'ਵਾਟਰ ਕੈਨਨ' ਵਾਲੇ ਨਵਦੀਪ ਜਲਬੇੜਾ ਦੇ ਮਾਪਿਆ ਨੂੰ ਮਿਲੇ ਗਾਇਕ ਰੇਸ਼ਮ ਸਿੰਘ ਅਨਮੋਲ, ਵੇਖੋ ਵੀਡੀਓ

Thursday, Jul 18, 2024 - 05:14 PM (IST)

'ਵਾਟਰ ਕੈਨਨ' ਵਾਲੇ ਨਵਦੀਪ ਜਲਬੇੜਾ ਦੇ ਮਾਪਿਆ ਨੂੰ ਮਿਲੇ ਗਾਇਕ ਰੇਸ਼ਮ ਸਿੰਘ ਅਨਮੋਲ, ਵੇਖੋ ਵੀਡੀਓ

ਜਲੰਧਰ (ਬਿਊਰੋ) - ਕਿਸਾਨੀ ਅੰਦੋਲਨ ਦੇ ਦੌਰਾਨ 'ਵਾਟਰ ਕੈਨਨ' ਨੂੰ ਬੰਦ ਕਰਨ ਕਾਰਨ ਵਾਲੇ ਨੌਜਵਾਨ ਨਵਦੀਪ ਜਲਬੇੜਾ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਪਿਛਲੇ ਕਈ ਮਹੀਨਿਆਂ ਤੋਂ ਨਵਦੀਪ ਜਲਬੇੜਾ ਜੇਲ੍ਹ 'ਚ ਬੰਦ ਸੀ। ਨਵਦੀਪ ਨੂੰ ਬੀਤੇ ਮਾਰਚ ਮਹੀਨੇ 'ਚ ਗ੍ਰਿਫ਼ਤਾਰ ਕੀਤਾ ਗਿਆ ਸੀ। ਬੀਤੇ ਦਿਨੀਂ ਨਵਦੀਪ ਦੀ ਰਿਹਾਈ ਲਈ ਅੰਬਾਲਾ 'ਚ ਐੱਸ. ਪੀ. ਦਫ਼ਤਰ ਦੇ ਘਿਰਾਅ ਕਰਨ ਦਾ ਐਲਾਨ ਕੀਤਾ ਗਿਆ ਸੀ। ਪਰ ਇਸ ਤੋਂ ਪਹਿਲਾਂ ਹੀ ਨਵਦੀਪ ਜਲਬੇੜਾ ਨੂੰ ਜ਼ਮਾਨਤ ਮਿਲ ਗਈ। 

ਇਹ ਖ਼ਬਰ ਵੀ ਪੜ੍ਹੋ - ਪ੍ਰਸਿੱਧ ਸੋਸ਼ਲ ਮੀਡੀਆ Influencer ਦੀ ਦਰਦਨਾਕ ਮੌਤ, ਰੀਲ ਬਣਾਉਂਦੇ ਸਮੇਂ 300 ਫੁੱਟ ਡੂੰਘੀ ਖੱਡ 'ਚ ਡਿੱਗੀ

ਉਥੇ ਹੀ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ ਨੇ ਵੀ ਨਵਦੀਪ ਜਲਬੇੜਾ ਦੇ ਹੱਕ 'ਚ ਆਵਾਜ਼ ਬੁਲੰਦ ਕੀਤੀ ਸੀ। ਬੀਤੇ ਦਿਨ ਰੇਸ਼ਮ ਸਿੰਘ ਅਨਮੋਲ ਨੇ ਨਵਦੀਪ ਦੇ ਮਾਪਿਆਂ ਨਾਲ ਮੁਲਾਕਾਤ ਕੀਤੀ ਸੀ, ਜਿਸ ਦੀ ਵੀਡੀਓ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸਾਂਝੀ ਕੀਤੀ ਸੀ। ਇਸ ‘ਚ ਉਹ ਮਾਪਿਆਂ ਨਾਲ ਇੰਟਰੋਡਿਊਸ ਕਰਵਾਉਂਦਾ ਹੋਇਆ ਨਜ਼ਰ ਆਇਆ ਸੀ। 

ਇਹ ਖ਼ਬਰ ਵੀ ਪੜ੍ਹੋ -  ਸੂਫ਼ੀ ਗਾਇਕਾ ਨੂਰਾ ਸਿਸਟਰ ਦੀ ਗੱਡੀ 'ਤੇ ਹਮਲਾ, ਅੱਧੀ ਰਾਤ ਲੁਟੇਰਿਆਂ ਨੇ ਲਿਆ ਘੇਰ

ਦੱਸ ਦਈਏ ਕਿ ਨਵਦੀਪ ਜਲਬੇੜਾ ਕਿਸਾਨ ਅੰਦੋਲਨ ਦੇ ਦੌਰਾਨ ਉਸ ਵੇਲੇ ਚਰਚਾ ‘ਚ ਆਇਆ ਸੀ, ਜਦੋਂ ਉਸ ਨੇ ਪੰਜਾਬ ਤੋਂ ਦਿੱਲੀ ਜਾ ਰਹੇ ਕਿਸਾਨ ਅੰਦੋਲਨ ਦੇ ਦੌਰਾਨ ਕਿਸਾਨਾਂ ‘ਤੇ ਪਾਣੀ ਦੀਆਂ ਬੁਛਾਰਾਂ ਕਰ ਰਹੇ ਵਾਟਰ ਕੈਨਨ ਨੂੰ ਬੰਦ ਕਰ ਦਿੱਤਾ ਸੀ ਅਤੇ ਪ੍ਰਸ਼ਾਸਨ ਦੇ ਵੱਲੋਂ ਲਾਏ ਬੈਰੀਕੇਟਸ ਨੂੰ ਤੋੜਦੇ ਹੋਏ ਟ੍ਰੈਕਟਰਾਂ ਨੂੰ ਅੱਗੇ ਪਹੁੰਚਾਇਆ ਸੀ।  

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

sunita

Content Editor

Related News