ਗੁਰਦੁਆਰਾ ਬੰਗਲਾ ਸਾਹਿਬ ਪਹੁੰਚੀ ਗਾਇਕਾ ਗਾਇਕਾ ਰੁਪਿੰਦਰ ਹਾਂਡਾ, ਸਾਂਝੀ ਕੀਤੀ ਵੀਡੀਓ
Saturday, Jan 09, 2021 - 01:26 PM (IST)
ਚੰਡੀਗੜ੍ਹ (ਬਿਊਰੋ) : ਪੰਜਾਬ ਦੀ ਮਸ਼ਹੂਰ ਗਾਇਕਾ ਰੁਪਿੰਦਰ ਹਾਂਡਾ ਨੇ ਗੁਰਦੁਆਰਾ ਬੰਗਲਾ ਸਾਹਿਬ 'ਚ ਮੱਥਾ ਟੇਕਿਆ ਅਤੇ ਗੁਰੂ ਘਰ ਦਾ ਆਸ਼ੀਰਵਾਦ ਲਿਆ। ਗੁਰਦੁਆਰਾ ਬੰਗਲਾ ਸਾਹਿਬ ਦੀ ਇਸ ਫੇਰੀ ਦੀਆਂ ਕੁਝ ਤਸਵੀਰਾਂ ਅਤੇ ਵੀਡੀਓਜ਼ ਰੁਪਿੰਦਰ ਹਾਂਡਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸਾਂਝੀਆਂ ਕੀਤੀਆਂ ਹਨ। ਗੁਰੂ ਘਰ 'ਚ ਪਹੁੰਚ ਕੇ ਰੁਪਿੰਦਰ ਹਾਂਡਾ ਨੇ ਜਿੱਥੇ ਗੁਰਬਾਣੀ ਅਤੇ ਕੀਰਤਨ ਦਾ ਅਨੰਦ ਮਾਣਿਆ, ਉੱਥੇ ਹੀ ਪਲਵਲ 'ਚ ਧਰਨੇ ਪ੍ਰਦਰਸ਼ਨ ਵਾਲੀ ਜਗ੍ਹਾ 'ਤੇ ਖਡੂਰ ਸਾਹਿਬ ਵਾਲੇ ਬਾਬਾ ਸੇਵਾ ਸਿੰਘ ਜੀ ਦੇ ਸਹਿਯੋਗ ਨਾਲ ਬੂਟੇ ਵੀ ਲਗਾਏ।
ਰੁਪਿੰਦਰ ਹਾਂਡਾ ਵੱਲੋਂ ਚੁੱਕੇ ਗਏ ਇਨ੍ਹਾਂ ਕਦਮਾਂ ਦੀ ਹਰ ਪਾਸੇ ਸ਼ਲਾਘਾ ਹੋ ਰਹੀ ਹੈ। ਕੁਝ ਦਿਨ ਪਹਿਲਾਂ ਰੁਪਿੰਦਰ ਹਾਂਡਾ ਨੇ ਕਿਸਾਨ ਪ੍ਰਦਰਸ਼ਨ ਦੌਰਾਨ ਉੱਥੇ ਮੌਜੂਦ ਕਿਸਾਨਾਂ ਨੂੰ ਗਰਮ ਕੱਪੜੇ ਵੀ ਵੰਡੇ ਸਨ। ਇਨਾਂ ਹੀ ਨਹੀਂ ਰੁਪਿੰਦਰ ਹਾਂਡਾ ਨੇ ਉਥੇ ਕਿਸਾਨਾਂ ਦੀ ਸੇਵਾ ਦੇ ਨਾਲ-ਨਾਲ ਲੰਗਰ 'ਚ ਵੀ ਹੱਥ ਵੰਡਾਇਆ ਸੀ, ਜਿਸ ਦੀਆਂ ਵੀਡੀਓਜ਼ ਤੇ ਤਸਵੀਰਾਂ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋਈਆਂ ਸਨ।
ਜੇ ਗੱਲ ਕਰੀਏ ਰੁਪਿੰਦਰ ਹਾਂਡਾ ਦੇ ਵਰਕ ਫਰੰਟ ਦੀ ਤਾਂ ਉਹ ਕਈ ਹਿੱਟ ਗੀਤ ਇੰਡਸਟਰੀ ਨੂੰ ਦੇ ਚੁੱਕੀ ਹੈ। ਰੁਪਿੰਦਰ ਹਾਂਡਾ ਪਿਛਲੇ ਲੰਮੇ ਸਮੇਂ ਤੋਂ ਇੰਡਸਟਰੀ 'ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤ ਦੇ ਰਹੀ ਹੈ। ਰੁਪਿੰਦਰ ਹਾਂਡਾ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਇੱਕ ਰਿਐਲਿਟੀ ਸ਼ੋਅ 'ਚ ਪਰਫਾਰਮ ਕਰਨ ਤੋਂ ਬਾਅਦ ਕੀਤੀ ਸੀ। ਪਿਛਲੇ ਕੁੱਝ ਦਿਨਾਂ ਤੋਂ ਚਲ ਰਹੇ ਕਿਸਾਨੀ ਅੰਦੋਲਨ ਨੂੰ ਵੀ ਉਹ ਕਾਫ਼ੀ ਸੁਪੋਰਟ ਕਰ ਰਹੇ ਹਨ।
ਨੋਟ - ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ ਵਿਚ ਜ਼ਰੂਰ ਦੱਸੋ।