰੱਬ ਤੁਹਾਡੇ ਸਕਾਰਾਤਮਕ ਵਾਈਬਸ ਨੂੰ ਦੇਖਣਾ ਪਸੰਦ ਕਰਦਾ ਹੈ।' ਇੱਕ ਹੋਰ ਨੇ ਲਿਖਿਆ, 'ਉਮੀਦ ਹੈ ਤੁਸੀਂ ਚੰਗੇ ਇਨਸਾਨ ਹੋ। ਕਿਰਪਾ ਕਰਕੇ ਸੁਰੱਖਿਅਤ ਰਹੋ, ਜੇ ਸੰਭਵ ਹੋਵੇ ਤਾਂ ਕੈਨੇਡਾ ਤੋਂ ਬਾਹਰ ਜਾਣ ਦੀ ਕੋਸ਼ਿਸ਼ ਕਰੋ। ਕਰਨ ਯੂਏਈ ਚਲੇ ਗਏ, ਮੈਨੂੰ ਲੱਗਦਾ ਹੈ ਕਿ ਤੁਹਾਨੂੰ ਵੀ ਅਜਿਹਾ ਕਰਨਾ ਚਾਹੀਦਾ ਹੈ।'

ਇਹ ਖ਼ਬਰ ਵੀ ਪੜ੍ਹੋ -  ਹਰਿਆਣਵੀਂ ਡਾਂਸਰ ਸਪਨਾ ਚੌਧਰੀ ਅੱਜ ਕਰੇਗੀ ਵੱਡਾ ਐਲਾਨ

ਰਿਪੋਰਟਾਂ ਮੁਤਾਬਕ ਹਮਲਾਵਰ ਨੇ ਏਪੀ ਢਿੱਲੋਂ ਦੇ ਘਰ ਦੇ ਬਾਹਰ 10 ਗੋਲੀਆਂ ਚਲਾਈਆਂ। ਇਸ ਹਮਲੇ ਪਿੱਛੇ ਗੋਲਡੀ ਬਰਾੜ ਗੈਂਗ ਦਾ ਹੱਥ ਹੋਣ ਦਾ ਸ਼ੱਕ ਹੈ, ਜਦਕਿ ਲਾਰੈਂਸ ਬਿਸ਼ਨੋਈ-ਰੋਹਿਤ ਗੋਦਾਰਾ ਗੈਂਗ ਨੇ ਖੁਦ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਹਾਲਾਂਕਿ ਹਮਲਾਵਰ ਦੀ ਪਛਾਣ ਨਹੀਂ ਹੋ ਸਕੀ ਹੈ। ਜਦੋਂ ਹਮਲਾ ਹੋਇਆ ਤਾਂ ਢਿੱਲੋਂ ਆਪਣੇ ਘਰ ਨਹੀਂ ਸਨ। ਗਾਇਕ ਬਾਰੇ ਗੱਲ ਕਰੀਏ ਤਾਂ ਏਪੀ ਢਿੱਲੋਂ ਦਾ ਅਸਲੀ ਨਾਂ ਅੰਮ੍ਰਿਤਪਾਲ ਸਿੰਘ ਢਿੱਲੋਂ ਹੈ, ਗਾਇਕ ਪੰਜਾਬੀ ਮਨੋਰੰਜਨ ਜਗਤ 'ਚ 'ਬ੍ਰਾਊਨ ਮੁੰਡੇ', 'ਵਿਦ ਯੂ' ਅਤੇ 'ਐਕਸਕਿਊਜ਼' ਵਰਗੇ ਸ਼ਾਨਦਾਰ ਗੀਤਾਂ ਲਈ ਜਾਣੇ ਜਾਂਦੇ ਹਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

sunita

Content Editor

Related News