ਹਰਭਜਨ ਮਾਨ ਨੇ ਹਿੰਮਤ ਸੰਧੂ ਨੂੰ ਇੰਝ ਦਿੱਤੀ ਵਿਆਹ ਵਧਾਈ, ਸਾਂਝੀ ਕੀਤੀ ਖ਼ਾਸ ਪੋਸਟ
Thursday, Nov 21, 2024 - 05:15 PM (IST)
ਐਂਟਰਟੇਨਮੈਂਟ ਡੈਸਕ : ਪੰਜਾਬੀ ਮਿਊਜ਼ਿਕ ਇੰਡਸਟਰੀ ‘ਚ ਆਪਣੀ ਗਾਇਕੀ ਨਾਲ ਵੱਖਰੀ ਪਛਾਣ ਬਣਾਉਣ ਵਾਲੇ ਗਾਇਕ ਹਿੰਮਤ ਸੰਧੂ ਵਿਆਹ ਦੇ ਬੰਧਨ ‘ਚ ਬੱਝ ਗਏ ਹਨ। ਗਾਇਕ ਹਿੰਮਤ ਦੇ ਵਿਆਹ ਦੀਆਂ ਖੂਬਸੂਰਤ ਤਸਵੀਰਾਂ ਅਤੇ ਵੀਡੀਓ ਸਾਹਮਣੇ ਆਈਆਂ ਹਨ। ਜਿਨ੍ਹਾਂ ਨੂੰ ਵੇਖਣ ਤੋਂ ਬਾਅਦ ਪ੍ਰਸ਼ੰਸਕ ਗਾਇਕ ਨੂੰ ਲਗਾਤਾਰ ਵਧਾਈਆਂ ਦੇ ਰਹੇ ਹਨ। ਉਥੇ ਹੀ ਗਾਇਕ ਹਰਭਜਨ ਮਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਇਕ ਵੀਡੀਓ ਸਾਂਝੀ ਕਰਕੇ ਹਿੰਮਤ ਸੰਧੂ ਨੂੰ ਵਿਆਹ ਦੀ ਵਧਾਈ ਦਿੱਤੀ। ਉਨ੍ਹਾਂ ਨੇ ਇਸ ਵੀਡੀਓ ਨੂੰ ਪੋਸਟ ਕਰਦਿਆਂ ਲਿਖਿਆ, ''ਉੱਘੇ ਗਾਇਕ, ਛੋਟੇ ਵੀਰ ਰਵਿੰਦਰ ਗਰੇਵਾਲ਼ ਦੀ ਬੇਟੀ, ਬੀਬਾ ਸੁਖਮਨੀ ਕੌਰ ਤੇ ਹਰਦਿਲ ਅਜੀਜ਼ ਗਾਇਕ ਹਿੰਮਤ ਸੰਧੂ ਦੀ, ਇਕੱਠਿਆਂ ਜ਼ਿੰਦਗੀ ਦੀ ਨਵੀਂ ਸ਼ੁਰੂਆਤ, ਵਿਆਹ ਦੀ ਲੱਖ-ਲੱਖ ਵਧਾਈ ਹੋਵੇ। ਮਾਲਿਕ ਚੜ੍ਹਦੀ ਕਲਾ ਰੱਖੇ ਤੇ ਜ਼ਿੰਦਗੀ ਦੀ ਹਰ ਖੁਸ਼ੀ ਖ਼ੂਬਸੂਰਤ ਜੋੜੀ ਦੀ ਝੋਲੀ ਪਾਵੇ 💐।''
ਦੱਸ ਦੇਈਏ ਕਿ ਹਿੰਮਤ ਸੰਧੂ ਨੇ ਮਸ਼ਹੂਰ ਪੰਜਾਬੀ ਗਾਇਕ ਰਵਿੰਦਰ ਗਰੇਵਾਲ ਦੀ ਧੀ ਸੁਖਮਨੀ ਗਰੇਵਾਲ ਨਾਲ ਵਿਆਹ ਕਰਵਾਇਆ ਹੈ। ਹਿੰਮਤ ਸੰਧੂ ਦੇ ਵਿਆਹ 'ਚ ਸੰਗੀਤ ਜਗਤ ਦੇ ਕਈ ਮਸ਼ਹੂਰ ਸਿਤਾਰਿਆਂ ਨੇ ਰੌਣਕਾਂ ਲਗਾਈਆਂ। ਇੰਡਸਟਰੀ ਦੇ ਕਈ ਮਸ਼ਹੂਰ ਗਾਇਕ ਇਸ ਜਸ਼ਨ ਦਾ ਹਿੱਸਾ ਬਣੇ। ਕਈ ਕਰੀਬੀ ਰਿਸ਼ਤੇਦਾਰਾਂ ਵੱਲੋਂ ਉਨ੍ਹਾਂ ਗਾਇਕ ਦੀਆਂ ਤਸਵੀਰਾਂ ਅਤੇ ਵੀਡੀਓ ਸ਼ੇਅਰ ਕੀਤੇ ਜਾ ਰਹੇ ਹਨ, ਜਿਸ 'ਚ ਪੂਰਾ ਪਰਿਵਾਰ ਰਲ-ਮਿਲ ਕੇ ਧਮਾਲਾ ਪਾਉਂਦੇ ਹੋਏ ਵਿਖਾਈ ਦੇ ਰਹੇ ਹਨ।
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਕਲਾਕਾਰ ਹਿੰਮਤ ਵੱਲੋਂ ਸ਼ਗਨ ਦੀਆਂ ਤਸਵੀਰਾਂ ਆਪਣੇ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀਆ ਗਈਆਂ ਸਨ, ਜਿਨ੍ਹਾਂ ਨੂੰ ਸ਼ੇਅਰ ਕਰਦੇ ਹੋਏ ਉਨ੍ਹਾਂ ਲਿਖਿਆ, ''Khushiaan Khede❤️🧿।''
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ