ਗਾਇਕਾ ਰੁਪਿੰਦਰ ਹਾਂਡਾ ਦੀ ਵਿਗੜੀ ਸਿਹਤ, ਹਸਪਤਾਲ ''ਚ ਦਾਖ਼ਲ (ਤਸਵੀਰਾਂ)

04/20/2023 4:19:11 PM

ਜਲੰਧਰ (ਬਿਊਰੋ) : ਹਾਲ ਹੀ 'ਚ ਖ਼ਬਰ ਆਈ ਹੈ ਕਿ ਪੰਜਾਬੀ ਗਾਇਕਾ ਰੁਪਿੰਦਰ ਹਾਂਡਾ ਦੀ ਸਿਹਤ ਖ਼ਰਾਬ ਚੱਲ ਰਹੀ ਹੈ, ਜਿਸ ਕਾਰਨ ਉਨ੍ਹਾਂ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਜੀ ਹਾਂ, ਬੀਤੇ ਦਿਨੀਂ ਰੁਪਿੰਦਰ ਹਾਂਡਾ ਨੇ ਸੋਸ਼ਲ ਮੀਡੀਆ ਤੇ ਗਾਇਕੀ ਤੋਂ ਬਰੇਕ ਲੈਣ ਦਾ ਐਲਾਨ ਕੀਤਾ ਸੀ, ਨਾਲ ਉਨ੍ਹਾਂ ਨੇ ਦੱਸਿਆ ਸੀ ਕਿ ਉਸ ਨੂੰ ਸਿਹਤ ਸਬੰਧੀ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਕਾਰਨ ਉਹ ਬ੍ਰੇਕ ਲੈ ਰਹੀ ਹੈ।  ਉਨ੍ਹਾਂ ਨੇ ਇਹ ਵੀ ਕਿਹਾ ਸੀ ਕਿ ਹੁਣ ਉਸ ਦਾ ਸੋਸ਼ਲ ਮੀਡੀਆ ਉਸ ਦੀ ਟੀਮ ਸੰਭਾਲੇਗੀ।

ਹਾਲ ਹੀ 'ਚ ਰੁਪਿੰਦਰ ਹਾਂਡਾ ਦੀ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਹੀ ਹੈ, ਜਿਸ 'ਚ ਉਹ ਹਸਪਤਾਲ ਦੇ ਬੈੱਡ 'ਤੇ ਲੇਟੀ ਹੋਈ ਨਜ਼ਰ ਆ ਰਹੀ ਹੈ। ਹਾਲਾਂਕਿ ਉਸ ਦੇ ਹੱਥ 'ਤੇ ਡਰਿੱਪ ਵੀ ਲੱਗੀ ਹੋਈ ਹੈ। ਰੁਪਿੰਦਰ ਹਾਂਡਾ ਦੀ ਇਸ ਵੀਡੀਓ ਨੂੰ ਵੇਖ ਕੇ ਉਸ ਦੇ ਪ੍ਰਸ਼ੰਸਕ ਕਾਫ਼ੀ ਪਰੇਸ਼ਾਨ ਹੋ ਗਏ ਹਨ ਅਤੇ ਉਨ੍ਹਾਂ ਦੇ ਜਲਦੀ ਠੀਕ ਹੋਣ ਦੀਆਂ ਅਰਦਾਸਾਂ ਕਰ ਰਹੇ ਹਨ।

PunjabKesari

ਦੱਸ ਦਈਏ ਕਿ ਇਸ ਵੀਡੀਓ ਨੂੰ ਰੁਪਿੰਦਰ ਹਾਂਡਾ ਨੇ ਆਪਣੇ ਇੰਸਟਾਗ੍ਰਾਮ 'ਤੇ ਵੀ ਸ਼ੇਅਰ ਕੀਤਾ ਹੈ, ਜਿਸ ਦੀ ਕੈਪਸ਼ਨ 'ਚ ਉਨ੍ਹਾਂ ਨੇ ਲਿਖਿਆ ਹੈ, 'ਤੁਹਾਡੇ ਸਭ ਦੀਆਂ ਸ਼ੁੱਭਕਾਮਨਾਵਾਂ ਲਈ ਸ਼ੁਕਰੀਆ। ਹੁਣ ਸਭ ਠੀਕ ਹੈ। ਵਾਹਿਗੁਰੂ ਦਾ ਸ਼ੁਕਰ।'

PunjabKesari

ਦੱਸਣਯੋਗ ਹੈ ਕਿ ਰੁਪਿੰਦਰ ਹਾਂਡਾ ਨੇ ਬੀਤੇ ਦਿਨੀਂ ਸੋਸ਼ਲ ਮੀਡੀਆ 'ਤੇ ਆਪਣੀ ਬੀਮਾਰੀ ਬਾਰੇ ਦੱਸਿਆ ਸੀ। ਹਾਲਾਂਕਿ ਉਸ ਨੇ ਇਹ ਨਹੀਂ ਦੱਸਿਆ ਕਿ ਉਸ ਨੂੰ ਕਿਹੜੀ ਬੀਮਾਰੀ ਹੈ। ਰੁਪਿੰਦਰ ਹਾਂਡਾ ਨੇ ਆਪਣੇ ਦਮ 'ਤੇ ਦੁਨੀਆ ਭਰ 'ਚ ਵੱਖਰੀ ਪਛਾਣ ਬਣਾਈ। ਉਹ ਆਪਣੇ ਗੀਤਾਂ ਦੇ ਨਾਲ-ਨਾਲ ਆਪਣੇ ਸਟਾਈਲਿਸ਼ ਅੰਦਾਜ਼ ਕਾਰਨ ਵੀ ਸੁਰਖੀਆਂ 'ਚ ਰਹਿੰਦੀ ਹੈ। ਉਹ ਅਕਸਰ ਆਪਣੀਆਂ ਸ਼ਾਨਦਾਰ ਤਸਵੀਰਾਂ ਅਤੇ ਵੀਡੀਓ ਦਰਸ਼ਕਾਂ ਨਾਲ ਸਾਂਝੀਆਂ ਕਰਦੀ ਰਹਿੰਦੀ ਹੈ। 

PunjabKesari
ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ ਕੁਮੈਂਟ ਕਰਕੇ ਜ਼ਰੂਰ ਦੱਸੋ।
 


sunita

Content Editor

Related News